Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡੇਅਰੀ ਵਿਕਾਸ ਵਿਭਾਗ ਵੱਲੋਂ ਸਰਹਿੰਦ ਦੇ ਵਾਰਡ ਨੰਬਰ 11 ਵਿਖੇ ਲਗਾਇਆ ਗਿਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ

ਕੈਂਪ ਦੌਰਾਨ 37 ਸੈਂਪਲਾਂ 'ਚੋਂ 28 ਸੈਂਪਲ ਸਹੀ ਪਾਏ ਗਏ, 9 ਸੈਂਪਲਾਂ ਵਿੱਚ ਪਾਈ ਗਈ ਪਾਣੀ ਦੀ ਮਿਲਾਵਟ

Web Admin

Web Admin

5 Dariya News

ਫਤਿਹਗੜ ਸਾਹਿਬ , 11 Oct 2018

Last updated on: Oct 11, 2018, 00:00 IST

ਮਿਸ਼ਨ ਤੰਦਰੂਸਤ ਪੰਜਾਬ ਅਧੀਨ ਲੋਕਾਂ ਨੂੰ ਖਾਣ ਪੀਣ ਦੀਆਂ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਸਰਹਿੰਦ ਦੇ  ਵਾਰਡ ਨੰਬਰ 11, ਪ੍ਰੋਫੈਸਰ ਕਲੋਨੀ ਵਿਖੇ ਲੈਬ ਇੰਚਾਰਜ ਬਾਲ ਕ੍ਰਿਸ਼ਨ ਦੀ ਨਿਗਰਾਨੀ ਹੇਠ ਮੋਬਾਈਲ ਲੈਬਾਰਟਰੀ ਨਾਲ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ  ਜਿਸ ਦਾ ਉਦਘਾਟਨ ਮਿਉਂਸਿਪਲ ਕੌਂਸਲਰ ਸ਼੍ਰੀ ਅਸ਼ੋਕ ਸੂਦ ਨੇ ਕੀਤਾ। ਇਸ ਜਾਗਰੂਕਤਾ ਕੈਂਪ ਦਾ ਮੰਤਵ ਸਪਸ਼ਟ ਕਰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਰਾਹੀਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਅਤੇ ਇਸ ਵਿੱਚ ਸੰਭਾਵਤ ਮਿਲਾਵਟਾਂ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਰਾਹੀਂ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਸੈਂਪਲ ਟੈਸਟ ਕਰਕੇ ਉਸ ਦੇ ਨਤੀਜਿਆਂ ਬਾਰੇ ਮੌਕੇ 'ਤੇ ਹੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਖਰੀਦੇ ਗਏ ਦੁੱਧ ਵਿੱਚ ਮੌਜੂਦ ਤੱਤਾਂ ਬਾਰੇ ਵੀ ਵਿਸਥਾਰ ਸਹਿਤ ਦੱਸਿਆ ਜਾਂਦਾ ਹੈ। ਉਹਨਾਂ ਕਿਹਾ ਕਿ ਜਾਗਰੂਕ ਖਪਤਕਾਰ ਹੀ ਦੁੱਧ ਵਿੱਚ ਮਿਲਾਵਟ ਦੀ ਸੰਭਾਵਨਾ ਨੂੰ ਖਤਮ ਕਰ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਦੁੱਧ ਦੇ 37  ਸੈਂਪਲ ਟੈਸਟ ਕੀਤੇ ਗਏ ਜਿਨ੍ਹਾਂ ਵਿੱਚੋਂ 28 ਸੈਂਪਲ  ਮਿੱਥੇ ਮਿਆਰ ਅਨੁਸਾਰ ਸਹੀ ਪਾਏ ਗਏ, ਜਦਕਿ 9 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ ਜਿਸਦੀ ਮਿਕਦਾਰ 11 ਤੋਂ 30 ਫੀਸਦੀ ਤੱਕ ਸੀ। ਉਹਨਾਂ ਦੱਸਿਆ ਕਿ ਪਾਣੀ ਦੀ ਮਿਲਾਵਟ ਤੋਂ ਇਲਾਵਾ ਦੁੱਧ ਵਿੱਚ ਕਿਸੇ ਵੀ ਤਰਾਂ ਦਾ ਹੋਰ ਕੋਈ ਹਾਨੀਕਾਰਕ ਕੈਮੀਕਲ ਜਾਂ ਬਾਹਰੀ ਪਦਾਰਥ ਨਹੀਂ ਪਾਇਆ ਗਿਆ।ਇਸ ਮੌਕੇ ਸ੍ਰ: ਹਰਪਾਲ ਸਿੰਘ ਨੇ ਦੱਸਿਆ ਕਿ ਅਜਿਹੇ ਕੈਂਪਾਂ ਤੋਂ ਇਲਾਵਾ ਵਿਭਾਗ ਦੇ ਸਾਰੇ ਦਫਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਵਾਉਣ ਲਈ ਵਿਭਾਗ ਦੇ ਜਿਲਾ ਪੱਧਰ ਦਫਤਰ ਜਾਂ ਹੈਲਪ ਲਾਈਨ ਨੰਬਰ 01763-233334 'ਤੇ ਸੰਪਰਕ ਕਰ ਸਕਦੇ ਹਨ। ਡੇਅਰੀ ਇੰਸਪੈਕਟਰ ਸ. ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਦੁੱਧ ਖਪਤਕਾਰ ਆਪਣੇ ਘਰ ਵਰਤਣ ਵਾਲੇ ਦੁੱਧ ਦੀ ਪਰਖ ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ ਵਿੱਚ ਕੰਮ ਵਾਲੇ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ 10 ਵਜੇ ਤੱਕ ਮੁਫਤ ਕਰਵਾ ਸਕਦੇ ਹਨ।ਇਸ ਮੌਕੇ ਜਗਦੀਪ  ਸਿੰਘ, ਸੁਭਾਸ਼, ਮੁਨੀਸ਼ ਖੁੱਲਰ,ਪਰਸ਼ੋਤਮ ਦਾਸ, ਭੁਪਿੰਦਰ ਕੌਰ, ਰਾਕੇਸ਼ ਕੁਮਾਰ ਅਤੇ ਆਰ ਐਸ ਸੂਦ ਦੁੱਧ ਖਪਤਕਾਰਾਂ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ। ਕੈਂਪ ਵਿੱਚ ਹਾਜਰ ਮੁਹੱਲਾ ਵਾਸੀਆਂ ਅਤੇ ਪਤਵੰਤਿਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲਗਾਤਾਰ ਸ਼ਹਿਰਾਂ ਦੇ ਸਾਰੇ ਵਾਰਡਾਂ ਵਿੱਚ ਲਗਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਮਿਲਾਵਟ ਰਹਿਤ ਸ਼ੁਧ ਦੁੱਧ ਹਾਸਲ ਹੋ ਸਕੇ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD