Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਡਿਪਟੀ ਕਮਿਸ਼ਨਰ ਨੇ ਜਾਗਰੂਕ ਵੈਨ ਨੂੰ ਕੀਤਾ ਰਵਾਨਾ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੇ ਨਜ਼ਰ ਰੱਖਣ ਲਈ ਨੋਡਲ ਅਫਸਰ ਤਾਇਨਾਤ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 11 Oct 2018

Last updated on: Oct 11, 2018, 00:00 IST

ਐਮ.ਆਰ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਨੇ ਜਿਲੇ ਦੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਦਫਤਰ ਡਿਪਟੀ ਕਮਿਸ਼ਨਰ ਤੋਂ ਜਿੰਮੀਦਾਰਾ ਫਾਰਮ ਸੋਲਯੂਸ਼ਨਸ ਪ੍ਰਾ.ਲਿਮ ਅਤੇ ਜੇ.ਬੀ.ਐਨ.ਆਰ ਟਰਸਟ ਦੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾਂ ਕੀਤਾ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਹ ਜਾਗਰੂਕ ਵੈਨ ਜਿਲੇ ਦੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਪਰਾਲੀ ਨੂੰ ਖੇਤਾਂ ਵਿੱਚ ਵਰਤੋ ਕਰਨ ਸਬੰਧੀ ਜਾਗਰੂਕ ਕਰੇਗੀ ਤਾਂ ਜੋ ਵਾਤਾਵਰਨ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਉਹਨਾਂ ਅੱਗੇ ਦੱਸਿਆਂ ਕਿ ਇਹ ਵੈਨ ਹੈਪੀ ਸੀਡਰ ਨਾਲ ਕੀਤੀ ਜਾਂਦੀ ਕਣਕ ਦੀ ਬਿਜਾਈ ਅਤੇ ਇਸਦੇ ਲਾਭ ਤੋਂ ਇਲਾਵਾ  ਬੇਲਰ ਮਸ਼ੀਨ ਨਾਲ ਪਰਾਲੀ ਤੋਂ ਬਣਾਈਆਂ ਜਾਂਦੀਆਂ ਗੰਢਾਂ ਸਬੰਧੀ ਵੀ ਜਾਣਕਾਰੀ ਮੁਹੱਈਆਂ ਕਰਵਾਏਗੀ।ਉਹਨਾਂ ਅੱਗੇ ਦੱਸਿਆਂ ਕਿ ਜਿਲੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੇ ਕਰੜੀ ਨਜ਼ਰ ਰੱਖਣ ਲਈ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਵਰਤੋ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਖੇਤੀਬਾੜੀ ਵਿਭਾਗ ਵਲੋਂ ਜਿਲੇ ਵਿੱਚ 252 ਨੋਡਲ ਅਫਸਰਾਂ ਦੀ ਤਾਇਨਾਤੀ ਕੀਤੀ ਗਈ,ਜਦਕਿ ਇਹਨਾਂ ਨੋਡਲ ਅਫਸਰ ਤੇ 20 ਨੋਡਲ ਕੋਆਰਡੀਨੇਟਰ ਅਫਸਰ ਲਗਾਏ ਗਏ ਹਨ, ਇਹ ਨੋਡਲ ਅਫਸਰ ਆਪਸੀ ਤਾਲਮੇਲ ਰਾਹੀਂ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਵਿਕਰਮ ਅਹੂਜਾ ਜਿੰਮੀਦਾਰਾ ਫਾਰਮ ਸੋਲੂਸ਼ਨ, ਸ੍ਰੀ ਗੁਰਮੀਤ ਸਿੰਘ ਸੋਢੀ ਖੇਤੀਬਾੜੀ ਅਫਸਰ, ਡਾ. ਕਰਨ ਸਿੰਘ, ਸ੍ਰੀ ਜਗਤਾਰ ਸਿੰਘ ਅਤੇ ਡਾ.ਮਨਜੀਤ ਸਿੰਘ ਏ.ਡੀ.ਓ ਵੀ ਹਾਜ਼ਰ ਸਨ। 

 

Tags: DC SRI MUKATSAR SAHIB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD