Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੁਸਹਿਰੇ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਉਚ ਪੱਧਰੀ ਮੀਟਿੰਗ

ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼ , ਆਵਾਜਾਈ ਲਈ ਬਣਨਗੇ ਵਿਸ਼ੇਸ਼ ਰੂਟ

Web Admin

Web Admin

5 Dariya News

ਹੁਸ਼ਿਆਰਪੁਰ , 16 Oct 2018

Last updated on: Oct 16, 2018, 00:00 IST

19 ਅਕਤੂਬਰ ਨੂੰ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਇਕ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਬੰਧਾਂ ਵਿੱਚ ਕਿਸੇ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਤਿੰਨ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਭਾਰੀ ਇਕੱਠ ਹੁੰਦਾ ਹੈ, ਇਸ ਲਈ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਤੋਂ ਇਲਾਵਾ ਆਵਾਜਾਈ ਅਤੇ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਦੁਸਹਿਰੇ ਵਾਲੇ ਦਿਨ ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਲਈ ਚੰਗੀਗੜ੍ਹ ਤੋਂ ਗੁਰਦਾਸਪੁਰ, ਪਠਾਨਕੋਟ ਆਉਣ ਜਾਣ ਵਾਲੇ ਰਾਹਗੀਰਾਂ ਲਈ ਬਾਹਰੋ-ਬਾਹਰ ਬਾਈਪਾਸ ਰੂਟ ਵਰਤੋਂ ਵਿੱਚ ਲਿਆਂਦਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸ਼ਹਿਰ ਵਾਸੀਆਂ ਲਈ ਵੀ ਦੁਸਹਿਰੇ ਵਿੱਚ ਸ਼ਿਰਕਤ ਕਰਨ ਦੌਰਾਨ ਵੱਖਰਾ ਰੂਟ ਬਣਾਉਣ ਲਈ ਕਿਹਾ। ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਰੂਟ ਸਬੰਧੀ ਜਾਗਰੂਕਤਾ ਹੋਰਡਿੰਗਜ਼ ਵੀ ਲਗਾਏ ਜਾਣ, ਤਾਂ ਜੋ ਰਾਹਗੀਰਾਂ ਨੂੰ ਆਪਣੇ ਰੂਟ ਦਾ ਪਤਾ ਲੱਗ ਸਕੇ। ਉਨ੍ਹਾਂ ਨਗਰ ਨਿਗਮ ਨੂੰ ਸਾਫ਼-ਸਫ਼ਾਈ ਅਤੇ ਹੋਰ ਸਹੂਲਤਾਂ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸਰਚ ਲਾਈਟਾਂ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ। 

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਤਿੰਨਾਂ ਥਾਵਾਂ 'ਤੇ ਮੈਡੀਕਲ ਟੀਮਾਂ ਸਮੇਤ ਐਂਬੂਲੈਂਸ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਲੋੜ ਪੈਣ 'ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਸਿਹਤ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੀ ਚੈਕਿੰਗ ਹੋਰ ਤੇਜ਼ ਕੀਤੀ ਜਾਵੇ, ਤਾਂ ਜੋ ਮਿਲਾਵਟਖੋਰੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ ਨੇ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਮੌਕੇ ਸੁਰੱਖਿਆ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਪੁਲਿਸ ਟੀਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਕਿੰਗ ਅਤੇ ਟਰੈਫਿਕ ਵਿਵਸਥਾ ਦੌਰਾਨ ਵੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਤਿਵਾੜੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

 

Tags: DC Hoshiarpur , SSP Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD