Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲ੍ਹੇ ਦੇ ਛੇ ਸਕੈਨਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ

ਪੀ.ਸੀ.ਪੀ.ਐਨ.ਡੀ.ਟੀ ਅਤੇ ਐਮ.ਟੀ.ਪੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ

Web Admin

Web Admin

5 Dariya News

ਪਠਾਨਕੋਟ , 16 Oct 2018

Last updated on: Oct 16, 2018, 00:00 IST

ਸਿਵਲ ਸਰਜਨ ਕਮ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਟੀ ਡਾ.ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ.ਰਾਕੇਸ਼ ਸਰਪਾਲ ਦੀ ਅਗਵਾਈ ਹੇਠ ਪੀ.ਸੀ.ਪੀ.ਐਨ.ਡੀ.ਟੀ. ਗਠਿਤ ਟੀਮ ਵਲੋਂ ਜ਼ਿਲ੍ਹੇ ਦੇ ਛੇ ਅਲਟਰਾਸਾਉਂਡ ਸੈਂਟਰ ਦੀ ਅਚਨਚੇਨ ਚੈਕਿੰਗ ਕੀਤੀ ਗਈ। ਇਸ ਦੌਰਾਨ Sigma 4iagnostic 3entre, K4 5ye 8ospital, Kalayani 8ospital, 3ity Lifeline 8ospital, Raj 8ospital Pathankot ਅਤੇ Makkar Scan 3entre ਦੇ ਰਿਕਾਡਾਂ ਦੀ ਜਾਂਚ-ਪੜਤਾਲ ਕੀਤੀ ਗਈ। ਚੈਕਿੰਗ ਦੋਰਾਨ ਟੀਮ ਵਲੋਂ ਇਹਨਾਂ ਅਲਟਰਾ ਸਾਉੰਡ ਕੇਂਦਰਾਂ ਨੂੰ ਆਪਣਾ ਕੰਮ ਇਮਨਾਦਾਰੀ ਨਾਲ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆ। ਇਸ ਮੌਕੇ ਡਾ.ਸਰਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਲਿੰਗ ਅਨੁਪਾਤ ਵਿੱਚ ਪਹਿਲਾਂ ਦੇ ਮੁਕਾਬਲੇ ਸੁਧਾਰ ਹੋਇਆ ਹੈ ਪਰ ਅਜੇ ਇਸ ਉਪਰ ਧਿਆਨ ਦੇਣ ਦੀ ਬਹੁਤ ਜ਼ਰੂਰਤ ਹੈ। ਉਨਾਂ ਹਦਾਇਤ ਕੀਤੀ ਕਿ ਪੀ.ਸੀ.ਪੀ.ਐਨ.ਡੀ.ਟੀ ਨਾਲ ਸਬੰਧਤ ਰਿਕਾਰਡ ਨੂੰ ਐਕਟ ਦੀਆਂ ਗਾਈਡਲਾਈਨਜ਼ ਅਨੁਸਾਰ ਹੀ ਮੈਨਟੈਨ ਕੀਤਾ ਜਾਵੇ। ਉਨਾਂ ਗਾਇਨੀਕੋਲੋਜਿਸਟਾਂ ਅਤੇ ਰੇਡੀਉਲੋਜਿਸਟਾਂ ਨੂੰ ਹਦਾਇਤ ਕੀਤੀ ਕਿ ਸਕੈਨਿੰਗ ਕਰਨ ਵੇਲੇ ਡਾਕਟਰਾਂ ਵਲੋਂ ਦਿੱਤੀ ਗਈ ਰੈਫਰਲ ਸਲਿਪ ਤੇ ਉਸ ਡਾਕਟਰ ਦੀ ਮੋਹਰ ਹੋਣੀ ਯਕੀਨੀ ਬਣਾਈ ਜਾਵੇ ਅਤੇ ਹਰ ਗਰਭਵਤੀ ਔਰਤ ਆਪਣੀ ਸਕੈਨ ਕਰਵਾਉਣ ਸਮੇਂ ਆਪਣਾ ਫੋਟੋ ਵਾਲਾ ਪਹਿਚਾਨ ਪੱਤਰ ਅਤੇ ਐਮ.ਸੀ.ਪੀ ਕਾਰਡ ਨੂੰ ਨਾਲ ਲੈਕੇ ਆਉਣ ਲਈ ਜ਼ਰੂਰ ਕਿਹਾ ਜਾਵੇ। ਉਨਾਂ ਸਖਤੀ ਨਾਲ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਐਮ.ਟੀ.ਪੀ ਐਕਟ ਦੀ ਜਿਲ੍ਹੇ ਅੰਦਰ ਸਹੀ ਤਰੀਕੇ ਨਾਲ ਪਾਲਣਾ ਕੀਤੀ ਜਾਵੇ ਅਤੇ ਜੇਕਰ ਕਿਸੇ ਵੀ ਅਲਟਰਾਸਾਉਂਡ ਸੈਂਟਰ ਦੇ ਮਾਲਕ/ਡਾਕਰਟ ਵਲੋਂ ਇਨਾਂ ਦੀ ਕੋਈ ਵੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿੱਰੁਧ ਐਕਟ ਅਧੀਨ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ। ਅਖੀਰ ਉਨਾਂ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋ ਘੱਟ ਨਹੀ ਹਨ ਅਤੇ ਉਨਾਂ ਨੂੰ ਵੀ ਜਿਊਣ ਦੇ ਸਮਾਨ ਅਧਿਕਾਰ ਮਿਲਣੇ ਚਾਹੀਦੇ ਹਨ। ਸਿਹਤ ਵਿਭਾਗ ਜ਼ਿਲ੍ਹੇ ਵਿੱਚ ਲੜਕੀਆਂ ਦਾ ਲਿੰਗ ਅਨੁਪਾਤ ਉੱਚਾ ਲਿਆਉਣ ਲਈ ਵਚਨਬਧ ਹੈ ਅਤੇ ਭੱਵਿਖ ਵਿੱਚ ਵੀ ਅਜਿਹੀ ਚੈਕਿੰਗ ਜਾਰੀ ਰਹੇਗੀ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD