Friday, 17 May 2024

 

 

ਖ਼ਾਸ ਖਬਰਾਂ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

 

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਬੱਡੀ ਦੇ ਮਹਾਂਕੁੰਭ ਦਾ ਰਾਣਾ ਸੋਢੀ ਵਲੋਂ ਸ਼ਾਨਦਾਰ ਆਗਾਜ਼

ਪੰਜਾਬ ਦੀ ਨਿਵੇਕਲੀ ਖੇਡ ਨੀਤੀ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ

Web Admin

Web Admin

5 Dariya News

ਜਲੰਧਰ , 14 Oct 2018

ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਿਚ ਸੂਬੇ ਵਿਚ ਕਬੱਡੀ ਦਾ ਮਹਾਂਕੁੰਭ "ਗਲੋਬਲ ਕਬੱਡੀ ਲੀਗ" ਦਾ ਪੂਰੀ ਸ਼ਾਨੋ ਸ਼ੌਕਤ ਨਾਲ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀਵਲੋਂ ਸਥਾਨਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਚ ਰਸਮੀ ਉਦਘਾਟਨ ਕੀਤਾ ਗਿਆ।ਜਿਉਂ ਹੀ ਖੇਡ ਮੰਤਰੀ ਵਲੋਂ 20 ਰੋਜ਼ਾ ਇਸ ਖੇਡ ਮੁਕਾਬਲੇ ਦੀ ਰਸਮੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ, ਖਚਾਖਚ ਭਰਿਆ ਸਟੇਡੀਅਮ ਤਾੜੀਆਂ ਦੀ ਗੜਗੜਾਹਟ ਨਾਲ ਗੂੰਜ ਉੇਠਿਆ। ਰਾਣਾ ਸੋਢੀ ਨੇਦੱਸਿਆ ਕਿ 3 ਨਵੰਬਰ ਤੱਕ ਚੱਲਣ ਵਾਲੇ ਇਸ ਖੇਡ ਮੁਕਾਬਲੇ ਲਈ 6 ਟੀਮਾਂ ਮੈਦਾਨ ਵਿਚ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਣਾਈ ਨਵੀਂਖੇਡ ਨੀਤੀ ਦਾ ਮਨੋਰਥ ਸੂਬੇ ਵਿੱਚ ਖੇਡਾਂ ਲਈ ਉਸਾਰੂ ਮਾਹੌਲ ਸਿਰਜਣਾ, ਖਿਡਾਰੀਆਂ ਦੀ ਵੱਡੇ ਨਗਦ ਰਾਸ਼ੀ ਪੁਰਸਕਾਰਾਂ ਅਤੇ ਨੌਕਰੀਆਂ ਨਾਲ ਹੌਸਲਾ ਅਫਜ਼ਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਡਨੀਤੀ ਵਿੱਚ ਉਭਰਦੇ ਖਿਡਾਰੀਆਂ ਨੂੰ ਵੱਡੇ ਮੁਕਾਬਲਿਆਂ ਲਈ ਤਿਆਰ ਕਰਨ ਉਪਰ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਅਤੇ ਆਉਂਦੀਆਂ ਟੋਕੀਓ ਓਲੰਪਿਕ ਖੇਡਾਂ-2020 ਵਿੱਚ ਨਵੀਂ ਖੇਡ ਨੀਤੀ ਦੇ ਸਾਰਥਿਕਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਵੀਂ ਖੇਡ ਨੀਤੀ ਨੂੰ ਕੈਬਨਿਟ ਦੀ ਮਨਜ਼ੂਰੀ ਮਿਲਣ ਨਾਲ ਸੂਬੇ ਵਿੱਚ ਖੇਡਸੱਭਿਆਚਾਰ ਪੈਦਾ ਹੋਵੇਗਾ।ਉਹਨਾਂ ਕਿਹਾ ਕਿ ਸੂਬਾ ਸਰਕਾਰ ਦੀ ਖੇਡ ਨੀਤੀ ਦਾ ਮਨੋਰਥ ਪੰਜਾਬ ਦੇ ਨੌਜਵਾਨਾਂ ਦੀ ਤਾਕਤ ਨੂੰ ਸੁਚੱਜੇ ਢੰਗ ਨਾਲ ਵਰਤਣਾ ਹੈ । ਉਹਨਾਂ ਕਿਹਾ ਕਿ ਇਸੇ ਤਹਿਤ ਜਿਥੇ ਸੂਬੇ ਦੇ ਵਿਚ ਰਾਸ਼ਟਰੀ ਤੇਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ ਉਥੇ ਨਾਲ ਕਿ ਸੂਬੇ ਦੇ ਵਿਚ ਖੇਡਾਂ ਨੂੰ ਵੀ ਉਤਸ਼ਾਹ ਮਿਲੇਗਾ । ਉਹਨਾਂ ਕਿਹਾ ਕੇ ਇਸ ਨੀਤੀ ਤਹਿਤ ਜਿਥੇ ਖੇਡਾਂ ਨੂੰ ਉਤਸ਼ਾਹ ਮਿਲੇਗਾ ਉਥੇ ਨਾਲ ਹੀਸੂਬੇ ਦੇ ਵਿਚ ਅਤਿ ਆਧੁਨਿਕ ਖੇਡ ਮੈਦਾਨ ਵੀ ਵਿਕਸਿਤ ਹੋਣਗੇ । 

ਉਹਨਾਂ ਕਿਹਾ ਕਿ ਪੰਜਾਬ ਦੀ ਖੇਡ ਨੀਤੀ ਪੂਰੇ ਦੇਸ਼ ਵਿਚ ਆਪਣੇ ਆਪ ਵਿਚ ਨਿਵੇਕਲੀ ਖੇਡ ਨੀਤੀ ਹੈ ਜਿਸ ਨਾਲ ਕੌਮੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਲਾਡੀ ਪੈਦਾ ਹੋਣਗੇ॥ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਂ ਖੇਡ ਹੈ, ਜਿਸ ਲਈ ਖਿਡਾਰੀਆਂ ਦੀਆਂ ਬਾਹਵਾਂ ਦੇ ਵਿਚ ਬਲ ਹੋਣਾ ਬਹੁਤ ਜ਼ਰੂਰੀ ਹੈ ਅਤੇ ਸਿਹਤਮੰਦ ਖਿਡਾਰੀ ਹੀ ਇਸ ਖੇਡ ਵਿਚ ਜੋਸ਼ ਨਾਲ ਖੇਡ ਸਕਦੇ ਹਨ।ਪ੍ਰਵਾਸੀ ਪੰਜਾਬੀਆਂ ਦਾ ਇਹ ਮੁਕਾਬਲਾ ਕਰਵਾਉਣ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਸੂਬਟੇ ਵਿਚ ਖੇਡਾਂ ਨੂੰ ਹੋਰ ਵੀ ਹੁਲਾਰਾ ਮਿਲੇਗਾ। ਉਦਘਾਟਨੀ ਮੈਚ ਵਿਚ ਸਿੰਘ ਵਾਰੀਅਰਜ਼ ਪੰਜਾਬ ਅਤੇ ਹਰਿਆਣਾ ਲਾਇਨਜ਼ ਦੀਆਂ ਟੀਮਾਂ ਆਹਮੋ ਸਾਹਮਣੇ ਹੋਈਆਂ। ਜਿਸ ਵਿਚੋਂ ਸਿੰਘ ਵਾਰੀਅਰਜ਼ ਦੀ ਟੀਮ 45-42 ਦੇ ਫਰਕ ਨਾਲ ਹਰਿਆਣਾਲਾਇਨਜ਼ ਤੋਂ ਜੇਤੂ ਰਹੀ।ਸਮਾਗਮ ਦੀ ਸ਼ੁਰੂਆਤ ਮੌਕੇ ਉਘੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਖੂਬ ਮਨੋਰੰਜਨ ਕੀਤਾ।ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਫਤਿਹਜੰਗਸਿੰਘ ਬਾਜਵਾ ਅਤੇ ਨਵਤੇਜ ਸਿੰਘ ਚੀਮਾ, ਚੇਅਰਮੈਨ ਮਾਰਕਫੈੱਡ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਪੁਲਿਸਗੁਰਪ੍ਰੀਤ ਸਿੰਘ ਭੁੱਲਰ, ਆਈ.ਜੀ. ਪ੍ਰਵੀਨ ਕੁਮਾਰ ਸਿਨ੍ਹਾ, ਏ ਡੀ ਸੀ ਜਸਬੀਰ ਸਿੰਘ, ਇਕਬਾਲ ਸਿੰਘ ਸੰਧੂ, ਉਪ ਮੰਡਲ ਮੈਜਿਸਟਰੇਟ ਪਰਮਵੀਰ ਸਿੰਘ, ਸੰਜੀਵ ਸ਼ਰਮਾ, ਸੁਰਜੀਤ ਸਿੰਘ ਟੁੱਟ,ਅਮਰਜੀਤ ਸਿੰਘ ਟੁੱਟ, ਰਣਜੀਤ ਸਿੰਘ ਟੁੱਟ, ਰਣਵੀਰ ਸਿੰਘ ਟੁੱਟ, ਯੋਗੇਸ਼ ਛਾਬੜਾ, ਸੁਰਿੰਦਰ  ਭਾਪਾ ਅਤੇ ਹੋਰ ਵੀ ਹਾਜ਼ਰ ਸਨ।

 

Tags: Rana Gurmeet Singh Sodhi , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD