Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ 10 ਕਿਲੋ ਅਫੀਮ, ਗੱਡੀ ਅਤੇ 18.68 ਲੱਖ ਰੁਪਏ ਭਾਰੀ ਨਗਦੀ ਸਮੇਤ ਦੋ ਕਾਬੂ

Web Admin

Web Admin

5 Dariya News

ਜਗਰਾਓ , 15 Oct 2018

ਵਰਿੰਦਰ ਸਿੰਘ, ਐਸ.ਐਸ.ਪੀ, ਲੁਧਿਆਣਾ (ਦਿਹਾਤੀ) ਵੱਲੋਂ ਪ੍ਰੈਸ-ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਨਸ਼ਿਆਂ ਵਿਰੁੱਧ ਆਰੰਭ ਕੀਤੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਜਿਲਾ ਲੁਧਿਆਣਾ (ਦਿਹਾਤੀ) ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਸਿਮਰਜੀਤ ਸਿੰਘ, ਮੁੱਖ ਅਫਸਰ ਥਾਣਾ ਸਦਰ ਰਾਏਕੋਟ ਦੁਆਰਾ ਮਿਤੀ 14 ਅਕਤੂਬਰ ਨੂੰ ਸਮੇਤ ਪੁਲਿਸ ਪਾਰਟੀ ਦੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਨਹਿਰ ਪੁੱਲ ਦੱਧਾਹੂਰ ਨਾਕਾਬੰਦੀ ਕੀਤੀ ਹੋਈ ਸੀ ਤਾਂ ਸ਼ਾਮ ਕਰੀਬ 05:30 ਨਹਿਰ ਦੀ ਕੱਚੀ ਪਟੜੀ ਪਿੰਡ ਕੁਤਬਾ ਸਾਈਡ ਵੱਲੋ ਇੱਕ ਬਰੀਜਾ ਕਾਰ ਰੰਗ ਗਰੇ ਨੰਬਰੀ ਡਬਲਊ.ਬੀ-74-ਏ.ਵੀ 5565 ਆਈ। ਜਿਸਨੂੰ ਪੁਲਿਸ ਪਾਰਟੀ ਨੇ ਰੋਕ ਕੇ ਉਹਨਾਂ ਦਾ ਨਾਮ ਪਤਾ ਪੁੱਛਿਆ ਤਾਂ ਡਰਾਇਵਰ ਨੇ ਆਪਣਾ ਨਾਮ ਸੁਖਜਿੰਦਰ ਸਿੰਘ ਉਰਫ ਸੁੱਖਾ ਪੁੱਤਰ ਲਾਲ ਸਿੰਘ ਵਾਸੀ ਬੈਕ ਕਲੋਨੀ ਰਾਏਕੋਟ ਹਾਲ ਵਾਸੀ ਆਬਾਦ ਮੀਅਲਾਨੀ ਜੋਤੇ, ਡਾਕਖਾਨਾ ਕਮਾਲ ਬਗਾਨ ਥਾਣਾ ਫਾਂਸੀਦੇਵਾ, ਜਿਲਾ ਦਾਰਜੀਲਿੰਗ ਸਟੇਟ ਪੱਛਮੀ ਬੰਗਾਲ ਦੱਸਿਆ। ਕੰਡਕਟਰ ਸੀਟ 'ਤੇ ਬੈਠੇ ਵਿਆਕਤੀ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਪੀਤਾ ਪੁੱਤਰ ਬਿੱਕਰ ਸਿੰਘ ਵਾਸੀ ਅਕਾਲ ਪੱਤੀ ਮਹਿਣਾ ਹਾਲ ਮੀਅਲਾਨੀ ਜੋਤੇ, ਢਾਬਾ ਯੂ.ਪੀ-ਪੰਜਾਬ ਤਹਿਸੀਲ ਸਿਲੀਗੁੜੀ ਜਿਲਾ ਦਾਰਜੀਲਿੰਗ ਸਟੇਟ ਪੱਛਮੀ ਬੰਗਾਲ ਦੱਸਿਆ। ਉਕਤ ਬਰੀਜਾ ਕਾਰ ਦੀ ਡਿੱਗੀ ਵਿੱਚੋਂ 10 ਕਿਲੋ ਅਫੀਮ ਬਰਾਮਦ ਹੋਈ। ਕਾਰ ਦੇ ਡੈਸ ਬੋਰਡ ਵਿੱਚੋ 18 ਲੱਖ 68 ਹਜਾਰ ਰੁਪਏ ਬਰਾਮਦ ਹੋਏ। ਜਿਸ ਤੇ ਉਕਤ ਵਿਆਕਤੀਆਂ ਵਿਰੁੱਧ ਮੁਕੱਦਮਾਂ ਨੰਬਰ 144 ਮਿਤੀ 14.10.2018 ਅ/ਧ 18/25 /61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਰਾਏਕੋਟ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਕੀਤੇ ਸੁਖਜਿੰਦਰ ਸਿੰਘ ਉਰਫ ਸੁੱਖਾ ਪੁੱਤਰ ਲਾਲ ਸਿੰਘ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਵਿਰੁੱਧ ਪਹਿਲਾਂ ਵੀ ਪੱਛਮੀ ਬੰਗਾਲ ਵਿੱਚ ਭੁੱਕੀ ਚੂਰਾ-ਪੋਸਤ ਦਾ ਇੱਕ ਮਕੱਦਮਾ ਦਰਜ ਹੈ।ਦੋਸ਼ੀਆਂ ਦੇ ਸਾਬਕਾ ਰਿਕਾਰਡ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ।ਗ੍ਰਿਫਤਾਰ ਕੀਤੇ ਉਕਤ ਦੋਸ਼ੀਆ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਪਾਸੋ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਿਹਨਾਂ ਪਾਸੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , SSP Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD