Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਵੱਲੋਂ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀ ਸੰਦਾਂ ‘ਤੇ ਦਿੱਤੀ ਜਾ ਰਹੀ ਸਬਸਿਡੀ : ਸਕੱਤਰ

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹੇ ਅੰਦਰ 16 ਟੀਮਾਂ ਬਣਾਈਆਂ : ਡਿਪਟੀ ਕਮਿਸ਼ਨਰ

Web Admin

Web Admin

5 Dariya News

ਪਠਾਨਕੋਟ , 11 Oct 2018

Last updated on: Oct 11, 2018, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜਾ ਲੈਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਅੱਜ ਜ਼ਿਲ੍ਹਾ ਪਠਾਨਕੋਟ ਦਾ ਵਿਸ਼ੇਸ਼ ਦੌਰਾ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਲਈ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਸੁਝਾਅ ਵੀ ਲਏ ਗਏ। ਇਸ ਮੀਟਿੰਗ ਵਿੱਚ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਵਿਸ਼ੇਸ਼ ਤੌਰ ‘ਤੇ ਹਾਜਰ  ਸਨ। ਸਕੱਤਰ ਅਨੁਰਾਗ ਵਰਮਾ ਨੇ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਤਾਂ ਜੋ ਜ਼ਮੀਨ ਦੀ ਸਿਹਤ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਮੀਟਿੰਗ ਦੌਰਾਨ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹਿਕਾਰਤਾ ਵਿਭਾਗ ਪਠਾਨਕੋਟ ਦੇ  ਡਿਪਟੀ ਰਜਿਸਟਰਾਰ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਸੁਸਾਇਟੀਆਂ ਬਣਾਉਣ ਅਤੇ ਖੇਤੀਬਾੜੀ ਨਾਲ ਸਬੰਧਤ ਸਾਰੇ ਸੰਦ ਇੰਨ੍ਹਾਂ ਸੁਸਾਇਟੀਆਂ ਨੂੰ ਮੁਹੱਈਆਂ ਕਰਵਾਉਣ  ਤਾਂ ਜੋ ਛੋਟੇ ਕਿਸਾਨ ਇੰਨ੍ਹਾਂ ਸੰਦਾਂ ਦੀ ਵਰਤੋਂ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ  ਵਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਹੈਪੀ ਸੀਡਰ ਜਾਂ ਹੋਰ ਸੰਦਾਂ ਰਾਹੀਂ ਕਣਕ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਹੋਣ ਨਾਲ ਹਰ ਵਿਅਕਤੀ ਨੂੰ ਨੁਕਸਾਨ ਝੱਲਣਾ ਪੈਂਦਾ ਹੈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹੇ ਅੰਦਰ 16 ਟੀਮਾਂ ਬਣਾਈਆਂ ਗਈਆਂ ਅਤੇ ਇੰਨ੍ਹਾਂ ਟੀਮਾਂ ਵਿੱਚ 210 ਖੁਸ਼ਹਾਲੀ ਦੇ ਰੱਖਵਾਲਿਆ ਨੂੰ ਬਤੌਰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨੋਡਲ ਅਫਸਰ ਪਿੰਡਾਂ ਵਿੱਚ ਸਖਤ ਨਜਰ ਰੱਖਣਗੇ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।  ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਸ ਕਰਕੇ ਪੇਂਡੂ ਸਕੂਲਾਂ ਅਤੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਫੈਲਣ ਵਾਲੇ ਪ੍ਰਦੂਸਣ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਬੱਚੇ ਆਪਣੇ ਮਾਪਿਆਂ, ਗੁਆਢੀਆਂ ਅਤੇ ਹੋਰ ਕਿਸਾਨਾਂ ਨੂੰ ਜਾਗਰੂਕ ਕਰ ਸਕਣ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵੱਲੋਂ ਦਿੱਤੀ ਰਿਪੋਰਟ ਅਨੁਸਾਰ ਪਿਛਲੇ ਸਾਲ ਪੰਜਾਬ ਵਿੱਚ ਕੁੱਲ 43157 ਵਾਕਿਆ ਸਾਹਮਣੇ ਆਏ ਸਨ ਜਦ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਸਿਰਫ 12 ਅੱਗ ਲਗਣ ਦੇ ਵਾਕਿਆ ਸਾਹਮਣੇ ਆਏ ਸਨ, ਜੋ ਮੌਕੇ ‘ਤੇ ਤਸਦੀਕ ਨਹੀਂ ਸਨ ਹੋ ਸਕੇ। ਜਿਸ ਕਾਰਣ ਜ਼ਿਲ੍ਹਾ ਪਠਾਨਕੋਟ ਪੰਜਾਬ ਦਾ ਪਹਿਲਾ ਸਭ ਤੋਂ ਘੱਟ ਪ੍ਰਦੂਸਣ ਰਹਿਤ ਜ਼ਿਲ੍ਹਾ ਬਣਿਆ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਸੰਸਾ ਪੱਤਰ ਵੀ ਦਿੱਤਾ ਗਿਆ।ਮੀਟਿੰਗ ਵਿੱਚ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੀ ਮਿਥੀ ਤਰੀਕ 20 ਜੂਨ ਹੈ ਪਰ ਪਠਾਨਕੋਟ ਜ਼ਿਲ੍ਹਾ ਦਾ ਵਾਤਾਵਰਣ ਅਤੇ ਪੋਣ-ਪਾਣੀ ਬਾਕੀ ਪੰਜਾਬ ਨਾਲੋਂ ਬਿਲਕੁੱਲ ਵਖਰਾ ਹੋਣ ਕਰਕੇ ਇੱਥੇ ਝੋਨਾ ਕਾਫੀ ਦੇਰ ਬਾਅਦ ਪੱਕਦਾ ਹੈ ਜਿਸ ਕਾਰਣ ਉਨ੍ਹਾਂ ਦਾ ਕਾਫੀ ਆਰਥਿਕ ਨੁਕਸਾਨ ਹੁੰਦਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਝੋਨੇ ਦੀ ਲਵਾਈ ਦੀ ਮਿਤੀ ਜ਼ਿਲ੍ਹਾ ਪਠਾਨਕੋਟ ਵਿੱਚ 1 ਜੂਨ ਤੋਂ ਕਰੇ ਕਿਉਂਕਿ ਜ਼ਿਲ੍ਹਾ ਪਠਾਨਕੋਟ ਨੂੰ ਨਹਿਰੀ ਪਾਣੀ ਵੀ ਬਹੁਤ ਮਿਲਦਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਦੀ ਪਰਾਲੀ ਸੰਭਾਲਣ ਲਈ ਦਿੱਤੇ ਜਾ ਰਹੇ ਖੇਤ ਸੰਦ ਕਿਸਾਨਾਂ ਦੀ ਮੰਗ ਅਨੁਸਾਰ ਅਤੇ ਸਸਤੇ ਹੋਣੇ ਚਾਹੀਦੇ ਹਨ। ਇਸ ਮੌਕੇ ਕਿਸਾਨਾਂ ਆਪਣੀ ਮੰਗ ਪੇਸ਼ ਕਰਦਿਆਂ ਕਿਹਾ ਕਿ ਗੰਨੇ ਦੀ ਪੜਾਈ ਲਈ ਜ਼ਿਲ੍ਹੇ ਵਿੱਚ ਸਰਕਾਰੀ ਸ਼ੁਗਰ ਮਿਲ ਲਗਾਈ ਜਾਵੇ ਅਤੇ ਮੱਕੀ ਦੇ ਮੰਡੀ ਕਰਨ ਲਈ ਯੋਗ ਪ੍ਰਬੰਧ ਕੀਤੇ ਜਾਣ। ਇਸ ‘ਤੇ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ। ਮੀਟਿੰਗ ਵਿੱਚ ਕਿਸਾਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ, ਪਰਮਪਾਲ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਡਾ. ਹਰਪ੍ਰੀਤ ਸਿੰਘ, ਡਾ. ਜਗਦੀਪ ਸਿੰਘ, ਡਾ. ਪ੍ਰਿਯੰਕਾ ਅਤੇ ਅਗਾਂਹ ਵਧੂ ਕਿਸਾਨ ਹਾਜਰ ਸਨ। 

 

Tags: DC Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD