Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪਿਛਲੀ ਸਰਕਾਰ ਵੱਲੋਂ ਖਸਤਾ ਹਾਲ ਬਣਾਏ ਮੰਡੀ ਬੋਰਡ ਨੂੰ ਪੈਰਾਂ ਸਿਰ ਕੀਤਾ- ਲਾਲ ਸਿੰਘ

ਸਮਾਣਾ ਦੀ ਅਨਾਜ ਮੰਡੀ ਪੁੱਜੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਮੰਡੀ ਦੇ ਨਵੇਂ ਉਸਾਰੇ ਗੇਟ ਅਤੇ ਸ਼ੈਡ ਨੂੰ ਕਿਸਾਨਾਂ ਨੂੰ ਸਮਰਪਿਤ ਕੀਤਾ

Web Admin

Web Admin

5 Dariya News

ਸਮਾਣਾ , 06 Oct 2018

Last updated on: Oct 06, 2018, 00:00 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਪੰਜਾਬ ਵਿਚ 1300 ਕਰੋੜ ਰੁਪਏ ਦੀ ਲਾਗਤ ਨਾਲ 16 ਹਜ਼ਾਰ ਕਿਲੋਮੀਟਰ ਪੁਰਾਣੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਜਦੋਂਕਿ ਸੂਬੇ ਦੀਆਂ 151 ਮੰਡੀਆਂ ਤੇ 1395 ਸਬ ਖਰੀਦ ਕੇਂਦਰਾ 'ਤੇ 750 ਕਰੋੜ  ਰੁਪਏ ਖਰਚ ਕੇ ਉਨ੍ਹਾਂ ਦਾ ਵਿਕਾਸ ਕੀਤਾ ਜਾਵੇਗਾ।  ਲਾਲ ਸਿੰਘ ਅੱਜ ਇਥੇ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਪੁੱਜੇ ਹੋਏ ਸਨ। ਉਨ੍ਹਾਂ ਨੇ ਇਸ ਮੌਕੇ ਅਨਾਜ ਮੰਡੀ ਵਿਖੇ ਨਵੇਂ ਉਸਾਰੇ ਗਏ ਗੇਟ ਅਤੇ ਸ਼ੈਡ ਨੂੰ ਵੀ ਕਿਸਾਨਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਆੜਤੀਆਂ ਅਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਲਾਲ ਸਿੰਘ ਨੇ ਕਿਹਾ ਕਿ ਮੰਡੀ ਬੋਰਡ ਦੀ ਪਿਛਲੀ ਸਰਕਾਰ ਨੇ ਖਸਤਾ ਹਾਲ ਬਣਾ ਦਿੱਤਾ ਸੀ, ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੈਰਾਂ ਸਿਰ ਕੀਤਾ ਗਿਆ ਹੈ ਅਤੇ ਹੁਣ ਸੂਬੇ ਦੀਆਂ ਲਿੰਕ ਸੜਕਾਂ ਨਵੀਆਂ ਬਣਾਈਆਂ ਜਾਣਗੀਆਂ। ਲਾਲ ਸਿੰਘ ਨੇ ਕਿਹਾ ਕਿ ਪਿੰਡਾਂ ਵਿਚ ਖਸਤਾ ਹਾਲਤ ਪੁਲਾਂ ਦੇ ਨਿਰਮਾਣ ਲਈ 200 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਕਰਜੇ ਮੁਆਫ ਦੇ ਵਾਅਦੇ ਬਾਰੇ ਕਿਹਾ ਕਿ ਸੂਬੇ ਦੇ 10 ਲੱਖ ਕਿਸਾਨਾਂ ਦੇ ਕਰਜੇ ਮੁਆਫ ਕਰ ਦਿੱਤੇ ਗਏ ਹਨ ਜਦੋਂਕਿ ਮਜ਼ਦੂਰਾਂ ਨੂੰ ਵੀ ਕਰਜਾ ਮੁਆਫ਼ੀ ਸਕੀਮ ਦਾ ਲਾਭ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕਿਸਾਨਾਂ ਤੇ ਮਜਦੂਰਾਂ ਦੀ ਕਰਜਾ ਮੁਆਫੀ ਸਕੀਮ ਦਾ ਲਾਭ ਜਲਦ ਦਿੱਤਾ ਜਾਵੇਗਾ। ਲਾਲ ਸਿੰਘ ਨੇ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਮੰਡੀਆਂ 'ਚ ਵਿਕਣ ਲਈ ਆਇਆ ਇੱਕ-ਇੱਕ ਦਾਣਾ ਖਰੀਦਣ ਦਾ ਭਰੋਸਾ ਦਿੰਦਿਆਂ ਕਿਸਾਨਾਂ ਨੂੰ ਮੰਡੀਆਂ 'ਚ ਖੱਜਲ ਖੁਆਰੀ ਤੋਂ ਬਚਣ ਲਈ ਨਿਰਧਾਰਿਤ ਨਮੀ ਵਾਲਾ ਝੋਨਾ ਹੀ ਮੰਡੀ ਵਿਚ ਲੈ ਕੇ ਆਉਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਵੱਲੋਂ ਬਣਾਈ ਗਈ ਟੈਲੀਫੋਨ ਡਾਇਰੈਕਟਰੀ ਵੀ ਜਾਰੀ ਕੀਤੀ।

ਸ. ਲਾਲ ਸਿੰਘ ਨੇ ਦੱਸਿਆ ਕਿ ਸਮਾਣਾ ਦੇ ਆੜ੍ਹਤੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪੂਰਾ ਕਰਕੇ ਸ਼ੈਡ ਅਤੇ ਇਕ ਹੋਰ ਗੇਟ ਉਸਾਰਿਆ ਗਿਆ ਹੈ ਅਤੇ ਆੜ੍ਹਤੀ ਅਤੇ ਸਬਜੀ ਮੰਡੀ ਆੜ੍ਹਤੀ ਐਸੋਸੀਏਸ਼ਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਵੀ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਸਮਾਣਾ ਦੀ ਦਾਣਾ ਮੰਡੀ 'ਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਵਕਫ ਬੋਰਡ ਦੀ ਨਾਲ ਲਗਦੀ 5 ਏਕੜ ਜਗ੍ਹਾ ਮੁੱਲ ਲੈ ਕੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਮੰਡੀ ਵਿੱਚ ਆੜ੍ਹਤੀਆਂ ਤੇ ਕਿਸਾਨਾਂ ਦੀ ਸਹੂਲਤ ਲਈ ਦੋ ਕੰਨਟੀਨਾਂ ਜਲਦੀ ਬਣਾਏ ਜਾਣ ਦਾ ਵੀ ਭਰੋਸਾ ਦਿਤਾ। ਇਸ ਮੌਕੇ ਵਿਧਾਇਕ ਰਾਜਿੰਦਰ ਸਿੰਘ ਨੇ ਸੰਬੋਧਨ ਕਰਦਿਆ ਸਮਾਣਾ ਹਲਕੇ ਦੇ ਵਿਕਾਸ ਲਈ ਚੱਲ ਰਹੇ ਕਾਰਜਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਵੱਲੋਂ ਸਮਾਣਾਂ ਹਲਕੇ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਇਸ ਹਲਕੇ ਲਈ ਹੋਰ ਵੀ ਵਿਕਾਸ ਫੰਡ ਭੇਜੇ ਜਾ ਰਹੇ ਹਨ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨਾਂ ਨੇ ਸ. ਲਾਲ ਸਿੰਘ, ਵਿਧਾਇਕ ਸ. ਰਜਿੰਦਰ ਸਿੰਘ ਤੇ ਹੋਰਨਾਂ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਆੜ੍ਹਤੀ ਐਸੋਸ਼ੀਏਸ਼ਨ ਦੇ ਸੂਬਾ ਵਾਇਸ ਪ੍ਰਧਾਨ ਦੇਵੀ ਦਿਆਲ, ਸੁਰਿੰਦਰ ਸਿੰਘ ਖੇੜਕੀ, ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਤਰਸੇਮ ਗੋਇਲ, ਸਕੱਤਰ ਨਰੇਸ਼ ਮਿੱਤਲ, ਖ਼ਜ਼ਾਨਚੀ ਸੰਦੀਪ ਸੰਜੂ ਕਕਰਾਲੇ ਵਾਲੇ, ਰਾਜ ਕੁਮਾਰ ਸਚਦੇਵਾ, ਪਾਸ਼ੀ ਲਾਲ, ਐਡਵੋਕੇਟ ਚਰਨਦਾਸ ਗੁਪਤਾ, ਪਵਨ ਬਾਂਸਲ, ਹਰਮੇਸ਼ ਡਕਾਲਾ, ਰਮੇਸ਼ ਗਰਗ, ਪਵਨ ਸਾਸ਼ਤਰੀ, ਡਾ. ਪ੍ਰੇਮ ਪਾਲ, ਪ੍ਰਦੀਪ ਸ਼ਰਮਾ, ਪ੍ਰਦਮਨ ਸਿੰਘ ਵਿਰਕ, ਗੁਨੀ ਵੜੈਚ, ਅਸ਼ਵਨੀ ਗੁਪਤਾ, ਬੇਅੰਤ ਸਿੰਘ ਪੱਪੀ, ਜੀਵਨ ਗਰਗ, ਮਦਨ ਲਲੌਛੀ, ਰਾਜ ਕੁਮਾਰ, ਸੁਮਿਤ ਸ਼ੈਂਟੀ, ਡਾ. ਕੇ.ਕੇ. ਜੌਹਰੀ, ਗੋਪਾਲ ਕ੍ਰਿਸਨ ਗਰਗ, ਮਨੂੰ ਸ਼ਰਮਾ, ਕਰਮ ਚੰਦ ਸ਼ਰਮਾਂ, ਸੁਰੇਸ਼ ਘੁਮੇੜੀ, ਰਾਮ ਬਾਂਸਲ, ਕਸ਼ਮੀਰ ਸਿੰਘ ਰਾਜਲਾ, ਭੁਪਿੰਦਰ ਕੁਮਾਰ, ਬਲਵਿੰਦਰ ਸਿੰਘ, ਰਾਜਿੰਦਰ ਬੱਲੀ, ਸਤਪਾਲ ਸਾਬਕਾ ਕੌਂਸਲਰ, ਅਮਰਿੰਦਰ, ਨਰੇਸ਼ ਕੁਮਾਰ, ਮਦਨ ਤਰਖਾਣ ਮਾਜਰਾ ਆਦਿ ਵੀ ਹਾਜ਼ਰ ਸਨ।

 

Tags: LAAL SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD