Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੁੰ ਅਮਲੀ ਜਾਮਾ ਪਹਿਨਾ ਰਹੀ ਹੈ : ਕੁਲਜੀਤ ਸਿੰਘ ਨਾਗਰਾ

ਵਿਧਾਇਕ ਨਾਗਰਾ ਨੇ ਖੇਤੀ ਮਸ਼ੀਨਰੀ ਦੇ ਹਾਦਸਿਆਂ ਦੇ ਸ਼ਿਕਾਰ ਹੋਏ ਵਿਅਕਤੀਆਂ ਨੂੰ 3,70,000/- ਰੁਪਏ ਦੀ ਮੁਆਵਜਾ ਰਾਸ਼ੀ ਦੇ ਵੰਡੇ ਚੈਕ

Web Admin

Web Admin

5 Dariya News

ਫਤਿਹਗੜ ਸਾਹਿਬ , 12 Oct 2018

Last updated on: Oct 12, 2018, 00:00 IST

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਇੱਕ ਇੱਕ ਵਾਅਦੇ ਨੂੰ ਅਮਲੀ ਜਾਮਾ ਪਹਿਨਾ ਰਹੀ ਹੈ ਅਤੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਦੇਣ ਲਈ ਪੂਰੀ ਪਾਰਦਰਸ਼ਤਾ ਨਾਲ ਕਾਰਜ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਚਨਾਰਥਲ ਕਲਾਂ ਵਿਖੇ ਖੇਤੀ ਮਸ਼ੀਨਰੀ ਨਾਲ ਹਾਦਸਿਆ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ 3,70,000/- ਰੁਪਏ ਦੀ ਮੁਆਵਜਾ ਰਾਸ਼ੀ ਦੇ ਚੈਕ ਵੰਡਣ ਉਪਰੰਤ ਲੋਕਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸ੍ਰ: ਨਾਗਰਾ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਨੂੰ ਤਰਜ਼ੀਹ ਦਿੱਤੀ ਹੈ, ਜਿਸ 'ਤੇ ਚੱਲਦੇ ਹੋਏ ਸਰਕਾਰ ਨੇ ਕਿਸਾਨਾ ਨੂੰ ਕਰਜ਼ਾ ਮੁਆਫੀ ਦੇ ਪਹਿਲੇ ਗੇੜ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਲਗਭਗ 4500 ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ 05 ਏਕੜ ਜਮੀਨ ਦੇ ਮਾਲਕਾਂ ਦਾ 02 ਲੱਖ ਰੁਪਏ ਤੱਕ ਦਾ ਕਰਜਾ ਮੁਆਫ ਕੀਤਾ ਜਾਵੇਗਾ।ਇਸ ਮੌਕੇ ਤੇਜੀ ਸਿੰਘ ਪੁੱਤਰ ਮਿਹਰਬਾਨ ਸਿੰਘ ਵਾਸੀ ਪਿੰਡ ਜਿਊਣਪੁਰਾ ਨੂੰ ਟੋਕੇ ਦੀ ਮਸ਼ੀਨ ਨਾਲ ਬਾਂਹ ਕੱਟੀ ਜਾਣ ਕਾਰਨ 40000/-ਰੁਪਏ, ਅਰਸਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਸਲੇੜੀ ਖੁਰਦ ਨੂੰ ਸੱਜੀ ਬਾਂਹ ਕੱਟੀ ਜਾਣ ਕਾਰਨ 40000/-ਰੁਪਏ, ਜਗਵੀਰ ਸਿੰਘ ਪੁੱਤਰ ਜਸਪਾਲ ਸਿੰਘ ਪਿੰਡ ਖਰੋੜੀ ਨੂੰ ਸੱਜੇ ਹੱਥ ਦੀਆਂ ਤਿੰਨ ਉਗਲਾਂ ਅਤੇ ਖੱਬੇ ਹੱਥ ਦੀਆਂ ਦੋ ਉਂਗਲਾ ਕੱਟ ਜਾਣ ਕਾਰਨ 50000/-ਰੁਪਏ, ਜਗਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਰਿਊਣਾ ਨੀਵਾਂ ਨੂੰ ਸੱਜਾ ਹੱਥ ਕੱਟ ਹੋ ਜਾਣ ਕਾਰਨ 40000/-ਰੁਪਏ ਅਤੇ ਸਵ:ਜੁਗਿੰਦਰ ਸਿੰਘ ਪੁੱਤਰ ਸ੍ਰ: ਗੁਰਨਾਮ ਸਿੰਘ ਵਾਸੀ ਪਿੰਡ ਰਿਊਣਾ ਉੱਚਾ ਦੀ ਕਰੰਟ ਲੱਗਣ ਦੌਰਾਨ ਮੌਤ ਹੋ ਜਾਣ ਕਾਰਨ ਉਨ੍ਹਾਂ ਦੀ ਵਾਰਸ ਸ੍ਰੀਮਤੀ ਪ੍ਰੀਤਮ ਦੇਵੀ ਨੂੰ 02 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ।ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਸ੍ਰ: ਗਗਨਦੀਪ ਸਿੰਘ, ਲੇਖਾਕਾਰ ਭੀਮ ਸਿੰਘ, ਮੰਡੀ ਸੁਪਰਵਾਈਜ਼ਰ ਸ੍ਰੀ ਕੁਲਦੀਪ ਸਿੰਘ ਤੇ ਹਰਜਿੰਦਰ ਸਿੰਘ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਬਲਜਿੰਦਰ ਸਿੰਘ ਅਤਾਪੁਰ, ਰਾਜਿੰਦਰ ਸਿੰਘ ਜਖਵਾਲੀ, ਸਵਰਨਦੀਪ ਸਿੰਘ ਰਿੱਠਾ, ਗੁਰਬਾਜ ਸਿੰਘ ਰਾਜੂ, ਨੰਬਰਦਾਰ ਰਣਜੀਤ ਸਿੰਘ, ਬੂਟਾ ਸਿੰਘ, ਹਰਕੇਵਲ ਸਿੰਘ ਨੰਬਰਦਾਰ, ਮੋਹਨ ਲਾਲ, ਭੀਮ ਸਿੰਘ ਅਤਾਪੁਰ,ਬਿੰਦਾ ਅਤਾਪੁਰ ਰਾਜ ਕੁਮਾਰ, ਸ੍ਰੀਮਤੀ ਕੁਲਵੀਰ ਕੌਰ, ਆਦਿ ਹਾਜ਼ਰ ਸਨ।

 

Tags: Kuljit singh Nagra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD