Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਆਯੋਜਿਤ

ਸਮੇਂ ਰਹਿੰਦੀਆਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਨੂੰ ਜਨ ਸੰਚਾਰ ਦੇ ਰਾਹੀ ਕਿਸਾਨਾਂ ਤੱਕ ਪਹੁੰਚਾਇਆ ਜਾਵੇ, ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅਗਾਹਵਧੁ ਕਿਸਾਨਾਂ ਦੀਆਂ ਸੁਣੀਆਂ ਸਮੱਸਿਆਵਾਂ

Web Admin

Web Admin

5 Dariya News

ਪਠਾਨਕੋਟ , 15 Oct 2018

Last updated on: Oct 15, 2018, 00:00 IST

ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ)  ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਗੁਰਪ੍ਰੀਤ ਸਿੰਘ ਭੁੱਮੀ ਰੱਖਿਆ ਅਫਸ਼ਰ, ਜਤਿੰਦਰ ਕੁਮਾਰ ਬਾਗਬਾਨੀ ਅਫਸ਼ਰ, ਗੁਰਵਿੰਦਰ ਸਿੰਘ ਰੰਧਾਵਾ ਮੱਛੀ ਪਾਲਣ ਅਫਸ਼ਰ, ਡਾ. ਤਰਸੇਮ ਸਿੰਘ ਡੀ.ਐਚ.ਓ., ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਅਗਾਹਵਧੂ ਕਿਸਾਨ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਜਲਾਉਂਣ ਲਈ ਜਾਗਰੁਕ ਕਰਨ ਦੇ ਲਈ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵਿਸ਼ੇਸ ਮੁਹਿਮ ਚਲਾਈ ਜਾ ਰਹੀ ਹੈ ਜੋ ਕਿ ਪ੍ਰਸੰਸਾ ਯੋਗ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਮੌਜੂਦਾ ਸਾਲ ਦੋਰਾਨ ਪਿੰਡ ਪੱਧਰ 'ਤੇ 80 ,ਬਲਾਕ ਪੱਧਰ ਤੇ 8 ਅਤੇ ਜ਼ਿਲ੍ਹਾ ਪੱਧਰ 2 ਜਾਗਰੂਕਤਾ ਕੈਂਪ ਲਗਾਉਂਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਜਿਸ ਵਿੱਚੋਂ ਹੁਣ ਤੱਕ ਜ਼ਿਲ੍ਹਾ ਪੱਧਰ ਤੇ 2, ਬਲਾਕ ਪੱਧਰ ਤੇ 6 ਅਤੇ ਪਿੰਡ ਪੱਧਰ ਤੇ 60 ਜਾਗਰੁਕਤਾ ਕੈਂਪ ਲਗਾਏ ਜਾ ਚੁੱਕੇ ਹਨ। 

ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਗੇ ਅਗਾਹਵਧੁ ਕਿਸਾਨ ਪਰਭਾਤ ਸਿੰਘ, ਕਰਨੈਲ ਸਿੰਘ ਆਦਿ ਨੇ ਅਪਣੇ ਕਿੱਤੇ ਨਾਲ ਸਬੰਧਤ ਸਮੱਸਿਆਵਾਂ ਨੂੰ ਰੱਖਿਆ ਜਿਸ ਤੇ ਅਧਿਕਾਰੀਆਂ ਵੱਲੋਂ ਵਿਚਾਰ ਵਟਾਂਦਰਾਂ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ)ਨੇ ਕਿਹਾ ਕਿ ਸਰਕਾਰ ਵੱਲੋਂ ਸਬਸਿਡੀ ਤੇ ਬੀਜ ਉਪਲਬਦ ਕਰਵਾਏ ਜਾਂਦੇ ਹਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪ੍ਰਾਪਤ ਬੀਜ ਕਿਸਾਨਾਂ ਨੂੰ ਵੰਡਣ ਲਈ ਜਨ ਸੰਚਾਰ ਰਾਹੀ ਸੂਚਨਾਂ ਦਿੱਤੀ ਜਾਵੇ ਤਾਂ ਜੋ ਸਰਕਾਰ ਦੀਆਂ ਕਿਸਾਨ ਭਲਾਈ ਯੋਜਨਾਵਾਂ ਦਾ ਲਾਭ ਸਮੇਂ ਰਹਿੰਦੇ ਕਿਸਾਨ ਉੱਠਾ ਸਕਣ। ਮੀਟਿੰਗ ਦੋਰਾਨ ਕਿਸਾਨ ਇਸਵਰ ਪਠਾਨਿਆ ਨੇ ਦੱਸਿਆ ਕਿ ਉਹ ਬਲਾਕ ਧਾਰ ਅੰਦਰ ਮੈਡੀਸਨ ਪਲਾਂਟ ਦੀ ਖੇਤੀ ਕਰ ਰਹੇ ਹਨ ਅਗਰ ਧਾਰ ਦੇ ਹੋਰ ਕਿਸਾਨ ਵੀ ਅਜਿਹੀ ਖੇਤੀ ਵੱਲ ਪ੍ਰੇਰਿਤ ਹੋਣ ਤਾ ਧਾਰ ਬਲਾਕ ਦੇ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਕਾਫੀ ਸੁਧਾਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਮੇਂ ਕਰੀਬ ਦਸ ਏਕੜ ਵਿੱਚ ਮੈਡੀਸਨ ਪਲਾਂਟ ਦੀ ਖੇਤੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਅਪਣਾ ਪ੍ਰੋਜੈਕਟ ਵੀ ਲਗਾਇਆ ਹੈ। ਉਨ੍ਹਾਂ ਮੰਗ ਰੱਖੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੀ ਖੇਤੀ ਕਰਨ ਵਾਲੇ ਕਿਸਾਨਾਂ ਦੀ ਆਰਥਿਕ ਤੋਰ ਤੇ ਸਹਾਇਤਾ ਕੀਤੀ ਜਾਵੇ , ਤਾਂ ਜੋ ਕਿਸਾਨ ਉਹ ਜਮੀਨ ਜਿੱਥੇ ਪਾਣੀ ਦੀ ਮਾਤਰਾ ਬਹੁਤ ਘੱਟ ਹੈ ਉਪਰੋਕਤ ਫਸਲਾਂ ਨੂੰ ਤਿਆਰ ਕਰ ਕੇ ਮੁਨਾਫਾ ਕਮਾ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਇਸ ਦਾ ਪ੍ਰੋਜੈਕਟ ਬਣਾ ਕੇ ਸਰਕਾਰ ਨੂੰ ਭੇਜਿਆ ਜਾਵੇਗਾ। 

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD