Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਵਾਤਾਵਰਣ ਦੀ ਸੁਰੱਖਿਆ ਲਈ ਹੋਣਾ ਚਾਹੀਦਾ ਹੈ ਵਚਨਬੱਧ, ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਰੱਖੋ ਸਵੱਛ

ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਦੇਣ ਤਰਜ਼ੀਹ

Web Admin

Web Admin

5 Dariya News

ਰੂਪਨਗਰ , 09 Oct 2018

Last updated on: Oct 09, 2018, 00:00 IST

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਹਿੱਤ ਬੀਤੀ ਸ਼ਾਮ ਸਥਾਨਿਕ ਰੈਸਟ ਹਾਊਸ ਵਿਖੇ ਜ਼ਿਲ੍ਹੇ ਦੇ ਵਖ ਵਖ ਬਲਾਕਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਇਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ  ਡਿਪਟੀ ਕਮਿਸ਼ਨਰ ਡਾਕਟਰ ਸੁਮੀਤ ਜਾਰੰਗਲ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵਚਨਬੱਧ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ  ਲਾਉਣ ਦਾ  ਮੁੱਦਾ ਕੇਵਲ ਕਿਸਾਨਾਂ ਦਾ ਹੀ ਨਹੀਂ ਬਲਕਿ ਇਸ ਨਾਲ ਸਾਰੇ ਹੀ ਜੁੜੇ ਹੋਏ ਹਨ। ਪਰਾਲੀ ਨੁੰ ਅੱਗ ਲਾਉਣ ਦਾ ਸਭ ਤੋਂ ਵੱਧ ਨੁਕਸਾਨ ਕਿਸਾਨ ਨੂੰ ਖੁੱਦ ਹੁੰਦਾ ਹੈ।  ਕਿਉਂਕਿ ਅੱਗ ਲਾਉਣ ਸਮੇਂ ਸਭ ਤੋਂ ਪਹਿਲਾਂ ਕਿਸਾਨ ਨੂੰ ਖੁਦ ਇਸ ਦੇ ਪ੍ਰਦੂਸ਼ਣ ਦਾ ਸ਼ਿਕਾਰ ਹੋਣਾ ਪੈਂਦਾ ਹੈ। ਇਸ ਉਪਰੰਤ ੳਸਦਾ ਪਰਿਵਾਰ , ਪਿੰਡ ਅਤੇ ਸਮੂਚਾ ਵਾਤਾਵਰਨ ਗੰਦਲਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨੂੰ ਮਾਨਯੋਗ ਸੁਪਰੀਮ ਕੌਰਟ ਅਤੇ ਰਾਸ਼ਟਰੀ ਗਰੀਨ ਟ੍ਰੀਬਿਊਨਲ ਵਲੋਂ ਸੈਟੇਲਾਈਟ ਰਾਹੀਂ ਨਿਗਰਾਨੀ ਰਖਦੇ ਹੋਏ ਖੁੱਦ ਮੋਨੀਟਰ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਅੱਗ ਲਾਉਣ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਜੀ ਜਿਮੇਵਾਰੀ ਨਿਸ਼ਚਿਤ ਕੀਤੀ ਗਈ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਚਲਾ ਕੇ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਦਿਤਾ ਜਾਵੇ।ਇਸ ਮੌਕੇ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਪਿਛਲੇ ਸਾਲ ਜ਼ਿਲ੍ਹੇ ਦੇ ਕੇਵਲ 40 ਤੋਂ 50 ਕਿਸਾਨਾਂ ਨੇ ਹੀ ਪਰਾਲੀ ਨੂੰ ਅੱਗ ਲਾਈ ਸੀ।ਇਸ ਅੱਗ ਨਾਲ ਫੈਲਣ ਵਾਲੇ ਪ੍ਰਦੂਸ਼ਣ ਕਾਰਨ ਜਿਥੇ ਦਮੇ ਵਰਗੀਆਂ ਬਿਮਾਰੀਆਂ ਫੈਲਦੀਆਂ ਹਨ ਉਥੇ ਚਮੜੀ ਦੇ ਰੋਗ ਵੀ ਹੋ ਸਕਦੇ ਹਨ। ਇਸ ਨਾਲ ਜਮੀਨ ਹੇਠਲਾ ਪਾਣੀ ਪ੍ਰਦੂਸ਼ਤ ਹੋ ਰਿਹਾ ਹੈ ਅਤੇ ਆਉਣ ਵਾਲੇ ਪੀੜ੍ਹੀਆਂ ਵੀ ਬਿਮਾਰੀਆਂ ਨਾਲ ਜੂਝਣਗੀਆਂ। ਇਸ ਲਈ ਕਿਸੇ ਦੇ ਦਬਾਅ ਹੇਠ ਨਾ ਆਉਂਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਅਜਿਹਾ ਕਰਕੇ ਜੇਕਰ ਖੁਦ ਹੀ ਬਿਮਾਰ ਹੋ ਗਏ ਤਾਂ ਫਿਰ ਕੀ ਫਾਇਦਾ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿਤੀ ਜਾਵੇ ਤਾਂ ਜੋ ਜ਼ਿਲ੍ਹੇ ਦੀ ਪਵਿੱਤਰ ਧਰਤੀ ਤੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਹਮੇਸ਼ਾਂ ਲਈ ਖ਼ਤਮ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦਾ ਕੋਈ ਲਾਭ ਨਹੀਂ ਹੈ ਸਗੋਂ ਨੁਕਸਾਨ ਹੀ ਹੈ।ਇਸ ਮੌਕੇ ਸ਼੍ਰੀ ਕੇਸਰ ਰਾਮ ਬੰਗਾ ਮੁਖ ਖੇਤੀਬਾੜੀ ਅਫਸਰ ਨੇ ਦਸਿਆ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਤਹਿਤ ਇਸ ਸਾਲ ਪਹਿਲਾਂ ਨਾਲੋਂ ਜਿਆਦਾ ਖੇਤੀ ਦੇ ਸੰਦ ਸਬਸਿਡੀ ਤੇ ਦਿਤੇ ਜਾ ਰਹੇ ਹਨ ਜਿੰਨਾਂ ਵਿਚ 66 ਹੈਪੀਸੀਡਰ,23 ਪੈਡੀਸਟਰਾਚੋਪਰ, 20 ਆਰਐਮਬੀ ਪਲਫ,44 ਜੀਰੋ ਟਿਲ ਡਰਿਲ,104 ਸੁਪਰ ਐਮ.ਐਸ.ਐਸ. ਤੇ 22 ਰੋਟਾਵੇਟਰਜ 50 ਫੀਸਦੀ ਤੋਂ 80 ਫੀਸਦੀ ਤੱਕ ਸਬਸਿਡੀ ਤੇ ਦਿਤੇ ਜਾ ਰਹੇ ਹਨ। ਇਸ ਲਈ ਪਰਾਲੀ ਨੂੰ ਨਾ ਸਾੜਦੇ ਹੋਏ ਇੰਨਾ ਸੰਦਾਂ ਨਾਲ ਸਾਂਭ ਸੰਭਾਲ ਕੀਤੀ ਜਾਵੇ। ਇਸ ਦੌਰਾਨ ਸ਼੍ਰੀ ਅਮੇਸ਼ ਕੁਮਾਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਦਸਿਆ ਕਿ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ਤੇ ਖੇਤੀਬਾੜੀ ਸੰਦ ਦਿਤੇ ਜਾ ਰਹੇ ਹਨ ਜਿੰਨਾਂ ਵਿਚੋਂ 40 ਫੀਸਦੀ ਸੰਦ ਮਿਲ ਗਏ ਹਨ ਅਤੇ ਬਾਕੀ ਜਲਦੀ ਮਿਲ ਜਾਣਗੇ। ਸਰਕਾਰ ਨੇ ਇਹ ਵੱਡਾ ਉਪਰਾਲਾ ਕੀਤਾ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਲਈ  80 ਫੀਸਦੀ ਸਬਸਿਡੀ ਦਿਤੀ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੀਆਂ 103 ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਨੋਡਲ ਅਫਸਰ ਨਿਯੁਕਤ ਕਰ ਦਿਤੇ ਗਏ ਹਨ ਜੋ ਕਿ ਕਿਸਾਨਾਂ ਨਾਂਲ ਮੀਟਿੰਗ ਕਰਕੇ ਉਨਾਂ ਨੂੰ ਪਰਾਲੀ ਨੂੰ ਨਾ ਸਾੜਲ ਲਈ ਪ੍ਰੇਰਿਤ ਕਰੇਗਾ।ਇਸ ਦੌਰਾਨ ਵੱਖ ਵੱਖ ਬਲਾਕਾਂ ਤੋਂ ਆਏ ਕਿਸਾਨਾਂ ਨੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਅਤੇ  ਭਰੋਸਾ ਦਿਵਾਇਆ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦਿੰਦੇ ਹੋਏ ਪਰਾਲੀ ਨੂੰ ਅੱਗ ਨਹੀਂ ਲਾਉਣਗੇ।ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ(ਜ), ਸ਼੍ਰੀਮਤੀ ਹਰਜੋਤ ਕੌਰ, ਐਸ.ਡੀ.ਐਮ. ਰੂਪਨਗਰ, ਸ਼੍ਰੀ ਕੇਸਰ ਰਾਮ ਬੰਗਾ ਮੁੱਖ ਖੇਤੀਬਾੜੀ ਅਫਸਰ,ਸ਼੍ਰੀ ਸਤਵੀਰ ਸਿੰਘ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸ਼੍ਰੀ ਹਰਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ ਪਾਵਰ ਕੌਮ,ਸ਼੍ਰੀ ਅਮੇਸ਼ ਕੁਮਾਰ ਉਪ  ਰਜਿਸਟਰਾਰ ਸਹਿਕਾਰੀ ਸਭਾਵਾਂ  ਅਤੇ ਵੱਖ ਵੱਖ ਬਲਾਕਾਂ ਦੇ ਕਿਸਾਨ  ਹਾਜਰ ਸਨ।  

 

Tags: DC ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD