Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲਾਂਡਰਾਂ 'ਚ ਲੱਗਣ ਵਾਲੇ ਜਾਮ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਵੱਲੋਂ 27 ਕਰੋੜ ਰੁਪਏ ਰੀਲੀਜ਼ ਕੀਤੇ ਗਏ, ਫ਼ੌਰੀ ਕੰਮ ਹੋਵੇਗਾ ਸ਼ੁਰੂ : ਬਲਬੀਰ ਸਿੰਘ ਸਿੱਧੂ

ਸੀ ਜੀ ਸੀ ਝੰਜੇੜੀ ਕਾਲਜ ਦਾ ਰਾਜ ਪੱਧਰੀ ਟੈੱਕ ਫੈਸਟ ਯਾਦਗਾਰੀ ਹੋ ਨਿਬੜਿਆ, ਉੱਤਰੀ ਭਾਰਤ ਦੇ ਦਸ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਲਿਆ ਹਿੱਸਾ

Web Admin

Web Admin

5 Dariya News

ਲਾਂਡਰਾਂ , 10 Oct 2018

Last updated on: Oct 10, 2018, 00:00 IST

ਮਾਲਵੇ ਤੋਂ ਚੰਡੀਗੜ੍ਹ ਜਾਣ ਲਈ ਲਾਂਡਰਾਂ ਤੇ ਲੱਗਣ ਵਾਲੇ ਜਾਮ ਤੋਂ ਹੁਣ ਪੰਜਾਬ ਵਾਸੀਆਂ ਨੂੰ ਨਿਜਾਤ ਮਿਲ ਜਾਵੇਗੀ। ਇਸ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ  27 ਕਰੋੜ ਰੁਪਏ ਦੇ  ਬਜਟ ਦੀ ਫਾਈਲ ਵੀ ਪਾਸ ਕਰ ਦਿਤੀ ਗਈ ਹੈ। ਇਹ ਖ਼ੁਲਾਸਾ ਪੰਜਾਬ ਦੇ ਪਸ਼ੂ ਪਾਲਨ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਦੇ ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕਾਲਜ ਵਿਚ ਕਰਵਾਏ ਗਏ ਰਾਜ ਪੱਧਰੀ ਟੈੱਕ ਫੈਸਟ ਦੌਰਾਨ ਕੀਤਾ ਗਿਆ। ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹਾਜ਼ਰ ਭਰਵੇਂ ਇਕੱਠ ਨੂੰ  ਸੰਬੋਧਨ ਕਰਦੇ ਹੋਏ ਦੱਸਿਆਂ ਕਿ ਲਾਂਡਰਾਂ ਚੌਂਕ ਜੋ ਕਿ ਮਾਲਵੇ ਤੋਂ ਮੁਹਾਲੀ ਅਤੇ ਚੰਡੀਗੜ੍ਹ ਜਾਣ ਲਈ ਦੂਜਾ ਮੁੱਖ ਰਸਤਾ ਹੈ। ਇਸ ਰਸਤੇ ਉੱਪਰ ਆਉਣ ਵਾਲੀਆਂ ਔਕੜਾਂ ਨੂੰ ਦੂਰ ਕਰਦੇ ਹੋਏ ਲਾਂਡਰਾਂ ਤੋਂ ਰੇਲਵੇ ਲਾਈਨ ਤੱਕ ਦੀ ਸੜਕ ਨੂੰ ਚੌੜਾ ਕੀਤਾ ਜਾ ਰਿਹਾ ਹੈ। ਇਸ ਲਈ ਜ਼ਮੀਨ ਅਕਵਾਇਰ ਕਰਨ ਦੀ ਕਦਵਾਈਤ ਵੀ ਸ਼ੁਰੂ ਹੋ ਚੁੱਕੀ ਹੈ। ਜਦ ਕਿ ਲਖਨੌਰ ਤੋਂ ਲਾਂਡਰਾਂ ਤੱਕ ਦੀ ਸੜਕ  ਦੀ ਵੀ ਮਰੁੱਮਤ ਕਰਦੇ ਹੋਏ ਉਸ ਨੂੰ ਚੌੜਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਬੇਸ਼ੱਕ ਇਸ ਸੜਕ ਤੇ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਵੀ ਬਹੁਤ ਫ਼ਾਇਦਾ ਹੋਵੇਗਾ।ਇਸ ਦੌਰਾਨ ਕੈਬਿਨੇਟ ਮੰਤਰੀ ਸਿੱਧੂ ਨੇ ਤਕਨਾਲੋਜੀ ਅਤੇ ਸਭਿਆਚਾਰ ਦੇ ਖ਼ੂਬਸੂਰਤ ਸੁਮੇਲ  ਸੀ ਜੀ ਸੀ ਦੇ ਝੰਜੇੜੀ ਕਾਲਜ ਵਿਚ ਕਰਵਾਏ ਜਾ ਰਹੇ ਰਾਜ ਪੱਧਰੀ ਟੈੱਕ ਫੈਸਟ ਦਾ ਉਦਘਾਟਨ ਵੀ ਕੀਤਾ।  ਇਸ ਫੈਸਟ ਵਿਚ ਪੰਜਾਬ,ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ 50 ਦੇ ਕਰੀਬ ਸਕੂਲਾਂ,ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਦਸ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਸੂਝ ਬੂਝ ਰਾਹੀਂ ਬਣਾਏ  ਸਾਇੰਸ ਅਤੇ ਤਕਨਾਲੋਜੀ ਮਾਡਲਾਂ ਅਤੇ ਮਸ਼ੀਨਾਂ ਦਾ ਪ੍ਰਦਰਸ਼ਨ ਕੀਤਾ। ਉੱਥੇ ਹੀ ਸਟੇਜ ਤੇ ਵਿਦਿਆਰਥੀਆਂ ਨੇ ਆਪਣੀ ਕਲਾ ਰੰਗ ਬਖੇਰੇ। 

ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਤਕਨਾਲੋਜੀ ਨਾਲ ਸਬੰਧਿਤ ਤਿਆਰ ਕੀਤੇ ਮਾਡਲਾਂ ਦੀ ਪ੍ਰਦਰਸ਼ਨੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੀ। ਇਕ ਪਾਸੇ ਵਿਦਿਆਰਥੀਆਂ ਨੇ ਵੱਖ-ਵੱਖ ਸਾਇੰਸ ਦੇ ਅਜੂਬਿਆਂ ਦੇ  ਮਾਡਲ ਬਣਾ ਕੇ ਪ੍ਰਦਰਸ਼ਿਤ ਕੀਤੇ, ਦੂਜੇ ਪਾਸੇ  ਸਕੂਲੀ ਵਿਦਿਆਰਥੀਆਂ ਵੱਲੋਂ ਟੈਕਨਾਲੋਜੀ ਦੇ ਕ੍ਰਿਸ਼ਮੇ ਵਿਖਾ ਕੇ  ਅੱਖੀਂ ਵੇਖਣ ਵਾਲਿਆਂ ਨੂੰ ਹੈਰਾਨ ਕਰ ਦਿਤਾ । ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ  ਪੋਸਟਰ ਮੇਕਿੰਗ,ਰੰਗੋਲੀ ਮੇਕਿੰਗ,ਮਹਿੰਦੀ,ਪੇਂਟਿੰਗ ਆਦਿ ਦੇ ਮੁਕਾਬਲੇ ਅਤੇ ਟੈਕਨੌਲੋਜੀ ਨਾਲ ਸਬੰਧਿਤ ਕੁਇਜ਼ ਅਤੇ ਆਨ ਲਾਇਨ ਗੇਮਿੰਗ ਮੁਕਾਬਲੇ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ ।  ਇਸ ਦੇ ਇਲਾਵਾ ਟੈਕਨੌਲੋਜੀ ਨਾਲ ਜੁੜੀਆਂ ਕਈ ਆਊਟ ਡੋਰ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ ਜਿਨ੍ਹਾਂ 'ਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।ਮੁੱਖ ਮਹਿਮਾਨ ਬਲਬੀਰ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਫੈੱਸਟ ਵਿਚ ਬੇਸ਼ੱਕ ਵਿਦਿਆਰਥੀਆਂ ਨੇ ਆਪ ਬਣਾਏ ਤਕਨਾਲੋਜੀ ਦੇ ਜੋ ਬਿਹਤਰੀਨ ਮਾਡਲ ਅਤੇ ਮਸ਼ੀਨਾਂ ਦਾ ਜੋ ਲਾਸਾਨੀ ਪ੍ਰਦਰਸ਼ਨ ਕੀਤਾ ਹੈ। ਉਸ ਤੋਂ ਸਿੱਖਿਆਂ ਦੇ ਵਧੀਆ ਹੋ ਰਹੇ ਪਸਾਰ ਦੀ ਝਲਕ ਦਿਖਾਈ ਦੇ ਰਹੀ ਹੈ। ਉਨ੍ਹਾਂ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਜਿਸ ਤਰਾਂ ਥੋੜੇ ਜਿਹੇ ਸਮੇਂ ਵਿਚ ਹੀ ਸੀ ਜੀ ਸੀ ਗਰੁੱਪ ਨੇ ਸਿੱਖਿਆਂ,ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਯੂਨੀਵਰਸਿਟੀ ਪੱਧਰ ਤੋਂ ਵੀ ਉੱਪਰ ਉੱਠ ਕੇ ਮੱਲ੍ਹਾਂ ਮਾਰੀਆਂ ਹਨ ਉਨ੍ਹਾਂ ਕਾਬਲੇ ਤਾਰੀਫ਼ ਹਨ। ਇਸ ਦੇ ਨਾਲ ਹੀ ਸਿੱਧੂ ਨੇ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਦੀ ਅਹਿਮਤ ਨੂੰ ਸਮਝਦੇ ਹੋਏ ਆਪਣੇ ਉੱਜਲ ਭਵਿਖ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੇ ਹੋਏ  ਨੌਜਵਾਨਾਂ ਲਈ ਸਕਿੱਲ ਡਿਵੈਲਪਮੈਂਟ ਨੂੰ ਹੋਰ ਵਧਾਉਣ ਦੀ ਪੈਰਵੀ ਕੀਤੀ।ਇਸ ਮੌਕੇ ਸੀ ਜੀ ਸੀ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਸਾਰਿਆਂ ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਸੰਬੋਧਨ  ਵਿਚ ਕਿਹਾ  ਕਿ ਇਸ ਪ੍ਰੋਗਰਾਮ ਦਾ ਆਯੋਜਨ ਵਿਦਿਆਰਥੀਆਂ ਦੇ ਸੋਚਾਂ ਦੀ ਉਡਾਣਾਂ ਅਤੇ ਉਨ੍ਹਾਂ ਦੇ ਰਚਨਾਤਮਿਕ ਦਿਮਾਗ਼ ਨੂੰ ਇਕ ਪਲੇਟਫਾਮ ਤੇ ਲੈ ਕੇ ਆਉਣਾ ਹੈ ।ਕੈਬਿਨੇਟ ਮੰਤਰੀ ਸਿੱਧੂ  ਵੱਲੋਂ ਵੱਖ-ਵੱਖ ਮੁਕਾਬਲਿਆਂ 'ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ ਪਹਿਲੇ,ਦੂਜੇ ਅਤੇ ਤੀਜੇ ਸਥਾਨ ਲਈ ਇਨਾਮ ਵੰਡੇ ਗਏ। ਇਸ ਮੌਕੇ ਤੇ  ਸੀ ਜੀ ਸੀ ਦੇ ਡਾਇਰੈਕਟਰ ਜਰਨਲ ਡਾ. ਜੀ ਡੀ ਬਾਂਸਲ ਨੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਭਵਿਖ  'ਚ ਇਸੇ ਤਰਾਂ ਮਿਹਨਤ ਕਰਕੇ ਅੱਗੇ ਵਧਣ ਦੀ ਪ੍ਰੇਰਨਾ ਦਿਤੀ । ਇਸ ਦੇ ਨਾਲ ਹੀ ਉਨ੍ਹਾਂ ਸਾਰੇ ਵਿਦਿਆਰਥੀਆਂ ਸਟਾਰ ਨਾਈਟ ਲਈ ਸੱਦਾ ਦਿੰਦੇ ਹੋਏ ਅਗਲੇ ਸਾਲ ਦੁਬਾਰਾ ਮਿਲਣ ਦਾ ਵਾਅਦਾ ਕਰਦੇ ਹੋਏ ਸਾਰਿਆ  ਧੰਨਵਾਦ ਕੀਤਾ ਗਿਆ ।   

 

Tags: Balbir Singh Sidhu , CGC Landran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD