Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਹਿਰੂ ਯੁਵਾ ਕੇਂਦਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਸ਼-ਭਗਤੀ ਅਤੇ ਰਾਸ਼ਟਰ ਨਿਰਮਾਣ ਵਿਸ਼ੇ ਤੇ ਕਰਵਾਏ ਜਾਣਗੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ- ਰਣਜੀਤ ਸਿੰਘ

ਬਲਾਕ ਪੱਧਰੀ ਮੁਕਾਬਲੇ 29 ਅਕਤੂਬਰ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ 31 ਅਕਤੂਬਰ ਨੂੰ ਹੋਣਗੇ: ਸਰਬਜੀਤ ਸਿੰਘ ਬੇਦੀ

5 Dariya News

ਫਿਰੋਜ਼ਪੁਰ , 11 Oct 2018

Last updated on: Oct 11, 2018, 00:00 IST

ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਲਾਕ ਅਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਉਣ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਸ. ਰਣਜੀਤ ਸਿੰਘ ਸਹਾਇਕ ਕਮਿਸ਼ਨਰ (ਜ) ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਸ੍ਰ: ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਵੱਲੋਂ ਹਾਜ਼ਰ ਮੈਂਬਰਾਂ ਨੂੰ ਜੀ ਆਇਆ ਕਹਿ ਕੇ ਪ੍ਰਧਾਨ ਜੀ ਦੀ ਆਗਿਆ ਨਾਲ ਮੀਟਿੰਗ ਦੇ ੲਜੰਡੇ ਬਾਰੇ ਚਰਚਾ ਕੀਤੀ ਗਈ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਹ ਮੁਕਾਬਲੇ ਨਹਿਰੂ ਯੁਵਾ ਕੇਂਦਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਹੋਣਗੇ।  ਇਨ੍ਹਾਂ ਭਾਸ਼ਣ ਮੁਕਾਬਲਿਆਂ ਦਾ ਵਿਸ਼ਾ ਦੇਸ਼-ਭਗਤੀ ਅਤੇ ਰਾਸ਼ਟਰੀ ਨਿਰਮਾਣ ਹੋਵੇਗਾ। ਇਹ ਮੁਕਾਬਲੇ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਕਰਵਾਏ ਜਾਣਗੇ, ਜਿਨ੍ਹਾਂ ਦੀ ਸਮੇਂ ਸੀਮਾ ਅੱਠ ਤੋਂ ਦਸ ਮਿੰਟ ਹੋਵੇਗੀ। ਇਨ੍ਹਾਂ ਮੁਕਾਬਲਿਆਂ ਵਿਚ ਕਿਸੇ ਵੀ ਵਰਗ ਦੇ 18 ਤੋਂ 29 ( 01-09-2018 ਤੱਕ) ਸਾਲ ਦੀ ਉਮਰ ਦੇ ਨੌਜਵਾਨ ਲੜਕੇ ਤੇ ਲੜਕੀਆਂ ਹਿੱਸਾ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਫਾਰਮ ਭਰਨ ਦੀ ਆਖ਼ਰੀ ਮਿਤੀ 22 ਅਕਤੂਬਰ 2018 ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਪੱਧਰ ਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਜੇਤਾ ਨੂੰ ਸਰਟੀਫਿਕੇਟ ਦਿੱਤੇ ਜਾਣਗੇ ਅਤੇ ਬਲਾਕ ਪੱਧਰ ਤੇ ਪਹਿਲੇ ਸਥਾਨ ਤੇ ਰਹਿਣ ਵਾਲੇ ਵਿਜੇਤਾ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿਚ ਹਿੱਸਾ ਲੈਣਗੇ ਅਤੇ  ਉਨ੍ਹਾਂ ਨੂੰ ਪਹਿਲਾ, ਦੂਜਾ ਤੇ ਤੀਜਾ ਇਨਾਮ 5 ਹਜ਼ਾਰ, 2 ਹਜ਼ਾਰ, 1 ਹਜ਼ਾਰ ਨਗਦ ਰਾਸ਼ੀ ਅਤੇ ਪ੍ਰਮਾਣ ਪੱਤਰ ਦਿੱਤੇ ਜਾਣਗੇ। ਜ਼ਿਲ੍ਹਾ ਪੱਧਰ ਤੇ ਪਹਿਲੇ ਸਥਾਨ ਤੇ ਰਹਿਣ ਵਾਲੇ ਵਿਜੇਤਾ ਰਾਜ ਪੱਧਰ ਦੇ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਉਨ੍ਹਾਂ ਨੂੰ ਪਹਿਲਾ, ਦੂਜਾ ਤੇ ਤੀਜਾ ਇਨਾਮ 25 ਹਜ਼ਾਰ, 10 ਹਜ਼ਾਰ, 5 ਹਜ਼ਾਰ ਨਗਦ ਰਾਸ਼ੀ ਅਤੇ ਪ੍ਰਮਾਣ ਪੱਤਰ ਦਿੱਤੇ ਜਾਣਗੇ। ਰਾਜ ਪੱਧਰ ਤੇ ਪਹਿਲੇ ਸਥਾਨ ਤੇ ਰਹਿਣ ਵਾਲੇ ਵਿਜੇਤਾ ਨੂੰ ਰਾਸ਼ਟਰ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿਚ ਹਿੱਸਾ ਲੈਣਗੇ, ਜਿਸ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਜੇਤਾ ਨੂੰ ਪਹਿਲਾ ਇਨਾਮ 2 ਲੱਖ, ਦੂਜਾ ਇਨਾਮ 1 ਲੱਖ ਅਤੇ ਤੀਜਾ ਇਨਾਮ 50 ਹਜ਼ਾਰ ਦਿੱਤਾ ਜਾਵੇਗਾ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਸ. ਸਰਬਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਬਲਾਕ ਪੱਧਰੀ ਮੁਕਾਬਲੇ ਬਲਾਕ ਫ਼ਿਰੋਜ਼ਪੁਰ ਲਈ ਆਰ.ਐਸ.ਡੀ. ਕਾਲਾਜ ਫ਼ਿਰੋਜ਼ਪੁਰ ਸ਼ਹਿਰ, ਘੱਲ ਖ਼ੁਰਦ ਬਲਾਕ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਭਾਈ ਵਿਖੇ, ਬਲਾਕ ਜ਼ੀਰਾ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੀਆਂ ਜ਼ੀਰਾ ਵਿਖੇ, ਬਲਾਕ ਮੱਖੂ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਮੱਖੂ, ਬਲਾਕ ਮਮਦੋਟ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੇ ਮਮਦੋਟ ਅਤੇ ਬਲਾਕ ਗੁਰੂਹਰਸਹਾਏ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੀਆਂ ਗੁਰੂਹਰਸਹਾਏ ਵਿਖੇ ਮਿਤੀ 29 ਅਕਤੂਬਰ 2018 ਨੂੰ ਸਵੇਰੇ 11 ਵਜੇ ਕਰਵਾਏ ਜਾਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲੇ ਮਿਤੀ 31 ਅਕਤੂਬਰ 2018 ਨੂੰ ਕਰਵਾਏ ਜਾਣਗੇ। ਇੰਨ੍ਹਾਂ ਬਲਾਕ ਅਤੇ  ਜ਼ਿਲ੍ਹਾ ਪੱਧਰੀ ਮੁਕਾਬਲਿਆਂ ਸਬੰਧੀ ਜਾਣਕਾਰੀ ਲਈ ਮੋਬਾਈਲ ਨੰ: 98151-98179, 94176-64551,  01632-502363 ਜਾਂ ਈ-ਮੇਲ [email protected] ਤੇ  ਸੰਪਰਕ ਕਰ ਸਕਦੇ ਹਨ। ਇਸ ਸਬੰਧੀ ਫਾਰਮ ਦਫ਼ਤਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।ਇਸ ਮੌਕੇ ਸ. ਗੁਰਪ੍ਰੀਤ ਸਿੰਘ ਪ੍ਰਿੰਸੀਪਲ ਪੌਲਟੈਕਨੀਕਲ ਵਿੰਗ ਐਸ.ਬੀ.ਐਸ ਟੈਕਨੀਕਲ ਕੈਂਪਸ, ਸ਼੍ਰੀ ਰਾਜੀਵ ਕੁਮਾਰ ਪ੍ਰਿੰਸੀਪਲ ਸਰਕਾਰੀ ਕਾਲਜ ਫਿਰੋਪਜ਼ੁਰ, ਸ੍ਰ; ਬਲਕਾਰ ਸਿੰਘ ਪ੍ਰਿੰਸੀਪਲ ਗੋਰਮੈਂਟ ਪੋਲੀਟੈਕਨਿਕ ਕਾਲਜ, ਸ਼੍ਰੀ ਸੰਦੀਪ ਕੁਮਾਰ ਨੁਮਾਇੰਦਾ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼੍ਰੀ ਮਾਧੋ ਸਿੰਘ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ, ਸ੍ਰ. ਹਰਮੀਤ ਸਿੰਘ ਪ੍ਰਿੰਸੀਪਲ ਆਈ.ਟੀ.ਆਈ (ਲੜਕੀਆਂ) ਫ਼ਿਰੋਜ਼ਪੁਰ, ਸ. ਜਗਦੀਸ਼ ਸਿੰਘ ਪ੍ਰੋਫੈਸਰ ਗੁਰੂ ਨਾਨਕ ਕਾਲਜ, ਸ਼੍ਰੀ ਵਿਕਰਮਜੀਤ ਸਿੰਘ ਪ੍ਰਧਾਨ ਸ਼ਹੀਦ ਊਧਮ ਸਿੰਘ ਯੂਥ ਐਂਡ ਸਪੋਰਟਸ ਕਲੱਬ ਅਤੇ ਸ. ਹਰਦਵਿੰਦਰ ਸਿੰਘ ਪ੍ਰਧਾਨ ਦਸ਼ਮੇਸ਼ ਯੂਥ ਕਲੱਬ, ਸ. ਬਾਜ਼ ਸਿੰਘ ਨਹਿਰੂ  ਯੁਵਾ ਕੇਂਦਰ ਫ਼ਿਰੋਜ਼ਪੁਰ ਹਾਜ਼ਰ ਸਨ। 

 

Tags: Nehru Yuva Kendra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD