Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਾਲੀ ਸਾੜਨ ਦੇ ਖ਼ਤਰਨਾਕ ਰੁਝਾਨ ਨੂੰ ਰੋਕਣ ਲਈ ਜਿੰਮੇਵਾਰੀ ਨਾਲ ਕੰਮ ਕੀਤਾ ਜਾਵੇ-ਡਾ. ਨਯਨ ਭੁੱਲਰ

ਐਸ. ਡੀ. ਐਮ ਨੇ ਕੋਆਰਡੀਨੇਟਰਾਂ ਅਤੇ ਨੋਡਲ ਅਫ਼ਸਰਾਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼

Web Admin

Web Admin

5 Dariya News

ਕਪੂਰਥਲਾ , 11 Oct 2018

Last updated on: Oct 11, 2018, 00:00 IST

ਪਰਾਲੀ ਨੂੰ ਅੱਗ ਲਗਾਉਣ ਦੇ ਖ਼ਤਰਨਾਕ ਰੁਝਾਨ ਨੂੰ ਰੋਕਣ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਤਹਿਤ ਸਾਰੇ ਪਿੰਡਾਂ ਵਿਚ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਪ੍ਰਗਟਾਵਾ ਅੱਜ ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਨਿਯੁਕਤ ਕੀਤੇ ਗਏ ਕੋਆਰਡੀਨੇਟਰਾਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ-ਕਮ-ਟ੍ਰੇਨਿੰਗ ਪ੍ਰੋਗਰਾਮ ਮੌਕੇ ਕੀਤਾ। ਉਨਾਂ ਦੱਸਿਆ ਕਿ ਇਸ ਸਬੰਧੀ ਕਾਰਵਾਈ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਕਿਸਾਨ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨਾ ਕਿਹਾ ਕਿ ਜੇਕਰ ਅਜਿਹਾ ਕੋਈ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਇਹ ਟੀਮ ਤੁਰੰਤ ਮੌਕੇ 'ਤੇ ਜਾ ਕੇ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੇ ਉਪਰਾਲੇ ਕਰੇਗੀ। ਉਨਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤਾਂ ਜੋ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਉਨਾਂ ਦੱਸਿਆ ਕਿ ਇਸ ਟੀਮ ਵਿਚ ਸਬੰਧਤ ਤਹਿਸੀਲਦਾਰ/ਨਾਇਬ ਤਹਿਸੀਲਦਾਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕਪੂਰਥਲਾ, ਸਬੰਧਤ ਐਸ. ਐਚ. ਓ, ਖੇਤੀਬਾੜੀ ਅਫ਼ਸਰ, ਐਸ. ਡੀ. ਓ ਪ੍ਰਦੂਸ਼ਣ ਕੰਟਰੋਲ ਬੋਰਡ, ਸਬੰਧਤ ਕੋਆਰਡੀਨੇਟਰ ਅਤੇ ਸਬੰਧਤ ਪਿੰਡ ਦਾ ਨੋਡਲ ਅਫ਼ਸਰ ਸ਼ਾਮਿਲ ਹਨ। ਉਨਾ ਕਿਹਾ ਕਿ ਇਹ ਟੀਮ ਕੀਤੀ ਗਈ ਕਾਰਵਾਈ ਬਾਰੇ ਉਨਾਂ ਨੂੰ ਸੂਚਿਤ ਕਰੇਗੀ। ਉਨਾਂ ਸਾਰੇ ਕੋਆਰਡੀਨੇਟਰਾਂ ਅਤੇ ਨੋਡਲ ਅਫ਼ਸਰਾਂ ਨੂੰ ਕਿਹਾ ਕਿ ਉਹ ਆਪਣਾ ਕੰਮ ਪੂਰੀ ਜਿੰਮੇਵਾਰੀ ਨਾਲ ਕਰਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ 'ਤੇ ਠੱਲ ਪਾਈ ਜਾ ਸਕੇ। 

 

Tags: Punjab admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD