Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਨੂ ਵੱਲੋਂ ਮੋਟਰ ਸਾਈਕਲ ਰੈਲੀ ਰਵਾਨਾ

Web Admin

Web Admin

5 Dariya News

ਪਟਿਆਲਾ , 15 Oct 2018

Last updated on: Oct 15, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸੰਜੇ ਕੁਮਾਰ ਆਈ.ਏ.ਐਸ. ਵੱਲੋ ਜਾਰੀ ਹਦਾਇਤਾਂ ਦੇ ਅਮਲ ਵਿਚ ਪਰਾਲੀ ਨਾ ਸਾੜਨ ਸੰਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਇਕ ਵਿਸ਼ਾਲ ਮੋਟਰ ਸਾਇਕਲ ਰੈਲੀ ਬਨੂੜ ਦੇ ਨੇੜਲੇ ਖੇਤਰਾਂ ਬੂਟਾ ਸਿੰਘ ਵਾਲਾ, ਚੰਗੇਰਾ, ਬੱਲੋ ਮਾਜਰਾ, ਜਲਾਲਪੁਰ, ਜਾਮਨਗਰ, ਖੇੜੀ ਗੁਰਨਾ, ਜੰਗਪੁਰਾ ਤੇ ਜਾਂਸਲਾ ਆਦਿ ਵਿੱਚ ਕੱਢੀ ਗਈ। ਰੈਲੀ ਨੂੰ ਮਿਸ਼ਨ ਡਾਇਰੈਟਰ ਤੰਦਰੁਸਤ ਪੰਜਾਬ ਸ੍ਰੀ ਕਾਹਨ ਸਿੰਘ ਪੰਨੂੰ ਆਈ.ਏ.ਐਸ. ਨੇ ਖੇਡ ਸਟੇਡੀਅਮ ਬਨੂੜ ਵਿਖੇ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਨੂੰ ਕਾਮਯਾਬੀ ਤਾਂ ਹੀ ਮਿਲ ਸਕੇਗੀ, ਜੇਕਰ ਨੌਜਵਾਨ ਅਤੇ ਸਮਾਜ ਸੇਵੀ ਸੰਸਥਾਵਾ ਵੀ ਆਪਣੀ ਬਣਦੀ ਭੂਮਿਕਾ ਅਦਾ ਕਰਨ। ਉਨ੍ਹਾਂ ਪਿੰਡ ਪੱਧਰ 'ਤੇ ਨੋਜਵਾਨਾਂ ਨੂੰ ਲਾਮਬੰਦ ਹੋ ਕੇ ਵੱਧ ਤੋ ਵੱਧ ਪ੍ਰਚਾਰ ਕਰਨ ਅਤੇ ਪਰਾਲੀ ਨਾ ਸਾੜਨ ਦਾ ਪ੍ਰਣ ਕਰਨ ਬਾਬਤ ਸੁਨੇਹਾ ਦਿੱਤਾ।ਇਸ ਮੋਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸ੍ਰੀ ਚਰਨਜੀਤ ਸਿੰਘ ਨੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੀਆਂ ਯੁਵਕ ਸੇਵਾਵਾ ਗਤੀਵਿਧੀਆਂ ਬਾਬਤ ਜਾਣਕਾਰੀ ਹਾਸਲ ਕੀਤੀ ਅਤੇ ਕੀਤੇ ਜਾ ਰਹੇ ਕੰਮਾ ਤੇ ਤਸੱਲੀ ਜਾਹਿਰ ਕੀਤੀ। ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਪਟਿਆਲਾ ਨੇ ਦੱਸਿਆ ਕਿ ਵਿਭਾਗ ਪਿੰਡ ਪੱਧਰ ਤੇ ਕਲੱਬਾ ਰਾਹੀ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਫੈਲਾ ਰਿਹਾ ਹੈ ਉਥੇ ਹੀ ਸਕੂਲਾਂ ਕਾਲਜਾ ਦੇ ਵਲੰਟੀਅਰਾਂ ਰਾਹੀ ਵੀ ਪ੍ਰਚਾਰ ਮੁਹਿੰਮ ਵਿੰਢੀ ਗਈ ਹੈ। ਜਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ।  ਇਸ ਰੈਲੀ ਵਿੱਚ ਯੂਵਕ ਸੇਵਾਵਾ ਕਲੱਬ ਪ੍ਰਧਾਨ ਭੁਪਿੰਦਰ ਸਿੰਘ ਖਾਨਪੁਰ ਦੀ ਅਗਵਾਈ ਹੇਠ, ਰਣਬੀਰ ਸਿੰਘ, ਮੁਖਤਿਆਰ ਸਿੰਘ ਢੀਡਸਾ, ਜਸਵਿੰਦਰ ਸਿੰਘ ਬਨਬਾੜੀ, ਕੁਲਦੀਪ ਸਿੰਘ ਬਹਾਦਰਗੜ, ਪਿੰਕਾ ਸੂਹਰੋ, ਸਤਨਾਮ ਸਿੰਘ ਸੱਤੀ, ਲਾਡੀ ਰਾਜਪੁਰਾ, ਗੁਰਪ੍ਰੀਤ ਬਾਬੂ ਖਾਨਪੁਰ, ਸੁੱਖਾ ਢੀਡਸਾਂ, ਗਗਨ ਖੇੜੀ ਗੁਰਨਾ, ਇੰਦਰਜੀਤ ਮਹਿਮਾ, ਦਵਿੰਦਰ ਸਿੰਘ ਸਟੈਨੋ ਤੇ ਬਲਬੀਰ ਸਿੰਘ ਆਦਿ ਹਾਜ਼ਰ ਸਨ।ਇਸ ਰੈਲੀ ਵਿਚ ਗਾਰਡੀਅਨ ਆਫ ਗਵਰਨੈਂਸ ਸ੍ਰੀ ਰਾਮ ਸਿੰਘ ਦੀ ਅਗਵਾਈ ਹੇਠ ਜੀ.ਓ.ਜੀ ਨਾਇਬ ਸੂੁਬੇਦਾਰ ਗੁਰਚਰਨ ਸਿੰਘ ਸੀਲ, ਸੁਭਾਸ਼ ਚੰਦ ਹਵਲਦਾਰ ਚਰਨਜੀਤ ਸਿੰਘ, ਗੁਲਜਾਰ ਸਿੰਘ, ਤੇਜਿੰਦਰ ਸਿੰਘ, ਸੋਹਨ ਸਿੰਘ, ਅਵਤਾਰ ਸਿੰਘ, ਧਰਮਵਾਲ ਮੰਡਵਾਲ  ਬਲਬੀਰ ਸਿੰਘ ਚੱਕ ਕਲਾਂ, ਅਵਤਾਰ ਸਿੰਘ, ਦਰਬਾਰਾ ਸਿੰਘ, ਅਮਰੀਕ ਸਿੰਘ, ਸ਼ੇਰ ਸਿੰਘ, ਦਰਬਾਰਾ ਸਿੰਘ ਬਨਵਾੜੀ, ਅੰਗਰੇਜ਼ ਸਿੰਘ, ਸੁਚਾ ਸਿੰਘ, ਦੀਦਾਰ ਸਿੰਘ, ਪਰਵਿੰਦਰ ਸਿੰਘ, ਗੁਰਬਚਨ ਸਿੰਘ, ਬਲਜੀਤ ਸਿੰਘ, ਹਰਬੰਸ ਸਿੰਘ ਆਦਿ ਹਾਜਿਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD