Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸਨੂੰ ਜ਼ਮੀਨ 'ਚ ਹੀ ਵਾਹੁਣ ਨੂੰ ਦੇਣ ਤਰਜੀਹ : ਧਰਮ ਪਾਲ ਗੁਪਤਾ

ਖੇਤੀ ਵਿਗਿਆਨੀਆਂ ਨੇ ਆਧੁਨਿਕ ਤਕਨੀਕਾਂ ਜ਼ਰੀਏ ਕਿਸਾਨ ਮੇਲੇ ਦੌਰਾਨ ਪਰਾਲੀ ਪ੍ਰਬੰਧਨ ਦੇ ਦੱਸੇ ਗੁਰ

Web Admin

Web Admin

5 Dariya News

ਹੰਡਿਆਇਆ (ਬਰਨਾਲਾ) , 09 Oct 2018

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਗੁਰੂ ਅੰਗਦ ਦੇਵ ਵੇਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਕਿਸਾਨਾਂ ਨੂੰ ਅੱਗ ਲਗਾਉਣ ਦੀ ਬਜਾਏ ਨਵੀਂ ਤਕਨੀਕਾਂ ਦੀ ਮਦਦ ਨਾਲ ਪਰਾਲੀ ਦੇ ਉਸਾਰੂ ਹੱਲ ਲਈ ਪ੍ਰੇਰਤ ਕੀਤਾ।ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵਚਨਬਧ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਸਭ ਤੋਂ ਵੱਧ ਨੁਕਸਾਨ ਖੁਦ ਕਿਸਾਨ ਨੂੰ ਹੁੰਦਾ ਹੈ ਕਿਉਂਕਿ ਅੱਗ ਲਾਉਣ ਸਮੇਂ ਸਭ ਤੋਂ ਪਹਿਲਾਂ ਉਸਨੂੰ ਹੀ ਇਸ ਤੋਂ ਹੋਣ ਵਾਲੇ ਪ੍ਰਦੂਸ਼ਣ ਦਾ ਸ਼ਿਕਾਰ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰੰਤ ਉਸਦਾ ਪਰਿਵਾਰ, ਪਿੰਡ ਅਤੇ ਸਮੁੱਚਾ ਵਾਤਾਵਰਨ ਗੰਧਲਾ ਹੋ ਜਾਂਦਾ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਸਾਹ ਤੇ ਦਮੇ ਦੀਆਂ ਬਿਮਾਰੀਆਂ 'ਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨੂੰ ਰਾਸ਼ਟਰੀ ਗਰੀਨ ਟ੍ਰੀਬਿਊਨਲ (ਐਨ.ਜੀ.ਟੀ.) ਵਲੋਂ ਉਪਗ੍ਰਹਿ ਜ਼ਰੀਏ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਅੱਗ ਲਗਾਏ ਜਾਣ ਦੀਆਂ ਘਟਨਾਵਾਂ 'ਤੇ ਅਸਰਦਾਰ ਤਰੀਕੇ ਨਾਲ ਕਾਬੂ ਪਾਇਆ ਜਾ ਸਕੇ। ਸ੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਫੈਲਣ ਵਾਲੇ ਪ੍ਰਦੂਸ਼ਣ ਕਾਰਨ ਜਿਥੇ ਦਮੇ ਵਰਗੀਆਂ ਬਿਮਾਰੀਆਂ ਫੈਲਦੀਆਂ ਹਨ, ਉਥੇ ਹੀ ਚਮੜੀ ਦੇ ਰੋਗ ਵੀ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਤੇ ਧਰਤੀ ਦੀ ਉਪਰਲੀ ਸਤ੍ਹਾ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜੀਹ ਦਿਤੀ ਜਾਵੇ ਤਾਂ ਜੋ ਜ਼ਿਲ੍ਹੇ ਦੀ ਉਪਜਾਊ ਧਰਤੀ ਤੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦਸਿਆ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਹੁਤ ਗੰਭੀਰ ਹੈ ਅਤੇ ਇਸ ਤਹਿਤ ਇਸ ਸਾਲ ਪਹਿਲਾਂ ਨਾਲੋਂ ਜ਼ਿਆਦਾ ਖੇਤੀ ਦੇ ਸੰਦ ਸਬਸਿਡੀ 'ਤੇ ਦਿਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਦਾਂ 'ਚ ਹੈਪੀਸੀਡਰ, ਪੈਡੀ ਸਟਰਾਅ ਚੌਪਰ, ਰਿਵਰਸੀਵਲ ਪਲਟਾਊ ਹਲ, ਜ਼ੀਰੋ ਟਿਲ ਡਰਿਲ, ਸੁਪਰ ਐਮ.ਐਸ.ਐਸ. ਤੇ ਰੋਟਾਵੇਟਰਾਂ 50 ਫੀਸਦੀ ਤੋਂ 80 ਫੀਸਦੀ ਤੱਕ ਸਬਸਿਡੀ 'ਤੇ ਦਿੱਤੇ ਜਾ ਰਹੇ ਹਨ।ਇਸ ਮੌਕੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਹਰੀਸ਼ ਕੁਮਾਰ ਵਰਮਾ, ਗੁਰੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ, ਲੁਧਿਆਣਾ ਅਤੇ ਯੂਨੀਵਰਸਿਟੀ ਦੇ ਕੇ.ਵੀ.ਕੇ ਵੱਲੋਂ ਕਿਸਾਨਾ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਾਲੀ ਨੂੰ ਯੂਰੀਆ ਨਾਲ ਉਪਚਾਰ ਕਰਕੇ ਪਸ਼ੂਆ ਲਈ ਵਰਤਿਆ ਜਾ ਸਕਦਾ ਹੈ। ਪਰਾਲੀ ਨੂੰ ਸਰਦੀਆਂ ਵਿੱਚ ਪਸ਼ੂਆਂ ਥੱਲੇ ਵਿਛਾ ਕੇ ਉਨਾਂ ਨੂੰ ਸਰਦੀ ਤੋ ਬਚਾਇਆ ਜਾ ਸਕਦਾ ਹੈ ਅਤੇ ਇਸ ਨਾਲ ਪਸ਼ੂਆਂ ਵਿੱਚ ਹੋਣ ਵਾਲੀ ਬਿਮਾਰੀ ਲੇਵੇ ਦੀ ਸੋਜ ਤੋਂ ਰੋਕਥਾਮ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਗਰਮੀਆਂ ਵਿੱਚ ਪਸ਼ੂਆਂ ਦੇ ਸ਼ੈਡ ਉਪਰ ਵਿਛਾ ਕਿ ਉਨਾਂ ਨੂੰ ਗਰਮੀ ਤੋ ਬਚਾਇਆ ਜਾ ਸਕਦਾ ਹੈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਤੋਂ ਆਏ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਸਬੰਧੀ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤ ਨੂੰ ਅਗਲੀ ਫਸਲ ਲਈ ਤਿਆਰ ਕਰਨ ਦੀਆਂ ਵਿਧੀਆਂ ਸਬੰਧੀ ਚਾਨਣਾ ਵੀ ਪਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇ.ਵੀ.ਕੇ. ਹੰਡਿਆਇਆ ਦੇ ਡਾਇਰੈਕਟਰ ਪ੍ਰਹਲਾਦ ਸਿੰਘ ਤੰਵਰ ਅਤੇ ਵੱਖ-ਵੱਖ ਬਲਾਕਾਂ ਦੇ ਕਿਸਾਨ ਹਾਜ਼ਰ ਸਨ।  

 

Tags: DC Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD