Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੀ ਮਾਸਿਕ ਮੀਟਿੰਗ ਦੌਰਾਨ ਡੇਂਗੂ ਤੇ ਮਲੇਰੀਆ ਲਈ ਵੱਧ ਤੋਂ ਵੱਧ ਜਾਗਰੂਕਤਾ ’ਤੇ ਜ਼ੋਰ

ਮਿਲਾਵਟਖੋਰੀ ਵਿਰੁੱਧ ਮੁਹਿੰਮ ਲਈ ਫੂਡ ਸੇਫਟੀ ਟੀਮ ਦੀ ਸ਼ਲਾਘਾ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 16 Oct 2018

Last updated on: Oct 16, 2018, 00:00 IST

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਸਿਹਤ ਵਿਭਾਗ ਦੀ ਮਾਸਿਕ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਤੇ ਮਲੇਰੀਆ ਬਿਮਾਰੀਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ, ਪਿੰਡਾਂ ਵਿੱਚ  ਤੇ ਸ਼ਹਿਰਾਂ ’ਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤੇ ਲੋਕਾਂ ਨੂੰ ਇਸ ਦੇ ਕਾਰਨਾਂ ਬਾਰੇ ਜਾਗਰੂਕ ਕਰਕੇ ਸਾਵਧਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡ੍ਰਾਈ ਡੇਅ ਮੁਹਿੰਮ ਸ਼ੁੱਕਰਵਾਰ ਦੀ ਬਜਾਏ ਹਰ ਰੋਜ਼ ਹੋਵੇ ਅਤੇ ਲੋਕ ਆਪਣੀ ਭਲਾਈ ਲਈ ਇਸ ਨੂੰ ਸਵੈ-ਇੱਛੁਕਤਾ ਨਾਲ ਅਪਨਾਉਣ। ਉਨ੍ਹਾਂ ਕਿਹਾ ਕਿ ਡੇਂਗੂ ਖੜ੍ਹੇ ਸਾਫ਼ ਪਾਣੀ ਦਾ ਮੱਛਰ ਹੋਣ ਕਾਰਨ, ਪਾਣੀ ਨੂੰ ਇੱਕ ਹਫ਼ਤੇ ਤੋਂ ਜ਼ਿਆਦਾ ਕਿਤੇ ਵੀ ਖੜ੍ਹਨ ਨਾ ਦਿੱਤਾ ਜਾਵੇ ਅਤੇ ਹਫ਼ਤੇ ਬਾਅਦ ਬਾਕਾਇਦਾ ਪਾਣੀ ਬਦਲਿਆ ਜਾਵੇ। ਸ਼ਹਿਰੀ ਸਥਾਨਕ ਸੰਸਥਾਂਵਾਂ ਨੂੰ ਫੋਗਿੰਗ ਕਰਨ ਅਤੇ ਲਾਰਵਾ ਚੈਕ ਕਰਨ ਦੇ ਆਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਲਾਪ੍ਰਵਾਹੀ ਕਰਨ ਵਾਲੇ ਘਰਾਂ ਦੇ ਚਲਾਨ ਕੀਤੇ ਜਾਣ ਕਿਉਂ ਜੋ ਪਾਣੀ ਨੂੰ ਖੜ੍ਹਾ ਨਾ ਰਹਿਣ ਦੇਣਾ ਉਨ੍ਹਾਂ ਦੀ ਜ਼ਿੰਮੇਂਵਾਰੀ ਬਣਦੀ ਹੈ। ਇਸ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪਿੰਡਾਂ ਵਿੱਚ ਸਫ਼ਾਈ ਯਕੀਨੀ ਬਣਾਉਣ, ਲੋਕਾਂ ਨੂੰ ਡੇਂਗੂ ਤੇ ਮਲੇਰੀਆ ਪ੍ਰਤੀ ਖਬਰਦਾਰ ਕਰਨ ਅਤੇ ਛੱਪੜਾਂ ’ਚ ਕਾਲਾ ਤੇਲ ਜਾਂ ਮਿੱਟੀ ਦਾ ਤੇਲ ਪਾਉਣ ਪ੍ਰਤੀ ਜਾਗਰੂਕ ਕਰਨ ਲਈ ਆਖਿਆ ਗਿਆ। ਉਨ੍ਹਾਂ ਕਿਹਾ ਕਿ ਡੇਂਗੂ ਜਾਂ ਮਲੇਰੀਆ ਵਰਗੀਆਂ ਬਿਮਾਰੀਆਂ ਦੇ ਟਾਕਰੇ ਸਰਕਾਰੀ ਦੇ ਨਾਲ-ਨਾਲ ਗੈਰ-ਸਰਕਾਰੀ ਯਤਨਾਂ ਦੀ ਵੱਡੇ ਪੱਧਰ ’ਤੇ ਲੋੜ ਹੈ। ਇਸ ਮੌਕੇ ਉੱਪ ਜ਼ਿਲ੍ਹਾ ਸਿਖਿਆ ਅਫ਼ਸਰ ਨੂੰ ਸਕੂਲ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਆਖਿਆ ਗਿਆ।

ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਜ਼ਿਲ੍ਹੇ ’ਚ ਸਰਕਾਰੀ ਸਿਹਤ ਸੰਸਥਾਂਵਾਂ ਦੀ ਪ੍ਰਗਤੀ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਪੰਜ ਨਵੇਂ ਓਟ ਸੈਂਟਰ ਸ਼ੁਰੂ ਹੋ ਚੁੱਕੇ ਹਨ ਅਤੇ ਇਨ੍ਹਾ ਓਟ ਸੈਂਟਰਾਂ ਤੋਂ ਰੋਜ਼ਾਨਾ 400 ਤੋਂ ਵਧੇਰੇ ਨਸ਼ਾ ਪੀੜਤ ਨਸ਼ਾ ਛੱਡਣ ਦੀ ਰੈਗੂਲਰ ਦਵਾਈ ਖਾ ਰਹੇ ਹਨ। ਜ਼ਿਲ੍ਹੇ ’ਚ ਚੱਲ ਰਹੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਨਵੰਬਰ 17 ਤੋਂ ਹੁਣ ਤੱਕ 870 ਮਰੀਜ਼ਾਂ ਨੂੰ ਇਸ ਦਾ ਲਾਭ ਦਿੱਤਾ ਗਿਆ ਹੈ ਜਿਨ੍ਹਾਂ ਦੇ ਕੈਸ਼ਲੈਸ ਇਲਾਜ ਲਈ 34,67,800 ਰੁਪਏ ਦੇ ਕਲੇਮ ਭੇਜੇ ਗਏ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ ਨੇ ਦੱਸਿਆ ਕਿ ਇਸ ਸਾਲ ਤੰਬਾਕੂ ਐਕਟ ਕੋਟਪਾ ਦੀ ਉਲੰਘਣਾ ਦੇ ਤਹਿਤ 1220 ਜੁਰਮਾਨੇ ਕੀਤੇ ਗਏ ਹਨ, ਜਿਨ੍ਹਾਂ ਪਾਸੋਂ 81850 ਰੁਪਏ ਦੀ ਰਾਸ਼ੀ ਵਸੂਲੀ ਗਈ ਹੈ। ਪਿਛਲੇ ਸਾਲ ਇਹ ਰਾਸ਼ੀ ਇਸ ਮਹੀਨੇ ਤੱਕ 888 ਚਲਾਨਾਂ ਪਿੱਛੇ 58300 ਰੁਪਏ ਬਣਦੀ ਸੀ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਫੂਡ ਸੇਫਟੀ ਟੀਮ ਵੱਲੋਂ ਮਿਲਾਵਟਖੋਰੀ ਵਿਰੁੱਧ ਦਿਖਾਈ ਪ੍ਰਸੰਸਾਯੋਗ ਕਾਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਨਵਰੀ ਤੋਂ ਅਗਸਤ ਤੱਕ ਕੀਤੀ ਗਈ ਸੈਂਪਲਿੰਗ ਦੌਰਾਨ 320 ’ਚੋਂ 135 ਫ਼ੇਲ੍ਹ ਹੋਏ ਸੈਂਪਲਾਂ ਖਿਲਾਫ਼ ਕਾਰਵਾਈ ਇੱਕ ਰਿਕਾਰਡ ਹੈ ਅਤੇ ਇਸ ਮੁਹਿੰਮ ਨੂੰ ਇੰਜ ਹੀ ਜਾਰੀ ਰੱਖਿਆ ਜਾਵੇ। ਮੀਟਿੰਗ ਵਿੱਚ ਡੀ.ਡੀ.ਪੀ.ਓ. ਹਰਨੰਦਨ ਸਿੰਘ, ਡੀ.ਐਸ.ਐਸ.ਓ. ਸੰਤੋਸ਼ ਵਿਰਦੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰਵ ਡਾ. ਸੁਖਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਗੁਲਜ਼ਾਰ ਚੰਦ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਜਗਦੀਪ ਤੇ ਸਮੂਹ ਐਸ.ਐਮ.ਓਜ਼ ਤੇ ਪ੍ਰੋਗਰਾਮ ਅਫ਼ਸਰ ਮੌਜੂਦ ਸਨ।

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD