Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

600 ਕਰੋੜ ਰੁਪਏ ਨਾਲ ਹੋਣ ਜਾ ਰਹੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਕਾਰਜ ਬਦਲਣਗੇ ਖੇਤਰ ਦੀ ਨੁਹਾਰ- ਰਾਣਾ ਕੇ ਪੀ ਸਿੰਘ

ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਮੈਂਬਰ ਲੋਕ ਸੇਵਾ ਦੀ ਭਾਵਨਾਂ ਨਾਲ ਕੰਮ ਕਰਨ- ਰਾਣਾ ਕੇ ਪੀ ਸਿੰਘ

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 06 Oct 2018

Last updated on: Oct 06, 2018, 00:00 IST

ਵਿਕਾਸ ਦੀ ਰਫਤਾਰ ਵਿਚ ਤੇਜੀ ਲਿਆ ਕਿ ਇਸ ਇਲਾਕੇ ਦੀ ਨੁਹਾਰ ਬਦਲਣ ਦਾ ਜੋ ਉਪਰਾਲਾ ਪਿਛਲੇ ਡੇਢ ਸਾਲ ਵਿਚ ਹੋਇਆ ਹੈ ਉਸ ਨਾਲ ਇਸ ਖੇਤਰ ਦਾ ਨਕਸ਼ ਨੁਹਾਰ ਬਦਲ ਜਾਵੇਗਾ। ਸੈਰ ਸਪਾਟਾ ਹੱਬ ਵਜੋ ਵਿਕਸਤ ਹੁੰਦੇ ਜਾ ਰਹੇ ਇਸ ਖੇਤਰ ਵਿਚ ਆਉਣ ਵਾਲੇ ਸਮੇਂ ਵਿਚ ਵਪਾਰ ਕਾਰੋਬਾਰ ਪ੍ਰਫੂਲਤ ਹੋਣ ਅਤੇ ਸੈਲਾਨੀਆਂ ਤੇ ਸ਼ਰਧਾਲੂਆਂ ਦੀ ਆਮਦ ਵਿਚ ਹੋ ਰਹੇ ਚੇਖੇ ਵਾਧੇ ਨੇ ਇਸ ਖੇਤਰ ਦੀ ਆਰਥਿਕਤਾ ਨੂੰ ਕਾਫੀ ਮਜਬੂਤ ਕੀਤਾ ਹੈ। ਆਉਣ ਵਾਲੇ ਦਿਨਾਂ ਵਿਚ ਇਸਤਰ੍ਹਾਂ ਦੀਆ ਸੰਭਨਾਵਾਂ ਦੇ ਤੇਜੀ ਨਾਲ ਵੱਧਣ ਦੀ ਆਸ ਮਜਬੂਤ ਹੋਈ ਹੈ। ਲਗਭਗ 600 ਕਰੋੜ ਰੁਪਏ ਦੇ ਪ੍ਰੋਜੈਕਟ ਇਸ ਖੇਤਰ ਵਿਚ ਜਲਦੀ ਹੀ ਸੁਰੂ ਹੋ ਜਾਣਗੇ ਜੋ ਸਾਡੇ ਇਲਾਕੇ ਦਾ ਮੁਹੰਦਰਾ ਸਵਾਰ ਦੇਣਗੇ। ਇਹ ਪ੍ਰਗਟਾਵਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਅੱਜ ਪਾਰਕ ਪਲਾਜਾ ਹੋਟਲ ਸ੍ਰੀ ਅਨੰਦਪੁਰ ਸਾਹਿਬ ਵਿਚ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਗਏ ਮੈਂਬਰਾਂ, ਪੰਚਾਇਤ ਸੰਮਤੀ ਅਤੇ ਜਿਲ੍ਹਾ ਪ੍ਰਸ਼ੀਦ, ਦੇ ਸਨਮਾਨ ਵਿਚ ਰੱਖੇ ਸਮਾਰੋਹ ਮੋਕੇ ਕੀਤਾ। ਉਹਨਾਂ ਨੇ ਕਿਹਾ 250 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਸ੍ਰੀ ਅਨੰਦਪੁਰ ਸਾਹਿਬ-ਮਾਤਾ ਸ੍ਰੀ ਨੈਣਾ ਦੇਵੀ ਰੋਪ ਵੇਅ ਪ੍ਰੋਜੈਕਟ ਇਸ ਇਲਾਕੇ  ਦੇ ਵਿਕਾਸ ਲਈ ਇਕ ਨਵੀਂ ਦਿਸ਼ਾ ਤਹਿ ਕਰੇਗਾ। ਉਹਨਾਂ ਕਿਹਾ ਕਿ ਨੰਗਲ ਵਿਚ ਬਣਨ ਵਾਲਾ ਫਲਾਈ ਉਵਰ ਦਹਾਕਿਆ ਪੁਰਾਣੀ ਨੰਗਲ ਦੀ ਟਰੈਫਿਕ ਜਾਮ ਦੀ ਸਮੱਸਿਆ ਖਤਮ ਕਰੇਗਾ। ਉਹਨਾਂ ਕਿਹਾ ਕਿ 65 ਕਰੋੜ ਰੁਪਏ ਦੀ ਲਾਗਤ ਨਾਲ ਚੰਗਰ ਵਿਚ ਲਿਫਟ ਇਰੀਗੇਸ਼ਨ ਦਾ ਕੰਮ ਜਲਦੀ ਸੁਰੂ ਹੋ ਜਾਵੇਗਾ। ਬਰਾੜੀ ਵਿਚ ਪੁੱਲ ਦਾ ਕੰਮ ਸੁਰੂ ਹੈ ਅਤੇ ਨੰਗਲ ਵਿਚ ਕਰੋੜ ਰੁਪਏ ਦੀ ਲਾਗਤ ਨਾਲ ਢੋਲਾ ਵਾਲਾ ਪੁੱਲ ਉਸਾਰਿਆ ਜਾਵੇਗਾ। 

ਉਹਨਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਵਿਚ ਵੀ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਸਮੁੱਚੇ ਇਲਾਕੇ ਵਿਚ ਫੰਡਾਂ ਦੀ ਕੋਈ ਘਾਟ ਨਹੀਂ ਆਵੇਗੀ।  ਨਵੇਂ ਚੁਣੇ ਜਿਲ੍ਹਾ ਪ੍ਰਸੀਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਮੈਂਬਰ ਲੋਕ ਸੇਵਾ ਦੀ ਭਾਵਨਾਂ ਨਾਲ ਕੰਮ ਕਰਨ ਅਤੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ। ਉਹਨਾਂ ਕਿਹਾ ਕਿ ਅਜਿਹੇ ਮੈਬਰ ਆਮ ਲੋੜਵੰਦ ਲੋਕਾਂ ਨੂੰ ਸਰਕਾਰ ਤੋਂ ਮਿਲਣ ਵਾਲੇ ਸਾਰੇ ਲਾਭ ਯੋਗ ਲੋੜਵੰਦਾਂ ਲੋਕਾਂ ਤੱਕ ਪਹੁੰਚਾਉਣ ਤਾਂ ਹੀ ਉਹ ਆਪਣੀ ਡਿਊਟੀ ਅਤੇ ਫਰਜਾਂ ਪ੍ਰਤੀ ਜਿੰਮੇਵਾਰ ਬਣ ਸਕਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦੀ ਹੀ ਪੈਨਸ਼ਨ ਦੀ ਰਾਸ਼ੀ ਵਿਚ ਵਾਧਾ ਕਰਕੇ ਇਸਨੂੰ ਦੁਗਣਾ ਕਰਨ ਦੀ ਸੰਭਾਵਨਾਵਾਂ ਹੈ ਅਤੇ ਕਿਸਾਨੀ ਕਰਜੇ ਦੀ ਅਗਲੀ ਕਿਸ਼ਤ ਵੀ ਜਲਦੀ ਸੂਰੁ ਹੋ ਜਾਵੇਗੀ। ਸਰਕਾਰ ਦੀ ਕਾਰਜਸ਼ਾਲੀ ਤੋਂ ਸੂਬੇ ਦੇ ਲੋਕ ਸੰਤੁਸ਼ਟ ਹਨ ਅਤੇ ਉਹਨਾਂ ਨੂੰ ਪੂਰਾ ਯਕੀਨ ਹੈ ਕਿ ਕੈਪਟਨ ਸਰਕਾਰ ਅਪਣੇ ਸਾਰੇ ਵਾਅਦੇ ਪੂਰੇ ਕਰੇਗੀ। ਇਸ ਮੋਕੇ ਉਹਨਾਂ 4 ਨਵੇਂ ਚੁਣੇ ਜਿਲ੍ਹਾ ਪ੍ਰਸ਼ੀਦ ਅਤੇ 28 ਪੰਚਾਇਤ ਸੰਮਤੀ ਮੈਂਬਰਾ ਦਾ ਵਿਸੇਸ਼ ਸਨਮਾਨ ਕੀਤਾ ਅਤੇ ਉਹਨਾਂ ਨੂੰ ਆਪਣੇ ਫਰਜਾਂ ਨੂੰ ਨਿਭਾਉਣ ਦੀ ਪ੍ਰੇਰਨਾ ਦਿੱਤੀ। ਇਸ ਮੋਕੇ ਪ੍ਰੇਮ ਸਿੰਘ ਬਾਸੋਵਾਲ, ਰਮੇਸ਼ ਚੰਦਰ ਦੱਸਗੁਰਾਈ, ਹਰਜੀਤ ਸਿੰਘ ਜੀਤਾ, ਰਾਣਾ ਰਾਮ ਸਿੰਘ, ਬਲਵੀਰ ਸਿੰਘ ਭੀਰੀ, ਇੰਦਰਜੀਤ ਸਿੰਘ ਅਰੋੜਾ, ਕਮਲਦੇਵ ਜੋਸ਼ੀ, ਮਹੰਤ ਬਚਨ ਦਾਸ, ਰਾਮ ਸਰੂਪ, ਡਾ ਆਤਮਾ ਸਿੰਘ, ਡੀ ਐਸ ਪੀ ਰਮਿੰਦਰ ਸਿੰਘ ਕਾਹਲੋ, ਮਨਮੋਹਨ ਸਿੰਘ, ਜਿਲ੍ਹਾ ਪ੍ਰਸ਼ੀਦ ਅਤੇ ਬਲਾਕ ਸੰਮਤੀ ਦੇ ਨਵੇ ਚੁਣੇ ਮੈਂਬਰ ਵੀ ਹਾਜ਼ਰ ਸਨ।

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD