Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜ਼ਿਲ੍ਹੇ ਦੀਆਂ ਮੰਡੀਆਂ 'ਚ 71600 ਮੀਟ੍ਰਿਕ ਟਨ ਝੋਨੇ ਦੀ ਆਮਦ-ਕੁਮਾਰ ਅਮਿਤ

ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਤੇਜ਼ੀ- ਡੀ.ਸੀ. ਵੱਲੋਂ ਖਰੀਦ ਏਜੰਸੀਆਂ ਨੂੰ ਲਿਫ਼ਟਿੰਗ ਵੀ ਤੇਜ਼ ਕਰਨ ਦੀ ਹਦਾਇਤ

Web Admin

Web Admin

5 Dariya News

ਪਟਿਆਲਾ , 09 Oct 2018

Last updated on: Oct 09, 2018, 00:00 IST

ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵੱਲੋਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਖਰੀਦ ਏਜੰਸੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਕੇ ਹੁਣ ਤੱਕ ਕੀਤੀ ਝੋਨੇ ਦੀ ਖਰੀਦ ਸਬੰਧੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਹੋ ਗਈ ਹੈ ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖਰੀਦ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਾਲ-ਨਾਲ ਖਰੀਦੇ ਝੋਨੇ ਦੀ ਲਿਫ਼ਟਿੰਗ ਵਿੱਚ ਵੀ ਤੇਜ਼ੀ ਲਿਆਉਣ ਨੂੰ ਵੀ ਯਕੀਨੀ ਬਣਾਉਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 101 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 66 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 58 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਅੱਜ ਤੱਕ ਮੰਡੀਆਂ 'ਚ 71600 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 66557 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14590 ਮੀਟਰਿਕ ਟਨ ਝੋਨਾ ਆਇਆ ਜਿਸ ਵਿੱਚ 14626 ਦੀ ਖਰੀਦ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 14033 ਮੀਟਰਿਕ ਟਨ, ਮਾਰਕਫੈਡ ਵੱਲੋਂ 11736 ਮੀਟਰਿਕ ਟਨ, ਪਨਸਪ ਵੱਲੋਂ 23411 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6750, ਪੰਜਾਬ ਐਗਰੋ ਵੱਲੋਂ 10460 ਅਤੇ ਐਫ.ਸੀ.ਆਈ. ਵੱਲੋਂ 167 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ।

ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ  ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਸਬਸਿਡੀ 'ਤੇ ਦਿੱਤੀ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ। ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸ਼ੌਕਤ ਅਹਿਮਦ ਪਰੈ, ਸਹਾਇਕ ਕਮਿਸ਼ਨਰ ਸ਼੍ਰੀ ਰਾਹੁਲ ਸਿੰਧੂ, ਸਹਾਇਕ ਕਮਿਸ਼ਨਰ ਸ਼੍ਰੀ ਨਮਨ ਮੜਕਨ, ਡੀ.ਐਫ.ਐਸ.ਸੀ. ਸ੍ਰੀ ਨਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

Tags: DC Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD