Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਾਰ ਹੀਰੋਜ਼ ਸਟੇਡੀਅਮ ਵਿਖੇ ਚੱਲ ਰਿਹਾ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਸਮਾਪਤ

10 ਖੇਡਾਂ ਵਿੱਚ ਜ਼ਿਲ੍ਹੇ ਦੇ 2000 ਤੋਂ ਵੱਧ ਖਿਡਾਰੀਆਂ ਨੇ ਲਿਆ ਹਿੱਸਾ, ਵਧੀਕ ਡਿਪਟੀ ਕਮਿਸ਼ਨਰ ਨੇ ਜੇਤੂ ਖਿਡਾਰੀਆਂ ਨੂੰ ਕੀਤੀ ਪੁਰਸਕਾਰਾਂ ਦੀ ਵੰਡ

Web Admin

Web Admin

5 Dariya News

ਸੰਗਰੂਰ , 10 Oct 2018

Last updated on: Oct 10, 2018, 00:00 IST

ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੀ ਸਮਾਪਤੀ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਾਰ ਹੀਰੋਜ਼ ਸਟੇਡੀਅਮ ਵਿਖੇ ਹੋਏ ਟੂਰਨਾਮੈਂਟ ਤਹਿਤ 14 ਸਾਲ ਤੋਂ ਘੱਟ ਉਮਰ ਵਰਗ ਦੇ 2000 ਤੋਂ ਵੱਧ ਖਿਡਾਰੀਆਂ ਨੇ ਵੱਖ ਵੱਖ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਸਮਾਪਤੀ ਸਮਾਰੋਹ ਮੌਕੇ ਅਥਲੈਟਿਕਸ ਤਹਿਤ 100 ਮੀਟਰ ਦੀ ਦੌੜ ਕਰਵਾਈ ਗਈ ਜਿਸ ਵਿੱਚ ਜਸਪ੍ਰੀਤ ਸਿੰਘ ਨੇ ਪਹਿਲਾ, ਕੇਤਨ ਕਟਾਰੀਆ ਨੇ ਦੂਜਾ ਅਤੇ ਦੀਪ ਦਵਿੰਦਰ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਲੜਕੀਆਂ ਦੀ ਸੌ ਮੀਟਰ ਦੌੜ ਵਿੱਚ ਜਸ਼ਨਦੀਪ ਕੌਰ ਨੇ ਪਹਿਲਾ, ਹਰਪ੍ਰੀਤ ਕੌਰ ਨੇ ਦੂਜਾ ਅਤੇ ਵਰਿੰਦਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਏ ਗਏ ਇਸ ਤਿੰਨ ਰੋਜ਼ਾ ਖੇਡ ਟੂਰਨਾਮੈਂਟ ਰਾਹੀਂ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ ਅਤੇ ਭਵਿੱਖ ਵਿੱਚ ਵੀ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਵੱਖ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਸਾਰੀਆਂ ਹੀ ਖੇਡਾਂ ਵਿੱਚ ਜ਼ਿਲ੍ਹੇ ਦੇ ਖਿਡਾਰੀ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੇ ਸਮਰੱਥ ਬਣ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਖਿਡਾਰੀਆਂ ਨੂੰ ਅਨੁਸਾਸ਼ਨ ਤੇ ਤਾਲਮੇਲ ਸਿਖਾਉਂਦੀਆਂ ਹਨ ਅਤੇ ਨਸ਼ਾ ਰਹਿਤ ਜੀਵਨ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਉਨ੍ਹਾਂ ਨੇ ਜੇਤੂਆਂ ਨੂੰ ਮੈਡਲ ਤੇ ਮੈਰਿਟ ਸਰਟੀਫਿਕੇਟ ਵੀ ਪ੍ਰਦਾਨ ਕੀਤੇ। ਟੂਰਨਾਮੈਂਟ ਦੌਰਾਨ ਅਥਲੈਟਿਕਸ, ਮੁੱਕੇਬਾਜ਼ੀ, ਬਾਸਕਟਬਾਲ, ਬੈਡਮਿੰਟਨ, ਕਬੱਡੀ ਨੈਸ਼ਨਲ ਸਟਾਈਲ, ਫੁਟਬਾਲ, ਜਿਮਨਾਸਟਿਕ, ਕੁਸ਼ਤੀ, ਵਾਲੀਬਾਲ ਅਤੇ ਰੋਲਰ ਸਕੇਟਿੰਗ ਦੇ ਮੁਕਾਬਲੇ ਹੋਏ। ਸਮਾਪਤੀ ਸਮਾਰੋਹ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਯੋਗਰਾਜ ਤੋਂ ਇਲਾਵਾ ਵੱਖ ਵੱਖ ਖੇਡਾਂ ਦੇ ਕੋਚ ਵੀ ਹਾਜ਼ਰ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD