Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਲੂਸ ਕੱਢਣ ਅਤੇ ਜਨਤਕ ਥਾਵਾਂ 'ਤੇ ਹਥਿਆਰ ਚੁੱਕਣ 'ਤੇ ਰੋਕ

ਪ੍ਰਵਾਨਗੀ ਲੈ ਕੇ ਨਿਰਧਾਰਤ ਸਥਾਨਾਂ 'ਤੇ ਹੀ ਲਗਾਏ ਜਾ ਸਕਦੇ ਹਨ ਧਰਨੇ

Web Admin

Web Admin

5 Dariya News

ਕਪੂਰਥਲਾ , 08 Oct 2018

Last updated on: Oct 08, 2018, 00:00 IST

ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਵਿਚ ਕਿਸੇ ਕਿਸਮ ਦੇ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜ਼ੀ ਕਰਨ, ਲਾਠੀਆਂ, ਗੰਡਾਸੇ, ਤੇਜ਼ਧਾਰ ਟਕੂਏ, ਕੁਹਾੜੀ, ਬੰਦੂਕ, ਪਿਸਤੌਲ ਅਤੇ ਕਿਸੇ ਵੀ ਕਿਸਮ ਦੇ ਵਿਸਫੋਟਕ ਹਥਿਆਰ ਆਦਿ ਜਨਤਕ ਥਾਵਾਂ 'ਤੇ ਚੁੱਕਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਅਦਾਰੇ/ਸੰਸਥਾ ਨੇ ਜ਼ਿਲਾ ਕਪੂਰਥਲਾ ਵਿਚ ਜਲੂਸ/ਧਰਨਾ ਦੇਣਾ ਹੋਵੇ ਤਾਂ ਉਸ ਲਈ ਉੱਪ ਮੰਡਲ ਪੱਧਰ 'ਤੇ ਸਥਾਨ ਨਿਸ਼ਚਿਤ ਕੀਤੇ ਗਏ ਹਨ। ਇਸ ਸਬੰਧੀ ਸਬੰਧਤ ਅਦਾਰਾ/ਸੰਸਥਾ ਧਰਨੇ ਦੀ ਅਗੇਤਰੀ ਸੂਚਨਾ/ਪ੍ਰਵਾਨਗੀ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਪ੍ਰਾਪਤ ਕਰੇਗਾ। ਜਾਰੀ ਹੁਕਮਾਂ ਅਨੁਸਾਰ ਉੱਪ ਮੰਡਲ ਕਪੂਰਥਲਾ ਲਈ ਸ਼ਾਲਾਮਾਰ ਬਾਗ਼, ਅੰਮ੍ਰਿਤਸਰ ਰੋਡ, ਕਪੂਰਥਲਾ, ਉੱਪ ਮੰਡਲ ਫਗਵਾੜਾ ਲਈ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਸਾਹਮਣੇ ਸਥਿਤ ਹਰਗੋਬਿੰਦ ਨਗਰ, ਉੱਪ ਮੰਡਲ ਸੁਲਤਾਨਪੁਰ ਲੋਧੀ ਲਈ ਬੱਸ ਅੱਡਾ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅੰਤਰਯਾਮਤਾ ਵਾਲੇ ਪਾਸੇ ਅਤੇ ਉੱਪ ਮੰਡਲ ਭੁਲੱਥ ਲਈ ਦਾਣਾ ਮੰਡੀ ਨੰਬਰ 1 ਭੁਲੱਥ ਅਤੇ ਦਾਣਾ ਮੰਡੀ ਫੋਕਲ ਪੁਆਇੰਟ ਪਿੰਡ ਰਾਮਗੜ (ਫ਼ਸਲਾਂ ਦੇ ਖ਼ਰੀਦ ਸੀਜ਼ਨ  ਦੌਰਾਨ ਬੱਸ ਸਟੈਂਡ ਭੁਲੱਥ) ਜਲੂਸ/ਧਰਨੇ ਲਈ ਸਥਾਨ ਨਿਰਧਾਰਤ ਕੀਤੇ ਗਏ ਹਨ। ਇਹ ਹੁਕਮ 4 ਦਸੰਬਰ 2018 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲਾ ਕਪੂਰਥਲਾ ਵਿਚ ਪਿਛਲੇ ਸਮੇਂ ਤੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਧਰਨੇ/ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜਿਸ ਨਾਲ ਆਮ ਆਵਾਜਾਈ ਵਿਚ ਕਾਫੀ ਵਿਘਨ ਪੈਂਦਾ ਹੈ ਅਤੇ ਆਮ ਪਬਲਿਕ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਨਹੀਂ ਰਹਿੰਦੀ ਹੈ। ਇਸ ਲਈ ਆਮ ਪਬਲਿਕ ਦੀਆਂ ਪ੍ਰੇਸ਼ਾਨੀਆਂ, ਆਵਾਜਾਈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਜ਼ਿਲਾ ਕਪੂਰਥਲਾ ਦੀਆਂ ਸੀਮਾਵਾਂ ਅੰਦਰ ਦਫ਼ਾ 144 ਸੀ. ਆਰ. ਪੀ. ਸੀ ਦੇ ਤਹਿਤ ਹੁਕਮ ਫੌਰੀ ਤੌਰ 'ਤੇ ਜਾਰੀ ਕੀਤੇ ਜਾਣ ਦੀ ਲੋੜ ਹੈ। 

 

Tags: DC Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD