Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਨ ਸਭਾ ਦੀ ਐਸ.ਸੀ/ਐਸ.ਟੀ. ਤੇ ਬੀ.ਸੀ. ਭਲਾਈ ਕਮੇਟੀ ਵਲੋਂ ਨਵਾਂਸ਼ਹਿਰ ਦਾ ਦੌਰਾ

ਵੱਖ ਵੱਖ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

Web Admin

Web Admin

5 Dariya News

ਨਵਾਂਸ਼ਹਿਰ/ਬੰਗਾ , 09 Oct 2018

Last updated on: Oct 09, 2018, 00:00 IST

ਪੰਜਾਬ ਵਿਧਾਨ ਸਭਾ ਦੀ ਐਸ.ਸੀ/ਐਸ.ਟੀ. ਬਾਰੇ ਭਲਾਈ ਕਮੇਟੀ ਵਲੋਂ ਅੱਜ ਕਮੇਟੀ ਦੇ ਸਭਾਪਤੀ ਐਮ.ਐਲ.ਏ. ਨੱਥੂ ਰਾਮ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਦੌਰਾ ਕੀਤਾ ਗਿਆ। ਕਮੇਟੀ ਵਲੋਂ ਇਸ ਮੌਕੇ ਵੱਖ ਵੱਖ ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਦੇ ਜ਼ਿਲ੍ਹੇ ਮੁਖੀਆਂ ਪਾਸੋਂ 2015-16, 2016-17 ਅਤੇ 2017-18 ਦੌਰਾਨ ਦਿੱਤੇ ਗਏ ਲਾਭਾਂ ਦਾ ਜਾਇਜ਼ਾ ਲਿਆ ਗਿਆ। ਇਸ ਕਮੇਟੀ ਵਿੱਚ ਸਭਾਪਤੀ ਸ੍ਰੀ ਨੱਥੂ ਰਾਮ ਤੋਂ ਇਲਾਵਾ ਡਾ. ਰਾਜ ਕੁਮਾਰ ਚੱਬੇਵਾਲ, ਡਾ.ਸੁਖਵਿੰਦਰ ਕੁਮਾਰ ਸੁੱਖੀ, ਬਲਦੇਵ ਸਿੰਘ ਖਹਿਰਾ, ਬਲਵਿੰਦਰ ਸਿੰਘ ਲਾਡੀ, ਕੁਲਵੰਤ ਸਿੰਘ ਪੰਡੋਰੀ, ਸੁਰਜੀਤ ਸਿੰਘ ਧੀਮਾਨ ਅਤੇ ਮਨਜੀਤ ਸਿੰਘ ਬਿਲਾਸਪੁਰ (ਸਾਰੇ ਮੈਂਬਰ ਵਿਧਾਨ ਸਭਾ)  ਮੌਜੂਦ ਸਨ। ਇਸ ਤੋਂ ਇਲਾਵਾ ਬਲਾਚੌਰ ਤੋਂ ਐਮ.ਐਲ.ਏ. ਚੌ. ਦਰਸ਼ਨ ਲਾਲ ਮੰਗੂਪੁਰ ਵੀ ਵਿਸ਼ੇਸ਼ ਤੌਰ `ਤੇ ਪੁੱਜੇ ਹੋਏ ਸਨ।ਬਾਅਦ ਵਿੱਚ ਕਮੇਟੀ ਦੇ ਸਭਾਪਤੀ ਸ੍ਰੀ ਨੱਥੂ ਰਾਮ ਨੇ ਦੱਸਿਆ ਕਿ ਇਹ ਕਮੇਟੀ ਜਿੱਥੇ  ਰਾਜ ਭਰ ਵਿੱਚ ਐਸ.ਸੀ/ਐਸ.ਟੀ. ਅਤੇ ਬੀ.ਸੀ. ਸ਼੍ਰੇਣੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੇ ਜ਼ਮੀਨੀ ਪੱਧਰ ਤੱਕ  ਪੁੱਜ ਰਹੇ ਲਾਭ ਦਾ ਜਾਇਜ਼ਾ ਲੈ ਰਹੀ ਹੈ, ਉੱਥੇ ਜ਼ਿਲ੍ਹਿਆਂ ਦੇ ਵਿਭਾਗੀ ਅਧਿਕਾਰੀਆਂ ਪਾਸੋਂ ਇਨ੍ਹਾਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ `ਚ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਇਕੱਤਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਆਪਣੇ ਇਨ੍ਹਾਂ ਦੌਰਿਆਂ ਦੇ ਬਾਅਦ ਆਪਣੀ ਰਿਪੋਰਟ ਵਿਧਾਨ ਸਭਾ ਦੇ ਸਪੀਕਰ ਨੂੰ ਪੇਸ਼ ਕਰੇਗੀ, ਜਿਸ `ਤੇ ਕਿ ਅਗਲੇ ਬਜਟ ਸੈਸ਼ਨ `ਚ ਚਰਚਾ ਹੋਵੇਗੀ। 

ਮੀਟਿੰਗ ਤੋਂ ਬਾਅਦ ਵਿਧਾਨ ਸਭਾ ਕਮੇਟੀ ਮੈਂਬਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਖਟਕੜ ਕਲਾਂ ਵੀ ਪੁੱਜੀ ਅਤੇ ਦੇਸ਼ ਦੇ ਮਹਾਨ ਸ਼ਹੀਦ ਨੂੰ ਸਿਜਦਾ ਕੀਤਾ। ਕਮੇਟੀ ਮੈਂਬਰਾਂ ਵਲੋਂ ਸ਼ਹੀਦ-ਏ-ਆਜ਼ਮ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ `ਤੇ ਵੀਂ ਫੁਲ ਪੱਤੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਕਮੇਟੀ ਮੈਂਬਰਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਜੰਗ-ਏ-ਆਜ਼ਾਦੀ ਨਾਲ ਜੁੜੇ ਹੋਰਨਾਂ ਅਜ਼ਾਦੀ ਘੁਲਾਟੀਆਂ ਨਾਲ ਸਬੰਧਤ ਗੈਲਰੀਆਂ ਦਾ ਦੌਰਾ ਵੀ ਕੀਤਾ ਗਿਆ ਅਤੇ ਦੇਸ਼ ਦੇ ਆਜ਼ਾਦੀ ਦੇ ਇਤਿਹਾਸ ਨਾਲ ਜੁੜੀਆਂ ਘਟਨਾਵਾਂ ਅਤੇ ਵਸਤਾਂ ਨੂੰ ਗਹੁ ਨਾਲ ਦੇਖਿਆ। ਕਮੇਟੀ ਮੈਂਬਰਾਂ ਨੇ ਆਪਣੀ ਇਸ ਫੇਰੀ ਬਾਰੇ ਅਜਾਇਬ ਘਰ ਦੇ ਵਿਜ਼ੀਟਰ ਰਜਿਸਟਰ ਵਿੱਚ ਵਰਨਣ ਵੀ ਕੀਤਾ।ਇਸ ਮੌਕੇ ਸਭਾਪਤੀ ਸ੍ਰੀ ਨੱਥੂ ਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਦੀ ਫੇਰੀ ਨੂੰ ਪ੍ਰੇਰਨਾ ਦਾਇਕ ਕਰਾਰ ਦਿੱਤਾ ਉੱਥੇ ਨਾਲ ਹੀ ਇਹ ਵੀ ਪ੍ਰਣ ਲਿਆ ਕਿ ਉਹ ਸਾਰੇ ਮੈਂਬਰ ਵਿਧਾਨ ਸਭਾ `ਚ ਆਪਣੀ ਜ਼ਿੰਮੇਂਵਾਰੀ ਨਿਭਾਉਣ ਵੇਲੇ ਹਮੇਸ਼ਾ ਦੇਸ਼ ਦੇ ਇਸ ਮਹਾਨ ਸ਼ਹੀਦ ਵਲੋਂ ਕੀਤੀ ਕੁਰਬਾਨੀ ਨੂੰ ਯਾਦ ਰੱਖਣਗੇ।ਉਨ੍ਹਾਂ ਇਕ  ਸੁਆਲ ਦੇ ਜੁਆਬ ਵਿੱਚ ਕਿਹਾ ਕਿ ਕੇਂਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ `ਤੇ ਪੰਜਾਬ ਦਾ ਹੱਕ ਸਭ ਤੋਂ ਪਹਿਲਾਂ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਸਥਾਪਿਤ ਹੋਣ ਕਾਰਨ ਪੰਜਾਬ ਨੂੰ ਹੀ ਮਿਲਣਾ ਚਾਹੀਦਾ ਹੈੇੇ। ਉਹ ਇਸ ਤੋਂ ਬਾਅਦ ਸਮੂਹ ਸਾਥੀ ਵਿਧਾਇਕਾਂ ਸਮੇਤ ਸ਼ਹੀਦ-ਏ-ਆਜ਼ਮ ਦੇ ਜੱਦੀ ਘਰ ਦੇ ਦਰਸ਼ਨਾਂ ਲਈ ਵੀ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਵੀ ਮੌਜੂਦ ਸਨ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD