Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਉਸਦੇ ਨਿਪਟਾਰੇ ਦੇ ਹੋਰ ਢੰਗ ਤਰੀਕੇ ਅਪਣਾਉਣ- ਰਾਣਾ ਕੇ ਪੀ ਸਿੰਘ

ਇਨਸਾਨ ਦੇ ਜੀਵਨ ਤੋਂ ਕੀਮਤੀ ਕੁਝ ਵੀ ਨਹੀਂ- ਰਾਣਾ ਕੇ ਪੀ ਸਿੰਘ

Web Admin

Web Admin

5 Dariya News

ਨੂਰਪੁਰਬੇਦੀ , 07 Oct 2018

ਕਰਜ਼ਾ ਮੁਆਫ਼ੀ ਪੰਜਾਬ ਸਰਕਾਰ ਦੀ ਅਹਿਮ ਉਪਲੱਬਧੀ ਹੈ ਤੇ ਭਵਿੱਖ 'ਚ ਵੀ ਕੈਪਟਨ ਸਰਕਾਰ ਵੱਲੋਂ ਕਿਸਾਨ ਹਿਤੈਸ਼ੀ ਫੈਸਲੇ ਲਏ ਜਾਣ ਨੂੰ ਪਹਿਲਕਦਮੀ ਦਿੱਤੀ ਜਾਣ ਦੀ ਸੰਭਾਵਨਾਂ ਹੈ।। ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ.ਕੇ.ਪੀ.ਸਿੰਘ ਨੇ ਅੱਜ ਬਾਰ ਐਸੋਸੀਏਸ਼ਨ ਆਨੰਦਪੁਰ ਸਾਹਿਬ ਦੇ ਪ੍ਰਧਾਨ ਤੇ ਗੁੱਜ਼ਰ ਆਗੂ ਐਡਵੋਕੇਟ ਚੌਧਰੀ ਦੌਲਤ ਸਿੰਘ ਦੇ ਗ੍ਰਹਿ ਨਿਵਾਸ ਪਿੰਡ ਚਬਰੇਵਾਲ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਕ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ ਤੇ ਇਸ ਦਿਸ਼ਾ 'ਚ ਕਾਰਜ਼ਸ਼ੀਲ ਰਹਿੰਦਿਆਂ ਅਗਾਮੀ ਦਿਨਾਂ 'ਚ ਹੋਰ ਰੋਜ਼ਗਾਰ ਮੇਲੇ ਲਗਾ ਕੇ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਵਿਕਾਸ ਕਾਰਜ਼ਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਰਾਣਾ ਨੇ ਕਿਹਾ ਕਿ ਸਰਕਾਰ ਵੱਲੋਂ ਨਵੇਂ ਵਰ੍ਹੇ ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ ਤੇ ਜਿਸ ਤਹਿਤ ਜਿੱਥੇ ਰਹਿੰਦੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਵਾਇਆ ਜਾਵੇਗਾ ਉੱਥੇ ਨਵੇਂ ਪ੍ਰੋਜੈਕਟਾਂ ਲਈ ਉਲੀਕੀਆਂ ਗਈਆਂ ਯੋਜਨਾਵਾਂ ਨੂੰ ਵੀ ਅਮਲ 'ਚ ਲਿਆਂਦਾ ਜਾਵੇਗਾ। 

ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲਾ ਪਰੀਸ਼ਦ ਚੋਣਾਂ 'ਚ ਮਿਲੇ ਭਾਰੀ ਫਤਵੇ ਤੋਂ ਪਤਾ ਚੱਲਦਾ ਹੈ ਕਿ ਲੋਕਾਂ ਦਾ ਪੰਜਾਬ ਸਰਕਾਰ 'ਚ ਵਿਸ਼ਵਾਸ਼ ਵਧਿਆ ਹੈ ਜਿਸਨੂੰ ਕਾਇਮ ਰੱਖਣ ਲਈ ਕਾਂਗਰਸ ਪਾਰਟੀ ਦਾ ਹਰ ਵਰਕਰ ਜਨਤਾ ਨਾਲ ਹੋਰ ਵੀ ਨੇੜਤਾ ਵਧਾਏਗਾ। ਪਰਾਲੀ ਦੇ ਮੁੱਦੇ 'ਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਤਹਿਤ ਸਹਿਯੋਗ ਕਰਨ ਕਿਉਂਕਿ ਜ਼ਿੰਦਗੀਆਂ ਵਚਾਉਣ ਤੋਂ ਜ਼ਰੂਰੀ ਹੋਰ ਕੁਝ ਨਹੀਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਆਰਥਿਕ ਪੱਖੋਂ ਮਜ਼ਬੂਤ ਹੋਣ 'ਤੇ ਇਸ ਕਾਰਜ ਲਈ ਲੋੜੀਂਦੀ ਮਸ਼ੀਨਰੀ ਉਪਲੱਬਧ ਕਰਵਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਔਕੜ ਪੇਸ਼ ਨਾ ਆਵੇ। ਇਸ ਮੌਕੇ ਗੁੱਜ਼ਰ ਆਗੂ ਚੌ. ਦੌਲਤ ਸਿੰਘ ਤੋਂ ਇਲਾਵਾ ਅਸ਼ਵਨੀ ਸ਼ਰਮਾ, ਮਾ. ਜਗਨ ਨਾਥ ਭੰਡਾਰੀ, ਦੇਸਰਾਜ ਸੈਣੀਮਾਜਰਾ, ਪੰਡਿਤ ਗੁਲਸ਼ਨ ਕੁਮਾਰ, ਸਰਪੰਚ ਯੋਗਰਾਜ, ਮਹਿੰਦਰਪਾਲ ਭੂੰਬਲਾ, ਚੌ. ਹੁਸਨ ਲਾਲ ਭੂੰਬਲਾ, ਗੁਰਚੈਨ ਸਿੰਘ, ਐਡਵੋਕੇਟ ਕੁਲਦੀਪ ਸਿੰਘ, ਗੁਰਦੇਵ ਸਿੰਘ, ਰਾਣਾ ਸਤਪਾਲ ਕਰੂਰਾ, ਸਮਰਾਟ ਚੰਦਨ, ਰਾਮ ਸ਼ਾਹ, ਚੌ. ਧਰਮਪਾਲ, ਰਮੇਸ਼ ਦਸਗਰਾਈਂ, ਚੌ. ਰਾਮਪਾਲ ਤੇ ਸੁਰਜੀਤ ਖੱਟੜਾ ਆਦਿ ਪ੍ਰਮੁੱਖ ਰੂਪ 'ਚ ਹਾਜ਼ਰ ਸਨ।    

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD