Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਜਾਅਲ੍ਹੀ ਬਿੱਲ ਕੱਟਣ ਵਾਲੇ ਮਿੱਲ ਮਾਲਕਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ : ਭਾਰਤ ਭੂਸ਼ਣ ਆਸ਼ੂ

ਸੰਗਰੂਰ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਜਮ੍ਹਾਂ ਕੀਤੇ ਚੌਲਾਂ ਦੀਆਂ 21,728 ਬੋਰੀਆਂ ਹੋਈਆਂ ਬਰਾਮਦ

Web Admin

Web Admin

5 Dariya News

ਚੰਡੀਗੜ੍ਹ/ਸੰਗਰੂਰ , 06 Oct 2018

Last updated on: Oct 06, 2018, 00:00 IST

ਮੌਜੂਦਾ ਸਾਉਣੀ ਸੀਜ਼ਨ ਵਿੱਚ ਖ਼ਰੀਦ ਪ੍ਰਕਿਰਿਆ ਦੌਰਾਨ ਗ਼ੈਰਕਾਨੂੰਨੀ ਤੇ ਨਾਜਾਇਜ਼ ਢੰਗ ਨਾਲ ਚੌਲਾਂ ਦੀ ਜਮ੍ਹਾਂਖੋਰੀ ਕਰਨ ਵਾਲੇ ਮਿੱਲ ਮਾਲਕਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵਾਰ-ਵਾਰ ਚੇਤਵਾਨੀਆਂ ਤੇ ਅਪੀਲਾਂ ਕਰਨ ਦੇ ਬਾਵਜੂਦ ਵੀ ਅਜਿਹੇ ਮਾੜੇ ਧੰਦੇ ਕਰਨ ਵਾਲੇ ਲੋਕਾਂ ਨੇ ਬੁਰਾਈ ਦਾ ਰਾਹ ਨਹੀਂ ਛੱਡਿਆ ਹੈ ਅਤੇ ਸਿੱਟੇ ਵਜੋਂ ਉਹਨਾਂ ਨੇ ਆਪ ਹੀ ਆਪਣੇ ਵਿਰੁੱਧ ਸਖ਼ਤ ਕਾਰਵਾਈ ਨੂੰ ਸੱਦਾ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਮੰਡੀ ਬੋਰਡ ਅਤੇ ਸੇਲਜ਼ ਟੈਕਸ ਵਿਭਾਗ ਨੂੰ ਕਾਰਵਾਈ ਕਰਨ ਲਈ ਲਿਖਿਆ ਹੈ ਤੇ ਜਲਦ ਹੀ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ  ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵਿਭਾਗ ਦੇ ਮੁੱਖ ਵਿਜੀਲੈਂਸ ਅਫ਼ਸਰ ਦੀ ਅਗਵਾਈ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਦੀਆਂ ਟੀਮਾਂ ਵੱਲੋਂ ਸੰਗਰੂਰ ਵਿੱਚ ਸਥਿਤ 5 ਮਿੱਲਾਂ ਵਿੱਚ ਛਾਪੇਮਾਰੀ ਕੀਤੀ ਗਈ । ਜਿਸ ਦੌਰਾਨ ਪਿਛਲੇ ਸਾਲ ਦੇ ਚੌਲਾਂ ਦੀਆਂ 21,728 ਬੋਰੀਆਂ ਜੋ ਕਿ ਮੌਜੂਦਾ ਖ਼ਰੀਦ ਪ੍ਰਕਿਰਿਆ ਦੌਰਾਨ ਵੇਚਣ ਦੇ ਇਰਾਦੇ ਨਾਲ ਜਮ੍ਹਾਂ ਕੀਤੀ ਗਈਆਂ ਸਨ, ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਵਿਜੀਲੈਂਸ ਅਫ਼ਸਰ ਡਾ. ਰਾਕੇਸ਼ ਕੁਮਾਰ ਸਿੰਗਲਾ ਨੇ ਦੱਸਿਆ ਕਿ ਅਜਿਹੇ ਨਾਜਾਇਜ਼ ਚੌਲਾਂ ਦੀਆਂ 9325 ਬੋਰੀਆਂ ਸ਼ਿਵਾ ਰਾਈਸ ਐਂਡ ਜਨਰਲ ਮਿੱਲਜ਼ ਤੋਂ, 3852 ਬੋਰੀਆਂ ਦੁੱਗਨ ਰਾਈਸ ਮਿੱਲ, 1193 ਬੋਰੀਆਂ ਸ੍ਰੀ ਰਾਮਾ ਰਾਈਸ ਮਿੱਲ, 2810 ਬੋਰੀਆਂ ਪੰਜਾਬ ਪੇਪਰ ਬੋਰਡ ਰਾਈਸ ਮਿੱਲਜ਼, 1500 ਤ੍ਰੀਸ਼ਾਲਾ ਫੂਡ ਅਤੇ 3084 ਬੋਰੀਆਂ ਬਾਂਸਲ ਐਗਰੋ ਨਾਂ ਦੀ ਮਿੱਲ ਤੋਂ ਬਰਾਮਦ ਹੋਈਆਂ। ਸਿੰਗਲਾ ਨੇ ਦੱਸਿਆ ਕਿ ਜਾਂਚ ਟੀਮਾਂ ਤੋਂ ਬਚਣ ਲਈ ਕਈ ਮਿੱਲ ਮਾਲਕਾਂ ਵੱਲੋਂ ਇਕ ਦੂਜੇ ਨੂੰ ਖ਼ਰੀਦ-ਫ਼ਰੋਖ਼ਤ ਦੇ ਜਾਅਲ੍ਹੀ ਬਿੱਲ ਦੇਣ ਦੀ ਅਨੋਖੀ ਖੇਡ ਵੀ ਖੇਡੀ ਜਾ ਰਹੀ ਸੀ ਤਾਂ ਜੋ ਇਸ ਸਾਰੀ ਜਾਲਸਾਜ਼ੀ ਨੂੰ ਜਾਇਜ਼ ਦਿਖਾਇਆ ਜਾ ਸਕੇ ਅਤੇ ਇਸ ਗ਼ੈਰਕਾਨੂੰਨੀ ਖ਼ਰੀਦ-ਫ਼ਰੋਖ਼ਤ ਪਿਛਲੇ ਕਿਸੇ ਵੀ ਕਿਸਮ ਦੇ ਬੁਨਿਆਦੀ ਸਬੂਤ 'ਤੇ ਪਰਦਾ ਪਾਇਆ ਪਾ ਸਕੇ। ਉਹਨਾਂ ਕਿਹਾ ਕਿ ਇਹ ਜਮ੍ਹਾਂਖ਼ੋਰੀ ਦਾ ਨਵੇਕਲਾ ਢੰਗ ਹੈ ਤੇ ਸੰਗਰੂਰ ਦੀ ਛਾਪੇਮਾਰੀ ਤੋਂ ਬਾਅਦ ਅਜਿਹੇ ਜਮ੍ਹਾਂਖੋਰਾਂ ਵੱਲੋਂ ਨਾਜਾਇਜ਼ ਸਟਾਕ ਜਮ੍ਹਾਂ ਕਰਨ ਲਈ  ਮਿੱਲਾਂ, ਕਿਰਾਏ ਦੇ ਗੁਦਾਮਾਂ ਤੇ ਪਸ਼ੂਆਂ ਦੇ ਵਾੜਿਆਂ ਜਿਹੇ ਗੁਪਤ ਟਿਕਾਣਿਆਂ ਤੋਂ ਬਾਅਦ ਨਵੇਂ ਟਿਕਾਣੇ 'ਕੋਲਡ ਸਟੋਰ' ਦੀ ਵੀ ਗੱਲ ਸਾਹਮਣੇ ਆਈ ਹੈ। ਉਹਨਾਂ ਦੱਸਿਆ ਕਿ ਮਾਲੇਰਕੋਟਲਾ ਦੇ ਇੱਕ ਕੋਲਡ ਸਟੋਰੇਜ ਦੇ ਬਾਹਰੋਂ ਚੌਲਾਂ ਦੀਆਂ 350 ਬੋਰੀਆਂ ਤੇ 'ਕਣੀ'(ਚੌਲਾਂ ਦਾ ਟੋਟਾ) ਦੀਆਂ 350  ਬੋਰੀਆਂ ਨਾਲ ਲੱਦੇ ਦੋ ਟਰੱਕ ਦੇਖੇ ਗਏ ਪਰ ਇਸ ਸਬੰਧੀ ਕੋਈ ਪੁਖ਼ਤਾ ਜਾਣਕਾਰੀ ਟੀਮ ਦੇ ਹੱਥ ਨਹੀਂ ਲੱਗ ਸਕੀ ਤੇ ਸਬੰਧਤ ਮਿੱਲ ਮਾਲਕ ਦੀ ਭਾਲ ਜਾਰੀ ਹੈ।

 

Tags: Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD