Sunday, 19 May 2024

 

 

ਖ਼ਾਸ ਖਬਰਾਂ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ

 

ਪੰਜਾਬ ਵਿਚ ਈ-ਸਿਗਰਟ ਵੇਚਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਖੁਰਾਕ ਅਤੇ ਡਰੱਗ ਐਡਮਿਨਸਟ੍ਰੇਸ਼ਨ ਵਿਭਾਗ ਵਲੋਂ ਈ-ਸਿਗਰਟ ਅਤੇ ਹੋਰ ਉਪਕਰਨਾਂ ਦੀ ਵਿਕਰੀ 'ਤੇ ਮਨਾਹੀ ਸਬੰਧੀ ਅਧਿਸੂਚਨਾ ਮੁੜ ਜਾਰੀ

Web Admin

Web Admin

5 Dariya News

ਚੰਡੀਗੜ੍ਹ , 11 Oct 2018

ਤੰਦਰੁਸਤ ਪੰਜਾਬ ਮਿਸ਼ਨ ਦੇ ਅਧੀਨ ਖੁਰਾਕ ਅਤੇ ਡਰੱਗ ਐਡਮਿਨਸਟ੍ਰੇਸ਼ਨ, ਕਮਿਸ਼ਨਰ, ਪੰਜਾਬ ਸ੍ਰੀ ਕਾਹਨ ਸਿੰਘ ਪੰਨੂੰ ਵਲੋਂ ਈ-ਸਿਗਰਟ ਅਤੇ ਹੀਟ-ਨੌਟ-ਬਰਨ ਉਪਕਰਨਾਂ ਦੀ ਵਿਕਰੀ 'ਤੇ ਮਨਾਹੀ ਸਬੰਧੀ ਅਧਿਸੂਚਨਾ ਮੁੜ ਜਾਰੀ ਕੀਤੀ  ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ, ਭਾਰਤ ਵਿਚ ਡਰੱਗ ਅਤੇ ਕਾਸਮੈਟਿਕ ਐਕਟ, 2013 ਤਹਿਤ ਈ.ਐਨ.ਡੀ.ਐਸ (ਇਲੈਕਟ੍ਰੋਨਿਕ ਨਿਕੋਨਾਇਨ ਡਲੀਵਰੀ ਸਿਸਟਮ/ਈ-ਸਿਗਰਟ) 'ਤੇ ਮੁਕੰਮਲ ਰੋਕ ਲਗਾਉਣ ਵਾਲਾ ਪਹਿਲਾ ਸੂਬਾ ਹੈ। ਉਹਨਾਂ ਦੱਸਿਆ ਕਿ ਪਹਿਲਾਂ ਬਹੁਤ ਘੱਟ ਲੋਕ ਇਹਨਾਂ ਉਤਪਾਦਾਂ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਜਾਣੂ ਸਨ ਪਰ ਹੁਣ ਸਿਹਤ ਵਿਭਾਗ ਵਲੋਂ ਸੂਬਾ ਪੱਧਰ ਤੇ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਧੀਨ ਲੋਕਾਂ ਨੂੰ ਵੱਡੇ ਪੱਧਰ 'ਤੇ ਜਾਗਰੂਕ ਕੀਤਾ ਗਿਆ ਹੈ ਅਤੇ ਸਾਇਬਰ ਕ੍ਰਾਇਮ ਵਿੰਗ, ਪੰਜਾਬ ਵਲੋਂ ਈ-ਸਿਗਰਟ ਦੀ ਆਨਲਾਇਨ ਵਿਕਰੀ 'ਤੇ ਵੀ ਪਾਬੰਦੀ ਲਗਾਈ ਗਈ ਹੈ। ਹੁਣ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਵਲੋਂ ਇਲੈਕਟ੍ਰੋਨਿਕ ਨਿਕੋਨਾਇਨ ਡਲਿਵਰੀ ਸਿਸਟਮ/ਈ-ਸਿਗਰਟ  (ਈ.ਐਨ.ਡੀ.ਐਸ) ਜਿਸ ਵਿਚ ਈ-ਸਿਗਰਟ, ਹੀਟ-ਨੌਟ-ਬਰਨ (ਐਚ.ਐਨ.ਬੀ.) ਉਪਕਰਨ, ਈ-ਨਿਕੋਟਾਇਨ, ਫਲੇਵਰਡ ਹੁੱਕਾ ਅਤੇ ਅਜਿਹੇ ਹੋਰ ਉਤਪਾਦ ਸ਼ਾਮਲ ਹਨ, ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੀ ਐਡਵਾਈਜ਼ਰੀ 'ਤੇ ਕਾਰਵਾਈ ਕਰਦਿਆਂ ਕਮਿਸ਼ਨਰੇਟ ਆਫ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਨੇ ਇਲੈਕਟ੍ਰੋਨਿਕ ਸਿਗਰਟ ਅਤੇ ਹੀਟ-ਨੌਟ-ਬਰਨ ਤੰਬਾਕੂ ਉਪਕਰਨਾਂ ਦੀ ਵਿਕਰੀ ਅਤੇ ਦਰਾਮਦ 'ਤੇ ਰੋਕ ਸਬੰਧੀ ਸਰਕੂਲਰ ਜਾਰੀ ਕੀਤਾ ਹੈ।  ਅਜਿਹੇ ਉਪਕਰਨ ਸਿਹਤ ਲਈ ਵਧੇਰੇ ਹਾਨੀਕਾਰਕ ਹਨ ਅਤੇ ਜੇਕਰ ਕੋਈ ਇਕ ਵਾਰ ਨਿਕੋਟੀਨ ਦਾ ਆਦੀ ਹੋ ਜਾਂਦਾ ਹੈ ਤਾਂ ਉਸ ਵਲੋਂ ਸਿਗਰਟ ਦੀ ਵਰਤੋਂ ਕਰਨ ਦੀ ਸੰਭਾਵਨਾ ਕਾਫੀ ਹੱਦ ਤੱਕ ਵੱਧ ਜਾਂਦੀ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਵਿਭਿੰਨ ਜ਼ਿਲ੍ਹਿਆਂ ਵਿਚ ਵੱਖ-ਵੱਖ ਸਮੇਂ 'ਤੇ ਅਜਿਹੇ ਉਤਪਾਦਾਂ ਸਬੰਧੀ ਛਾਪੇਮਾਰੀ ਕੀਤੀ ਗਈ ਹੈ। ਜੁਲਾਈ 2018 ਵਿਚ ਅੰਮ੍ਰਿਤਸਰ ਵਿਖੇ ਹਾਲ ਹੀ ਵਿਚ ਮਾਰੇ ਗਏ ਛਾਪਿਆਂ ਦੌਰਾਨ ਈ-ਸਿਗਰਟਾਂ ਜ਼ਬਤ ਕੀਤੀਆਂ ਗਈਆਂ । ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ, ਹੁਸ਼ਿਆਰਪੁਰ ਅਤੇ ਮਾਨਸਾ ਵਿਚ ਵੀ ਛਾਪੇਮਾਰੀਆਂ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆਂ ਕਿ ਪੰਜਾਬ ਹੀ ਸਿਰਫ ਇਕ ਅਜਿਹਾ ਸੂਬਾ ਹੈ ਜਿਥੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਡਰੱਗਜ਼ ਅਤੇ ਕਾਸਮੈਟਿਕ ਐਕਟ ਤਹਿਤ ਦੋ ਵੱਖਰੇ ਕੇਸਾਂ ਵਿੱਚ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਨਿਕੋਟੀਨ ਦੇ ਮਾਰੂ ਪ੍ਰਭਾਵਾਂ ਬਾਰੇ ਇਥੇ ਕਈ ਵਿਗਿਆਨਿਕ ਪ੍ਰਮਾਣ ਮੌਜੂਦ ਹਨ ਅਤੇ ਇਹੀ ਕਾਰਨ ਹੈ ਕਿ ਡਰੱਗਜ਼ ਅਤੇ ਕਾਸਮੈਟਿਕ ਐਕਟ ਆਫ ਇੰਡੀਆ ਅਧੀਨ ਸਿਗਰਟ ਛੱਡਣ ਲਈ ਇਸਤੇਮਾਲ ਕੀਤੇ ਜਾਣ ਵਾਲੇ ਨਿਟੋਕੀਨ ਗਮਜ਼ ਅਤੇ ਪੈਚਸ ਨੂੰ ਛੱਡ ਕੇ ਨਿਕੋਟੀਨ ਨਾ-ਮੰਨਜ਼ੂਰ ਕੀਤਾ ਗਿਆ ਹੈ।  ਸੀ.ਐਫ.ਡੀ.ਏ ਨੇ ਦੱਸਿਆ ਕਿ ਪੁਆਇਜ਼ਨਜ਼ ਐਕਟ ਅਤੇ ਪੈਸਟੀਸਾਇਡਜ਼ ਐਕਟ ਅਧੀਨ ਵੀ ਨਿਕੋਟੀਨ ਦੇ ਇਸਤੇਮਾਲ 'ਤੇ ਪਾਬੰਦੀ ਲਗਾਈ ਗਈ ਹੈ।

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD