Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਹਿਰੂ ਯੁਵਾ ਕੇਂਦਰ ਵੱਲੋਂ ਮਹਾਤਮਾ ਗਾਂਧੀ ਜੀ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਪੂਰਾ ਸਾਲ ਕਰਵਾਏ ਜਾਣਗੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ

Web Admin

Web Admin

5 Dariya News

ਫ਼ਿਰੋਜ਼ਪੁਰ , 08 Oct 2018

Last updated on: Oct 08, 2018, 00:00 IST

ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਨਵੀਂ ਦਿੱਲੀ ਦੇ ਆਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਜੀ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਪੂਰਾ ਸਾਲ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਣਗੇ। ਜਿਵੇਂ ਸੈਮੀਨਾਰ, ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ, ਨੁੱਕੜ ਨਾਟਕ, ਗਾਂਧੀ ਜੀ ਦੇ ਜੀਵਨ ਤੇ ਆਧਾਰਿਤ ਫ਼ਿਲਮ ਸ਼ੋਅ ਅਤੇ ਗੋਸ਼ਟੀਆਂ, ਪ੍ਰਦਰਸ਼ਨੀਆਂ, ਪਦ ਯਾਤਰਾ ਆਦਿ ਦਾ ਆਯੋਜਨ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ ਪੰਜਾਬ ਫਾਰਮੇਸੀ ਕਾਲਜ ਪਿੰਡ ਸਾਈਆ ਵਾਲਾ ਵਿਖੇ ਸੈਮੀਨਾਰ ਅਤੇ ਵੱਖ-ਵੱਖ ਮੁਕਾਬਲੇ ਕਰਵਾ ਕੇ ਕੀਤਾ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ  ਸ੍ਰੀ. ਰਾਕੇਸ਼ ਪਾਠਕ ਅਤੇ ਸ੍ਰੀਮਤੀ ਨੀਲਮ ਪਾਠਕ ਡਾਇਰੈਕਟਰ ਪੰਜਾਬ ਫਾਰਮੈਸੀ ਕਾਲਜ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ। ਪ੍ਰੋਗਰਾਮ ਵਿੱਚ ਜ਼ਿਲ੍ਹਾ ਯੂਥ ਕੁਆਰਡੀਨੇਟਰ ਸਰਬਜੀਤ ਸਿੰਘ ਬੇਦੀ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਏ। ਇਹ ਪ੍ਰੋਗਰਾਮ ਪੰਕਜ ਸਚਦੇਵਾ ਪ੍ਰਿੰਸੀਪਲ ਦੇ ਵਿਸ਼ੇਸ਼ ਸਹਿਯੋਗ ਨਾਲ ਕੀਤਾ ਗਿਆ। ਪ੍ਰੋਗਰਾਮ ਦੌਰਾਨ ਮਹਾਤਮਾ ਗਾਂਧੀ ਜੀ ਦੇ ਜੀਵਨ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਉਪਰੰਤ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ ਅਤੇ ਨੌਜਵਾਨਾਂ ਨੂੰ ਸਵੱਛਤਾ ਸਬੰਧੀ ਸਹੁੰ ਚੁਕਾਈ ਗਈ।

ਪ੍ਰੋਗਰਾਮ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨੇ ਕਿਹਾ ਕਿ ਸਾਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਾਡੇ ਜੀਵਨ ਦੇ ਨਾਲ-ਨਾਲ ਸਵੱਛਤਾ ਤੇ ਆਪਸੀ ਭਾਈਚਾਰੇ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਧੀ ਜੀ ਨੇ ਸਾਨੂੰ ਸਹਿਣਸ਼ੀਲਤਾ ਭਰਿਆ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਰਸਤੇ ਤੇ ਚੱਲ ਕੇ ਸਹਿਣਸ਼ੀਲ ਅਤੇ ਅਹਿੰਸਾਵਾਦੀ ਹੋਣਾ ਚਾਹੀਦਾ ਹੈ।ਇਸ ਮੌਕੇ ਸ੍ਰੀਮਤੀ ਨੀਲਮ ਪਾਠਕ ਨੇ ਕਿਹਾ ਕਿ ਗਾਂਧੀ ਜੀ ਨੇ ਆਪਣਾ ਪੂਰਾ ਜੀਵਨ ਦੂਸਰਿਆਂ ਦੀ ਭਲਾਈ ਲਈ ਨਿਸ਼ਾਵਰ ਕੀਤਾ ਹੈ। ਉਨ੍ਹਾਂ ਹਮੇਸ਼ਾ ਸ਼ਾਂਤ ਰਹਿਣ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਵੱਲੋਂ ਵਿਖਾਏ ਰਸਤੇ ਤੇ ਚੱਲਕੇ ਇੱਕ ਚੰਗਾ ਨਾਗਰਿਕ ਬਣਨਾ ਚਾਹੀਦਾ ਹੈ  ਅਤੇ ਦੇਸ਼ ਦੇ ਵਿਕਾਸ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਵੱਧ ਤੋਂ ਵੱਧ ਯੋਗਦਾਨ ਦੇਣਾ ਚਾਹੀਦਾ ਹੈ।  ਇਸ ਮੌਕੇ ਕਾਲਜ ਦੇ ਡਾਇਰੈਕਟਰ ਸ੍ਰੀ. ਰਾਕੇਸ਼ ਪਾਠਕ ਨੇ ਜਿੱਥੇ ਗਾਂਧੀ ਜੀ ਦੇ ਜੀਵਨ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਪ੍ਰੋਗਰਾਮ ਦੌਰਾਨ ਆਏ ਹੋਏ ਮਹਿਮਾਨਾਂ ਅਤੇ ਜੇਤੂਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀ. ਪੰਕਜ ਸਚਦੇਵਾ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਹਾਜ਼ਰ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗਗਨਦੀਪ ਸਿੰਘ, ਰਾਖੀ ਠਾਕੁਰ, ਨਵਜੋਤ ਕੌਰ, ਸ੍ਰੀ ਅਨਿਲ ਕੁਮਾਰ ਸਮੇਤ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸਨ। 

 

Tags: Nehru Yuva Kendra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD