Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦਿਹਾਤੀ ਖੇਤਰਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਮੋਬਾਈਲ ਮੈਡੀਕਲ ਬੱਸ ਸੇਵਾ

ਮੋਬਾਈਲ ਬੱਸ 'ਚ ਮੁਫ਼ਤ ਈ.ਸੀ.ਜੀ, ਲੈਬ ਟੈਸਟ ਦੀ ਸੁਵਿਧਾ ਉਪਲਬਧ, ਇਸ ਮਹੀਨੇ ਦੌਰਾਨ 38 ਪਿੰਡਾਂ ਦੇ ਵਸਨੀਕਾਂ ਦਾ ਕੀਤਾ ਜਾਵੇਗਾ ਚੈਕਅਪ

Web Admin

Web Admin

5 Dariya News

ਰੂਪਨਗਰ , 15 Oct 2018

Last updated on: Oct 15, 2018, 00:00 IST

ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਵਿਆਪਕ ਉਪਰਾਲੇ ਕਰਦਿਆਂ ਜਿਥੇ ਸਿਹਤ ਦੇ ਖੇਤਰ ਵਿੱਚ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮਹੱਤਵਪੂਰਨ ਭਲਾਈ ਸਕੀਮਾਂ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ ਉਥੇ ਹੀ ਪਿੰਡਾਂ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾਕਟਰ ਸੁਮੀਤ ਜਾਰੰਗਲ  ਨੇ ਦੱਸਿਆ ਕਿ ਸਰਕਾਰ ਦੇ ਇਸ ਉਦੇਸ਼ ਦੀ ਪੂਰਤੀ ਲਈ ਰੂਪਨਗਰ ਜ਼ਿਲ੍ਹੇ ਵਿੱਚ ਮੋਬਾਈਲ ਮੈਡੀਕਲ ਬੱਸ ਚਲਾਈ ਜਾ ਰਹੀ ਹੈ ਜਿਸ 'ਤੇ ਤਾਇਨਾਤ ਸਟਾਫ ਵੱਲੋਂ ਪਿੰਡਾਂ ਅਤੇ ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਸੁਵਿਧਾ ਰਾਹੀ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਦੇ ਨਾਲ ਨਾਲ ਈ.ਸੀ.ਜੀ, ਲੈਬ ਟੈਸਟ ਆਦਿ ਵੀ ਮੌਕੇ 'ਤੇ ਮੁਫ਼ਤ ਕੀਤੇ ਜਾਂਦੇ ਹਨ।ਉਨਾ ਦਸਿਆ ਕਿ ਇਸ ਮੋਬਾਇਲ ਮੈਡੀਕਲ ਬੱਸ ਰਾਹੀ ਲੋੜਵੰਦਾਂ ਤੱਕ ਪਹੁੰਚ ਕਰਕੇ ਸਿਹਤ ਸੇਵਾਵਾਂ ਦੇਣ ਨਾਲ ਜ਼ਿਲ੍ਹੇ ਦੇ ਦੂਰ-ਦੂਰਾਜ ਖੇਤਰਾਂ ਦੇ ਲੋਕਾਂ ਨੂੰ ਵੱਡਾ ਲਾਭ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਰਹਿੰਦੇ ਬਜ਼ੁਰਗ, ਅਪਾਹਿਜ, ਬੱਚੇ ਅਤੇ ਹੋਰ ਲੋੜਵੰਦ ਵਿਅਕਤੀ ਜਿਹੜੇ ਹਸਪਤਾਲ ਤੱਕ ਦਵਾਈ ਲੈਣ ਲਈ ਨਹੀਂ ਪਹੁੰਚ ਸਕਦੇ, ਅਜਿਹੇ ਮਰੀਜ਼ਾਂ ਨੂੰ ਦਵਾਈ ਪਹੁੰਚਾਉਣ ਲਈ ਇਹ ਬੱਸ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਬੱਸ ਰਾਹੀਂ ਮਰੀਜਾਂ ਨੂੰ ਰੋਗ ਮੁਕਤ ਕਰਨ ਲਈ ਮੁਫਤ ਦਵਾਈ ਵੀ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਮੋਬਾਈਲ ਮੈਡੀਕਲ ਬੱਸ ਸੇਵਾ ਦਿਹਾਤੀ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।

ਪੰਜਾਬ ਸਰਕਾਰ ਦਾ ਸਿਹਤ ਵਿਭਾਗ ਜਿਥੇ ਸਾਰੇ ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਂਦਾ ਹੈ ਉਥੇ ਸਿਹਤ ਵਿਭਾਗ ਦੇ ਮੋਬਾਇਲ ਮੈਡੀਕਲ ਯੂਨਿਟ ਵੱਲੋਂ ਗਜ਼ਟਿਡ ਛੁੱਟੀਆਂ ਵਾਲੇ ਦਿਨ ਛੱਡ ਕੇ ਪੇਂਡੂ ਵਸਨੀਕਾਂ ਨੂੰ ਰੋਜ਼ਾਨਾਂ ਅਤੇ ਹਰ ਸ਼ਨੀਵਾਰ ਨੂੰ ਜਿਲਾ ਜੇਲ ਵਿਚ ਬੰਦ ਕੈਦੀਆਂ ਤੇ ਬੰਦੀਆਂ ਨੂੰ ਸਿਹਤ ਸਹੂਲਤਾਂ ਦਿਤੀਆਂ ਜਾਂਦੀਆਂ ਹਨ।ਇਸ ਤੋ ਇਲਾਵਾ ਇਸ ਯੂਨਿਟ ਵੱਲੌ ਹਰ ਸਨੀਵਾਰ ਨੂੰ ਜਿਲ੍ਹਾ ਜੇਲ ਵਿਚ ਬੰਦ ਕੈਦੀਆ ਦਾ ਮੁਆਇਨਾ ਵੀ ਕੀਤਾ ਜਾਂਦਾ ਹੈ । ਡਾਕਟਰ ਹਰਿੰਦਰ ਕੌਰ ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਇਸ ਯੂਨਿਟ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਨੂੰ ਛੱਡ ਕੇ ਰੋਜਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ 02 ਵੱਖ-ਵੱਖ ਪਿੰਡਾਂ ਤੇ ਸਲਮ ਬਸਤੀਆਂ ਵਿੱਚ ਜਾ ਕੇ ਮਰੀਜਾਂ ਦਾ ਚੈਕਅਪ ਕੀਤਾ ਜਾਂਦਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਯੂਨਿਟ ਵੱਲੋਂ ਮਰੀਜਾਂ ਨੂੰ ਮੁਫਤ ਦਵਾਈਆਂ ਦਿਤੀਆਂ ਜਾਂਦੀਆਂ ਹਨ।ਸਿਵਲ ਸਰਜਨ ਰੂਪਨਗਰ ਨੇ ਇੰਨਾਂ ਪਿੰਡਾਂ ਦੇ ਵਸਨੀਕਾਂ ਨੂੰ ਇਸ ਮੋਬਾਈਲ ਮੈਡੀਕਲ ਯੂਨਿਟ ਦਾ ਲਾਭ ਲੈਣ ਦੀ ਪ੍ਰੇਰਣਾ ਕੀਤੀਇਸ ਮੋਬਾਈਲ ਮੈਡੀਕਲ ਯੂਨਿਟ ਦੇ ਡਾਕਟਰਾਂ ਦੀ ਟੀਮ ਵਲੋਂ ਇਸ ਮੋਬਾਈਲ ਮੈਡੀਕਲ ਯੂਨਿਟ ਵਲੋਂ ਬਲਾਕ ਭਰਤਗੜ੍ਹ ਦੇ ਪਿੰਡ ਕਾਲੂਵਾਲ ਤੇ ਭੱਟੋਂ 16 ਅਕਤੂਬਰ ਨੂੰ, ਖਾਨਪੁਰ ਤੇ ਬਰਿਕ ਕਿਲਨ 17 ਅਕਤੂਬਰ ਨੂੰ, ਕੋਟਲਾ ਨਿਹੰਗ ਤੇ ਕੋਟਲਾ ਟੱਪਰੀਆਂ 18 ਅਕਤੂਬਰ ਨੂੰ , ਪਪਰਾਲਾ ਤੇ ਰੈਲੋ ਖੁਰਦ 20 ਅਕਤੂਬਰ ਨੂੰ, ਰਸੂਲਪੁਰ ਤੇ ਰਾਮਪੁਰ ਟੱਪਰੀਆਂ 23 ਅਕਤੂਬਰ ਨੂੰ, ਰੰਗੀਲਪੁਰ ਤੇ ਬੜੀ ਗੰਧੋਂ 25 ਅਕਤੂਬਰ ਨੂੰ, ਛੋਟੀ ਗੰਧੋਂ ਤੇ ਲਖਮੀਪੁਰ 26 ਅਕਤੂਬਰ ਨੂੰ, ਬੜਾ ਤੇ ਸਲੋਰਾ 29 ਅਕਤੂਬਰ ਨੂੰ, ਭੱਕੂਮਾਜਰਾ ਤੇ ਝੱਲੀਆਂ ਕਲਾਂ 30 ਅਕਤੂਬਰ ਨੂੰ ਜਦਕਿ ਬੰਦੇ ਮਾਹਲਕਲਾਂ ਅਤੇ ਬੰਦੇ ਮਾਹਲਖੁਰਦ ਪਿੰਡਾਂ ਵਿਚ 31 ਅਕਤੂਬਰ ਨੂੰ ਜਾ ਕੇ ਉਥੋਂ ਦੇ ਵਸਨੀਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਸਿਵਲ ਸਰਜਨ ਡਾ: ਹਰਿੰਦਰ ਕੌਰ ਨੇ ਇਹ ਵੀ ਦਸਿਆ ਕਿ ਇਸ ਮੈਡੀਕਲ ਯੂਨਿਟ ਦੀ ਟੀਮ ਦੇ ਮਾਹਿਰਾਂ ਵਲੋਂ 20 ਅਕਤੂਬਰ ਅਤੇ 27 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਜੇਲ੍ਹ ਵਿਚ ਬੰਦ ਕੈਦੀਆਂ ਅਤੇ ਬੰਦੀਆਂ ਦਾ ਇਲਾਜ ਕੀਤਾ ਜਾਵੇਗਾ। 

 

Tags: Tandarust Punjab , Civil Surgeon Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD