ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੰਡੀਆਂ ਵਿਚ ਕਿਸਾਨਾਂ ਨੰ ਝੋਨਾ ਵੇਚਣ ਲਈ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਸਾਰੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਪੁਖਤਾ ਇੰਤਜਾਮ ਕੀਤੇ ਹਨ। ਇਹ ਵਿਚਾਰ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹੇ ਦੀ ਪੀਰ ਜੈਨ ਅਤੇ ਬਡਾਲੀ ਆਲਾ ਸਿਘ ਦੀਆਂ ਅਨਾਜ ਮੰਡੀਆਂ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਸਮੇਂ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਨੇ ਹੀ ਹਮੇਸ਼ਾ ਕਿਸਾਨ ਹਿੱਤਾ ਲਈ ਕੰਮ ਕੀਤਾ ਹੈ। ਜਦੋਂ ਕਿ ਅਕਾਲੀਆਂ ਦੀ ਭਾਈਵਾਲ ਕੇਂਦਰ ਸਰਕਾਰਾਂ ਨੇ ਹਮੇਸ਼ਾਂ ਕਿਸਾਨ ਹਿਤਾ ਨਾਲ ਖਿਲਵਾੜ ਕੀਤਾ ਹੈ।ਉਨ੍ਹਾਂ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਝੋਨੇ ਨੁੰ ਪੂਰੀ ਤਰ੍ਹਾਂ ਪਕਾ ਕੇ ਤੇ ਸੁਕਾ ਕੇ ਹੀ ਮੰਡੀ ਵਿਚ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਬਜਾਏ, ਉਸਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦੇਣ।ਸ੍ਰ: ਨਾਗਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਚੋਣਾਂ ਦੌਰਾਨ ਕਿਸਾਨਾਂ ਨਾਲ ਕਰਜ ਮੁਆਫੀ ਦਾ ਵਾਅਦਾ ਕੀਤਾ ਸੀ, ਉਸਦੀ ਪੜਾਅ ਵਾਰ ਪੂਰਤੀ ਕੀਤੀ ਜਾ ਰਹੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਕਣਕ ਤੇ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਫਸਲ ਵੇਚਣ ਵਿਚ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ।ਇਸੇ ਤਰ੍ਹਾਂ ਝੋਨੇ ਦੇ ਇਸ ਸੀਜਨ ਵਿਚ ਵੀ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿਚ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਹੀ ਕਰਨਾ ਪਵੇਗਾ।ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਹਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 09 ਅਕਤੂਬਰ ਤੱਕ 11071 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 9863 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਿਸ ਵਿੱਚੋ ਪਨਗ੍ਰੇਨ ਨੇ 4088 ਮੀਟਰਕ ਟਨ, ਮਾਰਕਫੈਡ ਨੇ 1734 ਮੀਟਰਕ ਟਨ, ਪਨਸਪ ਨੇ 1946 ਮੀਟਿਰਕ ਟਨ ਅਤੇ ਵੇਅਰ ਹਾਊਸ ਨੇ 1015 ਮੀਟਰਕ ਟਨ, ਪੰਜਾਬ ਐਗਰੋ ਨੇ 1080 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।ਇਸ ਮੋਕੇ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ , ਆੜਤੀ ਐਸ਼ੋਸੀਏਸਨ ਦੇ ਪ੍ਰਧਾਨ ਅਸ਼ੋਕ ਕੁਮਾਰ, ਪਰਮਵੀਰ ਸਿੰਘ ਟਿਵਾਣਾ, ਨੰਬਰਦਾਰ ਜਗਦੀਪ ਸਿੰਘ, ਹੁਕਮ ਚੰਦ, ਮੰਗਦ ਚੰਦ, ਗੁਰਸੇਵਕ ਸਿੰਘ, ਸਰਨਜੀਤ ਸਿੰਘ ਵੀ ਮੌਜੂਦ ਸਨ।