Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਬਾਅ-ਮੁਕਤ ਅਤੇ ਨਿਰਪੱਖ ਪੱਤਰਕਾਰਤਾ ਅੱਜ ਦੇ ਸਮੇਂ ਦੀ ਸਭ ਤੋ ਵੱਡੀ ਜ਼ਰੂਰਤ- ਸਪੀਕਰ ਰਾਣਾ ਕੇ.ਪੀ. ਸਿੰਘ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਰੂਪਨਗਰ ਪ੍ਰੈਸ ਕਲੱਬ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ, ਰਿਆਤ ਗਰੁਪ ਆਫ ਇੰਸਟੀਚਿਊਸ਼ਨਜ਼ ਦੇ ਰੂਪਨਗਰ ਕੈਂਪਸ 'ਚ ਹੋਇਆ ਪੱਤਰਕਾਰਤਾ 'ਤੇ ਸੈਮੀਨਾਰ

Web Admin

Web Admin

5 Dariya News

ਰੂਪਨਗਰ , 06 Oct 2018

Last updated on: Oct 06, 2018, 00:00 IST

ਮੀਡੀਆ ਦੀ ਲੋਕਤੰਤਰ ਵਿੱਚ ਬਹੁਤ ਵੱਡੀ ਭੂਮਿਕਾ ਹੈ ਅਤੇ ਅੱਜ ਸੰਸਾਰ ਭਰ ਵਿੱਚ ਜਲਦੀ ਤੋ ਜਲਦੀ ਸੂਚਨਾ ਦਾ ਆਦਾਨ-ਪ੍ਰਦਾਨ ਕਰਨ ਦੀ ਹੋੜ ਲੱਗੀ ਹੋਈ ਹੈ। ਇਸ ਵਿੱਚ ਰਫ਼ਤਾਰ ਤੋ ਵਧੇਰੇ ਭੂਮਿਕਾ ਸਹੀ ਤੱਥਾਂ 'ਤੇ ਆਧਾਰਿਤ ਸੂਚਨਾ ਪਹੁੰਚਾਉਣ ਦੀ ਹੈ। ਮੌਜੂਦਾ ਸਮੇਂ ਦੀ ਪੱਤਰਕਾਰਤਾ ਦੀ ਗੁਣਵੱਤਾ ਵਿੱਚ ਵੀ ਚੋਖਾ ਸੁਧਾਰ ਹੋਇਆ ਹੈ ਅਤੇ ਜਿੰਨੀ ਵਧੇਰੇ ਤੱਥਾਂ ਨਾਲ ਭਰਪੂਰ ਸੂਚਨਾ ਸਰਕਾਰ ਅਤੇ ਪ੍ਰਸ਼ਾਸ਼ਨਿਕ ਢਾਂਚੇ ਤੱਕ ਪਹੁੰਚਦੀ ਹੈ, ਉਸ ਦੇ ਨਤੀਜੇ ਵੀ ਉਤਨੇ ਹੀ ਸਾਰਥਕ ਨਿਕਲਦੇ ਹਨ, ਇਸੇ ਲਈ ਅੱਜ ਦਬਾਅ-ਮੁਕਤ ਅਤੇ ਨਿਰਪੱਖ ਪੱਤਰਕਾਰਤਾ ਸਮੇਂ ਦੀ ਇੱਕ ਵੱਡੀ ਜ਼ਰੂਰਤ ਬਣ ਗਈ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰ ਪਾਲ ਸਿੰਘ ਨੇ ਅੱਜ ਜ਼ਿਲ੍ਹਾ ਪ੍ਰੈਸ ਕਲਬਜ਼ ਐਸੋਸੀਏਸ਼ਨ ਰੂਪਨਗਰ ਵੱਲੋਂ ਰਿਆਤ ਗਰੁਪ ਆਫ ਇੰਸਟੀਚਿਊਸ਼ਨਜ਼ ਦੇ ਰੂਪਨਗਰ ਕੈਂਪਸ ਵਿਖੇ ਰਿਆਤ ਗਰੁਪ ਆਫ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਪੱਤਰਕਾਰੀ ਸਬੰਧੀ ਕਰਵਾਈ ਇੱਕ ਵਰਕਸ਼ਾਪ ਮੌਕੇ ਕੀਤਾ। ਇਸ ਵਰਕਸ਼ਾਪ ਵਿੱਚ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ  ਹਰਜੀਤ ਸਿੰਘ ਗਰੇਵਾਲ, ਦੈਨਿਕ ਟ੍ਰਬਿਊਨ ਦੇ ਸਾਬਕਾ ਸੰਪਾਦਕ ਸ੍ਰੀ ਨਰੇਸ਼ ਕੌਸ਼ਲ, ਪੰਜਾਬੀ ਟ੍ਰਬਿਊਨ ਦੇ ਸਾਬਕਾ ਸਮਾਚਾਰ ਸੰਪਾਦਕ ਸ਼ਾਮ ਸਿੰਘ  ਅੰਗ-ਸੰਗ, ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰਤਾ ਵਿਭਾਗ ਦੇ ਸਾਬਕਾ ਮੁਖੀ ਡਾ. ਹਰਜਿੰਦਰ ਵਾਲੀਆ ਵੀ ਉਚੇਚੇ ਤੌਰ 'ਤੇ ਪੁਜੇ ਹੋਏ ਸਨ। ਰਾਣਾ.ਕੇ.ਪੀ ਸਿੰਘ ਨੇ ਕਿਹਾ ਕਿ ਸਾਡੇ ਮਹਾਨ ਨੇਤਾ ਮਹਾਤਮਾ ਗਾਂਧੀ, ਮੌਲਾਨਾ ਅਬੁਲ ਕਲਾਮ ਆਜ਼ਾਦ, ਬਾਲ ਗੰਗਾ ਧਰ ਤਿਲਕ ਨੇ ਪ੍ਰੈਸ ਦੇ ਮਾਧਿਅਮ ਰਾਹੀਂ ਦੇਸ਼ ਦੀ ਅਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਪਰਚਾਰ ਅਤੇ ਪਰਸਾਰ ਦੇ ਇਸ ਮਾਧਿਅਮ ਦੀ ਸੁਚੱਜੀ ਵਰਤੋਂ ਕੀਤੀ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਮੁੱਚੇ ਏਸ਼ੀਆ ਵਿੱਚ ਭਾਰਤ ਇੱਕ ਅਜਿਹਾ ਮੁਲਕ ਹੈ ਜਿੱਥੇ ਪ੍ਰੈਸ ਨੂੰ ਹੋਰ ਦੇਸ਼ਾਂ ਨਾਲੋਂ ਵਧੇਰੇ ਅਧਿਕਾਰ ਅਤੇ ਆਜ਼ਾਦੀ ਮਿਲੀ ਹੋਈ ਹੈ। ਪਰੰਤੂ ਹਾਲੇ ਵੀ ਪ੍ਰੈਸ ਨੂੰ ਹੋਰ ਬਹੁਤ ਸਾਰੇ ਅਧਿਕਾਰ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਤਾ ਵਿੱਚ ਨਿਰਪੱਖਤਾ ਅਤੇ ਦਬਾਅ-ਮੁਕਤ ਵਾਤਾਵਰਣ ਸਿਰਜਣ ਲਈ ਇਹ ਜ਼ਰੂਰੀ ਹੈ ਕਿ ਪੁਰਾਣੇ ਕਾਨੂੰਨਾਂ ਵਿੱਚ ਸੋਧ ਕੀਤੀ ਜਾਵੇ ਅਤੇ ਬਦਲਦੇ ਮਾਹੌਲ ਵਿੱਚ ਨਵੇਂ ਤੌਰ-ਤਰੀਕੇ ਅਪਨਾਉਣ 'ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਛੋਟੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਕੰਮ ਕਰ ਰਹੇ ਪੱਤਰਕਾਰਾ ਲਈ ਅੱਜ ਚੁਣੌਤੀ ਵਧ ਗਈ ਹੈ। 

ਉਨ੍ਹਾਂ ਪੱਤਰਕਾਰਾਂ 'ਤੇ ਨਿਰਪੱਖ ਪੱਤਰਕਾਰਤਾ ਦੇ ਨਾਲ-ਨਾਲ ਇਸ਼ਤਿਹਾਰਾਂ ਤੇ ਤੇਜੀ ਨਾਲ ਸੂਚਨਾ ਭੇਜਣ ਦਾ ਵੀ ਦਬਾਅ ਵੱਧ ਗਿਆ ਹੈ। ਰਾਣਾ ਕੇ.ਪੀ ਸਿੰਘ ਨੇ ਜਿਲਾ ਪ੍ਰੈਸ  ਕਲਬਜ਼ ਐਸੋਸੀਏਸ਼ਨ ਰੂਪਨਗਰ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਡਿਪਟੀ ਡਾਇਰੈਟਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਸ. ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅੱਜ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਜਦੋਂ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਵਿੱਚ ਨਿੱਤ ਨਵੇਂ ਪਰਿਵਰਤਨ ਹੋ ਰਹੇ ਹਨ,  ਵੈਬ ਚੈਨਲ ਅਤੇ ਵਟਸਐਪ ਨੇ ਪੱਤਰਕਾਰਤਾ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲੈ ਆਂਦੀ ਹੈ, ਅਜਿਹੇ ਸਮੇਂ ਵਿੱਚ ਪੱਤਰਕਾਰਤਾ ਇੱਕ ਚੁਣੌਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰ ਸਮਾਜ ਨੂੰ ਨਵੀਂ ਦਿਸ਼ਾ ਦੇਣ ਵੱਲ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਨਵੀਂ ਤਕਨੀਕ ਅਪਨਾਉਣ ਦੀ ਜ਼ਰੂਰਤ ਹੈ। ਸ. ਗਰੇਵਾਲ ਨੇ ਮਾਤ ਭਾਸ਼ਾ ਪੰਜਾਬੀ ਦੇ ਲਈ ਪੱਤਰਕਾਰਾਂ ਨੂੰ ਹੋਰ ਵਧੇਰੇ ਉਸਾਰੂ ਭੂਮਿਕਾ ਨਿਭਾਊਣ ਅਤੇ ਅਜੋਕੇ ਸਮੇਂ ਦੀ ਵੱਡੀ ਜ਼ਰੂਰਤ ਅੰਗਦਾਨ ਕਰਨ ਲਈ ਹਰ ਵਰਗ ਨੂੰ ਪ੍ਰੇਰਿਤ ਕਰਨ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ। ਜਿਲਾ ਪ੍ਰੈਸ  ਕਲਬਜ਼ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਸ: ਬਹਾਦਰਜੀਤ ਸਿੰਘ ਨੇ ਕਿਹਾ ਕਿ ਅੱਜ ਖੇਤਰ ਵਿੱਚ ਕੰਮ ਕਰਦੇ ਪੱਤਰਕਾਰਾਂ ਲਈ ਚੁਣੌਤੀਆਂ ਵੱਧ ਰਹੀਆ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਤਾ ਇੱਕ ਅਜਿਹਾ ਵਿਸ਼ਾ ਹੈ ਜਿਸ ਦੇ ਵਿੱਚ ਸਿੱਖਣ ਦੀ ਕੋਈ ਹੱਦ ਨਹੀਂ ਹੈ ਅਤੇ ਇਹ ਵਰਕਸ਼ਾਪ ਲਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਹੈ, ਜਿਸਦਾ ਮੁੱਖ ਮਨੋਰਥ ਇਸ ਖੇਤਰ ਵਿੱਚ ਸ਼ਾਮਲ ਹੋ ਰਹੇ ਨਵੇਂ ਸਾਥੀਆਂ ਨੂੰ ਇਸ ਫੀਲਡ ਬਾਰੇ ਹੋਰ ਜਾਣਕਾਰੀ ਦੇਣਾ ਅਤੇ ਵਿਚਾਰ ਸਾਂਝੇ ਕਰਨਾ ਹੈ। ਇਸ ਤੋਂ ਪਹਿਲਾਂ ਰਿਆਤ ਗਰੁਪ ਆਫ ਇੰਸਟੀਚਿਊਸ਼ਨਜ਼ ਦੇ ਰੂਪਨਗਰ ਕੈਂਪਸ ਦੇ ਡਾਇਰੈਕਟਰ ਡਾ. ਸੁਰੇਸ਼ ਸੇਠ ਅਤੇ ਹੋਰਨਾਂ ਵੱਲੋਂ ਸਪੀਕਰ ਰਾਣਾ ਕੇ.ਪੀ. ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਵਰਕਸ਼ਾਪ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਦੇ ਪ੍ਰੈਸ ਕਲੱਬ ਮੈਂਬਰਾਂ ਅਤੇ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ।

ਇਸ ਉਪਰੰਤ ਤਕਨੀਕੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਦੈਨਿਕ ਟ੍ਰਬਿਊਨ ਦੇ ਸਾਬਕਾ ਸੰਪਾਦਕ ਸ੍ਰੀ ਨਰੇਸ਼ ਕੌਸ਼ਲ, ਪੰਜਾਬੀ ਟ੍ਰਬਿਊਨ ਦੇ ਸਾਬਕਾ ਸਮਾਚਾਰ ਸੰਪਾਦਕ ਸ਼ਾਮ ਸਿੰਘ  ਅੰਗ-ਸੰਗ, ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰਤਾ ਵਿਭਾਗ ਦੇ ਸਾਬਕਾ ਮੁਖੀ ਡਾ. ਹਰਜਿੰਦਰ ਵਾਲੀਆ ਨੇ ਪੱਤਰਕਾਰਾਂ ਨਾਲ ਪਤਰੱਕਾਰੀ ਸਬੰਧੀ ਜਰੂਰੀ ਨੁਕਤੇ ਸਾਂਝੇ ਕੀਤੈ ਅਤੇ ਸਾਰਥਕ ਪੱਤਰਕਾਰੀ ਕਰਨ ਦੇ ਤਰੀਕਿਆਂ ਬਾਰੇ ਵੱਡਮੁਲੀ ਜਾਣਕਾਰੀ ਦਿਤੀ।ਬੁਲਾਰਿਆਂ ਨੇ ਪਤੱਰਕਾਰੀ ਵਿਚ ਨੈਤਿਕ ਕਦਰਾਂ ਕੀਮਤਾਂ ਬਣਾਈ ਰਖਣ ਦੀ ਲੋੜ ਤੇ ਜੋਰ ਦਿਤਾ।ਉਨਾਂ ਪਤੱਰਕਾਰਾਂ ਨੂੰ ਸਮੇਂ ਦੇ ਹਾਣੀ ਬਣ ਕੇ ਪਤੱਰਕਾਰਿਤਾ ਲਈ ਜਰੂਰੀ ਆਧੁਨਿਕ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਡੀ.ਐਮ ਬਲਾਚੌਰ ਜਗਜੀਤ ਸਿੰਘ, ਨਾਇਬ ਤਹਿਸੀਲਦਾਰ ਰੂਪਨਗਰ  ਹਰਿੰਦਰਜੀਤ ਸਿੰਘ,ਰੂਪਨਗਰ  ਬਾਰ ਐਸੋਸੀਏਸ਼ਨ ਦੇ ਪ੍ਰਧਾਨ ਏ.ਐਸ.ਬਾਵਾ, ਪੋਮੀ ਸੋਨੀ, ਸ੍ਰੀ ਅਮਰ ਪਾਲ ਬੈਂਸ, ਸ਼੍ਰੀ  ਗੁਰਿੰਦਰ ਪਾਲ ਸਿੰਘ ਬਿੱਲਾ, ਸਤਵਿੰਦਰ ਸਿੰਘ ਚੈੜੀਆਂ, ਰਮੇਸ਼ ਗੋਇਲ, ਐਡਵੋਕੇਟ ਚਰਨਜੀਤ ਸਿੰਘ ਘਈ, ਸ਼੍ਰੀ ਇੰਦਰਪਾਲ ਸਿੰਘ ਚੱਢਾ,ਸ਼੍ਰੀ ਰਾਮ ਸਿੰਘ ਸੈਣੀ,ਸ਼੍ਰੀ ਜਗਦੀਸ਼ ਕਾਂਜਲਾ, ਸ਼੍ਰੀ ਕਰਮ ਸਿੰਘ ਭੰਗਾਲਾ, ਸ਼੍ਰੀ ਪ੍ਰੇਮ ਸਿੰਘ ਡੱਲਾ, ਸ਼੍ਰੀ ਮੇਵਾ ਸਿੰਘ,ਐਡਵੋਕੇਟ ਹਰਸਿਮਰ ਸਿੰਘ ਸਿੱਟਾ, ਸ਼੍ਰੀ ਕਰਨੈਲ ਸਿੰਘ ਜੈਲੀ, ਸ਼੍ਰੀ ਮਿੰਟੂ ਸਰਾਫ, ਸ਼੍ਰੀ ਰਾਮ ਸਿੰਘ ਸੈਣੀ, ਕਰਨੈਲ ਸਿੰਘ ਜੈਲੀ, ਸ਼੍ਰੀ ਕੁਲਵਿੰਦਰ ਜੀਤ ਸਿੰਘ ਭਾਟੀਆ ਜਨਰਲ ਸਕੱਤਰ, ਸਤਨਾਮ ਸਿੰਘ ਸੱਤੀ ਸੀਨੀਅਰ ਮੀਤ ਪ੍ਰਧਾਨ, ਸ਼੍ਰੀ  ਵਿਜੇ ਸ਼ਰਮਾ  ਪ੍ਰਧਾਨ ਰੂਪਨਗਰ ਪ੍ਰੈਸ ਕਲੱਬ, ਨੁਰਪੂਰ ਬੇਦੀ ਤੋ ਰਾਜੇਸ਼ ਚੌਧਰੀ, ਸ਼੍ਰੀ ਗੁਰਬੀਰ ਵਾਲੀਆ ,ਡਾਕਟਰ ਅਵਿਨਾਸ਼ ,ਆਨੰਦਪੁਰ ਸਾਹਿਬ ਪ੍ਰੈਸ ਕਲਬ  ਦੇ ਸਲਾਹਕਾਰ ਸ਼੍ਰੀ ਨਰਿੰਦਰ ਸ਼ਰਮਾ , ਸ਼੍ਰੀ ਕੀਰਤਪੁਰ ਸਾਹਿਬ  ਪ੍ਰੈਸ ਕਲਬ  ਦੇ ਪ੍ਰਧਾਨ ਸ਼੍ਰੀ ਵਿਨੋਦ ਸ਼ਰਮਾ ਤੇ ਸ਼੍ਰੀ ਬੁਧ ਸਿੰਘ ਰਾਣਾ, ਪ੍ਰੈਸ ਕਲੱਬ ਨੰਗਲ ਦੇ ਪ੍ਰਧਾਨ ਰਣਬੀਰ ਸੈਣੀ, ਪ੍ਰੀਤਮ ਬਰਾਰੀ,ਸ਼੍ਰੀ ਪਰਸ਼ੋਤਮ ਭੰਵਰਾ, ਮੋਰਿੰਡਾ ਪ੍ਰੈਸ ਕੱਲਬ ਦੇ ਪ੍ਰਧਾਨ ਸ਼੍ਰੀ ਤਰਲੋਚਨ ਸਿੰਘ ਕੰਗ,ਪ੍ਰੈਸ ਕੱਲਬ ਸ਼੍ਰੀਚਮਕੌਰ ਸਾਹਿਬ ਤੋਂ ਸ਼੍ਰੀ ਇਕਬਾਲ ਸਿੰਘ ਬਾਲੀ ਅਤੇ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਪੱਤਰਕਾਰ ਅਤੇ ਪਤਵੰਤੇ ਹਾਜ਼ਰ ਸਨ।

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD