Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਜ਼ਿਲ੍ਹੇ ਦੇ ਹਰੇਕ ਪਿੰਡ ’ਚ 550 ਪੌਦੇ ਲਾਏ ਜਾਣਗੇ- ਡੀ.ਸੀ. ਵਿਨੈ ਬਬਲਾਨੀ

ਮੰਡਲ ਵਣ ਅਫ਼ਸਰ ਨੂੰ ਲਾਇਆ ਗਿਆ ਨੋਡਲ ਅਫ਼ਸਰ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 08 Oct 2018

Last updated on: Oct 08, 2018, 00:00 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਰਾਜ ਭਰ ’ਚ ਪੌਦੇ ਲਾਉਣ ਦੀ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਵੀ ਹਰੇਕ ਪਿੰਡ ’ਚ 550 ਪੌਦੇ ਲਾਏ ਜਾਣਗੇ ਤਾਂ ਜੋ ਗੁਰੂ ਸਾਹਿਬ ਵੱਲੋਂ ਸਰਬੱਤ ਦੇ ਭਲੇ ਅਤੇ ਕੁਦਰਤ ਦੀ ਮਹਿਮਾ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇਸ ਸਬੰਧੀ ਕੁੱਝ ਚੋਣਵੇਂ ਅਧਿਕਾਰੀਆਂ ਦੀ ਬੁਲਾਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਮੰਡਲ ਵਣ ਅਫ਼ਸਰ ਨਵਾਂਸ਼ਹਿਰ ਐਟ ਗੜ੍ਹਸ਼ੰਕਰ ਸਤਿੰਦਰ ਪਾਲ ਸਿੰਘ ਨੂੰ ਮੁਹਿੰਮ ਦਾ ਨੋਡਲ ਅਫ਼ਸਰ ਤਾਇਨਾਤ ਕਰਦਿਆਂ ਸੁਮੱਚੇ ਜ਼ਿਲ੍ਹੇ ’ਚ ਲਾਏ ਜਾਣ ਵਾਲੇ ਇਨ੍ਹਾਂ ਪੌਦਿਆਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਥਾਂਵਾਂ ਦੀ ਨਿਸ਼ਾਨਦੇਹੀ ਕਰਨ ਲਈ ਆਖਿਆ। ਉਨ੍ਹਾਂ ਅੱਗੇ ਦੱਸਿਆ ਕਿ 30 ਸਤੰਬਰ 2019 ਤੱਕ ਪੂਰੇ ਕੀਤੇ ਜਾਣ ਵਾਲੇ ਇਸ ਕਾਰਜ ਦਾ ਉਦੇਸ਼ ਗੁਰੂ ਸਾਹਿਬ ਦੀ ਵਿਚਾਰਧਾਰਾ ਰਾਹੀਂ ਲੋਕਾਂ ’ਚ ਕੁਦਰਤ ਪ੍ਰਤੀ ਪ੍ਰੇਮ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਅਜਿਹਾ ਕਰਨ ਦਾ ਮੰਤਵ ਵਾਤਾਵਰਣ ਪ੍ਰੇਮੀ, ਧਾਰਮਿਕ ਤੇ ਹੋਰ ਗੈਰ-ਸਰਕਾਰੀ ਜਥੇਬੰਦੀਆਂ ਰਾਹੀਂ ਸੂਬੇ ’ਚ ਹਰਿਆਲੀ ਨੂੰ ਮੁੜ ਸੁਰਜੀਤ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਸ ਤੋਂ ਪਹਿਲਾਂ ਆਰੰਭੀ ਘਰ-ਘਰ ਹਰਿਆਲੀ ਮੁਹਿੰਮ ਰਾਹੀਂ ਵੀ ਲੋਕਾਂ ਨੂੰ ਕੁਦਰਤ ਨਾਲ ਜੋੜਨ ਦੇ ਯਤਨ ਆਰੰਭੇ ਹੋਏ ਹਨ ਤੇ ਹੁਣ ਇਸ ਲਹਿਰ ਰਾਹੀਂ ਇਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 462 ਪਿੰਡਾਂ ਦੀ ਸੂਚੀ ਮੁਤਾਬਕ ਜ਼ਿਲ੍ਹੇ ’ਚ 254100 ਪੌਦੇ ਲਾਏ ਜਾਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਜੰਗਲਾਤ ਵਿਭਾਗ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮਨਰੇਗਾ ਤਹਿਤ ਕੰਮ ਕਰਨਗੇ। ਜ਼ਿਲ੍ਹੇ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਉੱਪ ਮੰਡਲ ਮੈਜਿਸਟ੍ਰੇਟਾਂ ਦੀ ਨਿਗਰਾਨੀ ਹੇਠ ਪੌਦੇ ਲਾਉਣ ਦਾ ਪ੍ਰਾਜੈਕਟ ਤਿਆਰ ਕਰਨ ਲਈ ਕਿਹਾ ਗਿਆ ਹੈ। ਮੀਟਿੰਗ ’ਚ ਡੀ.ਐਫ.ਓ. ਸਤਿੰਦਰਪਾਲ ਸਿੰਘ ਤੋਂ ਇਲਾਵਾ ਮਿਸ਼ਨ ਤੰਦਰੁਸਤ ਪੰਜਾਬ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੇ ਸਕੱਤਰ ਨਰੇਸ਼ ਕਪੂਰ ਉਪ ਅਰਥ ਤੇ ਅੰਕੜਾ ਸਲਾਹਕਾਰ, ਡੀ.ਡੀ.ਪੀ.ਓ. ਹਰਨੰਦਨ ਸਿੰਘ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਖਸ਼ ਸਿੰਘ ਵੀ ਮੌਜੂਦ ਸਨ। 

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD