Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਚੋਰੀ ਹੋਈ ਇਨੋਵਾ ਗੱਡੀ ਸਮੇਤ ਅਸਲਾ ਦੋਸ਼ੀ ਕਾਬੂ

Web Admin

Web Admin

5 Dariya News

ਬਠਿੰਡਾ , 13 Oct 2018

ਮਿਤੀ 12 ਅਕਤੂਬਰ ਨੂੰ ਸ:ਥ ਰਾਜਵੀਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਘਨੱਈਆ ਚੌਂਕ 'ਤੇ ਨਾਕਾ ਬੰਦੀ ਕੀਤੀ ਹੋਈ ਸੀ ਕਿ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਮਿਤੀ 9 ਸਤੰਬਰ ਨੂੰ 3 ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੌਕ 'ਤੇ ਸੰਘਰੀਆ ਮੰਡੀ (ਰਾਜਸਥਾਨ) ਤੋਂ ਇਨੋਵਾ ਗੱਡੀ ਨੰਬਰ ਆਰ.ਜੇ.14 ਯੂ.ਐਚ. 0279 ਨੂੰ ਖੋਹਿਆ ਸੀ। ਜਿਸ ਸਬੰਧੀ ਥਾਣਾ ਸੰਘਰੀਆ ਵਿਖੇ ਮੁਕੱਦਮਾ ਨੰਬਰ 458/18 ਅ/ਧ 392,34 ਹਿੰ:ਦੰ 25/27 ਅਸਲਾ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਹੋਇਆ ਸੀ। ਜੋ ਇਸ ਗੱਡੀ ਨੂੰ ਖੋਹ ਕਰਨ ਵਾਲਿਆਂ ਵਿੱਚੋਂ ਇੱਕ ਵਿਅਕਤੀ ਜਸਵੰਤ ਸਿੰਘ ਉਰਫ਼ ਕਾਕਾ ਪੁੱਤਰ ਗੁਰਮੇਲ ਸਿੰਘ ਵਾਸੀ ਰੋੜੀ ਕਪੂਰਾ ਥਾਣਾ ਜੈਤੋ ਵਲੋਂ ਸਮੇਤ ਵਾਰਦਾਤ ਸਮੇਂ ਵਰਤਿਆ ਅਸਲਾ ਅਤੇ ਉਕਤ ਗੱਡੀ ਪਰ ਜਾਅਲੀ ਨੰਬਰ ਪਲੇਟ ਪੀ.ਬੀ.03 ਐਲ 7872 ਲਗਾ ਕੇ ਗੱਡੀ ਵੇਚਣ ਲਈ ਸ਼ਹਿਰ ਬਠਿੰਡਾ ਵੱਲ ਨੂੰ ਆ ਰਿਹਾ ਹੈ। ਮੁੱਖਬਰੀ ਦੇ ਅਧਾਰ 'ਤੇ ਸ:ਥ ਰਾਜਵੀਰ ਸਿੰਘ ਨੇ ਘਨੱਈਆ ਚੌਂਕ ਬਠਿੰਡਾ ਵਿਖੇ ਨਾਕਾ ਬੰਦੀ ਕਰਕੇ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ ਇਨੋਵਾ ਗੱਡੀ ਅਤੇ ਵਾਰਦਾਤ ਸਮੇਂ ਵਰਤਿਆ ਹੋਇਆ ਅਸਲਾ 12 ਬੋਰ ਦੇਸੀ ਪਿਸਤੌਲ ਸਮੇਤ 03 ਜਿੰਦਾ ਕਾਰਤੂਸ ਬਰਾਮਦ ਕੀਤੇ। ਜਿਸ ਤੇ ਮੁਕੱਦਮਾ ਨੰਬਰ 98 ਮਿਤੀ 12 ਅਕਤੂਬਰ 2018 ਅ/ਧ 473,411 ਹਿੰ:ਦੰ 25,27 ਅਸਲਾ ਐਕਟ ਥਾਣਾ ਥਰਮਲ ਬਠਿੰਡਾ ਮੁਕੱਦਮਾ ਦਰਜ ਕੀਤਾ। ਦੌਰਾਨੇ ਪੁੱਛਗਿੱਛ ਦੋਸ਼ੀ ਨੇ ਆਪਣੇ ਦੋਵਾਂ ਸਾਥੀਆਂ ਦਾ ਨਾਮ ਪ੍ਰਿੰਸ ਅਰੋੜਾ ੳਰਫ਼ ਬਿੱਲਾ ਵਾਸੀ ਕੋਟਕਪੂਰਾ ਅਤੇ ਅਵਤਾਰ ਸਿੰਘ ਵਾਸੀ ਸਿਰਸਾ ਦੱਸਿਆ। ਉਕਤਾਨ ਦੋਸ਼ੀਆਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ ਤਫਤੀਸ਼ ਜਾਰੀ ਹੈ।  

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD