Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਡੈਪੋ ਅਤੇ ਬਡੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ : ਗੁਰਪ੍ਰੀਤ ਕੌਰ ਸਪਰਾ

ਸਿਵਲ ਅਤੇ ਪੁਲਿਸ ਅਧਿਕਾਰੀ ਸਾਂਝੀਆਂ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਪ੍ਰਤੀ ਜਾਗਰੂਕ ਕਰਨ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 17 Oct 2018

Last updated on: Oct 17, 2018, 00:00 IST

ਜ਼ਿਲ੍ਹੇ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਡੈਪੋ ਅਤੇ ਬਡੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਅਤੇ ਇਹ ਪ੍ਰੋਗਰਾਮ ਯੋਜਨਬੱਧ ਤਰੀਕੇ ਨਾਲ ਚਲਾਉਣ ਲਈ ਅਗਾਂਊ ਰੂਪ ਰੇਖਾ ਤਿਆਰ ਕੀਤੀ ਜਾਵੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਐਸ.ਡੀ.ਐਮ ਨੂੰ ਆਖਿਆ ਕਿ ਮਾਸਟਰ ਟਰੇਨਰਜ਼ ਵਲੋਂ ਸਮੂਹ ਕਲਸਟਰ ਕੁਆਡੀਨੇਟਰ ਨਿਗਰਾਨ ਕਮੇਟੀਆਂ ਅਤੇ ਡੈਪੋ ਨੂੰ ਨਵੰਬਰ ਮਹੀਨੇ ਦੌਰਾਨ ਸਿਖਲਾਈ ਦੇਣ ਲਈ ਇੱਕ ਕਲੰਡਰ ਤਿਆਰ ਕੀਤਾ ਜਾਵੇ ਤਾਂ ਜੋ ਟਰੇਨਿੰਗ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹੇ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਾਰਡ ਪੱਧਰ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵੀ ਜਾਗਰੂਕਤਾ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਜਾਵੇ ਤਾਂ ਜੋ ਉਸ ਅਨੁਸਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਸਕਣ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਡੈਪੋ ਪ੍ਰੋਗਰਾਮ ਜ਼ਿਲੇ ਲਈ ਨਿਯੁਕਤ ਕੀਤੇ ਨੋਡਲ ਅਫਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਨਿਯੁਕਤ ਕੀਤੇ ਨੋਡਲ ਅਫਸਰ ਐਸ ਪੀ (ਹੈੱਡਕੁਆਟਰ) ਗੁਰਸੇਵਕ ਸਿੰਘ ਬਰਾੜ ਬਰਾੜ ਸਬ ਡਵੀਜ਼ਨ ਪੱਧਰ ਤੇ ਮੀਟਿੰਗਾਂ ਆਯੋਜਿਤ ਕਰਨਗੇ ਤਾਂ ਜੋ ਜ਼ਿਲ੍ਹੇ ਵਿਚ ਡੈਪੋ ਅਤੇ ਬਡੀ ਪ੍ਰੋਗਰਾਮ ਨੂੰ ਹੋਰ ਸਫਲਤਾ ਨਾਲ ਚਲਾਇਆ ਜਾ ਸਕੇ। ਉਨ੍ਹਾਂ ਸਮੂਹ ਐਸ ਡੀ ਐਮ ਨੂੰ ਆਖਿਆ ਕਿ ਉਹ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਬਡੀ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਵਿਦਿਅਕ ਸੰਸਥਾਵਾਂ ਵਿਚ ਨੋਡਲ ਅਫਸਰ ਨਿਯੁਕਤ ਕਰਨ ਲਈ ਵੀ ਆਖਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਵਿਚ ਹੋਰ ਡੈਪੋ ਬਣਾਉਣ ਲਈ ਨਵੇਂ ਸਿਰੇ ਤੋਂ ਰਜਿਸਟਰੇਸ਼ਨ ਸ਼ੁਰੂ ਕਰਨ ਲਈ ਵੀ ਆਖਿਆ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਸਕੂਲਾਂ , ਕਾਲਜਾਂ ਵਿਚ ਬਣਾਏ ਗਏ ਬਡੀ ਗਰੁੱਪਾਂ ਦੀਆਂ ਗਤੀਵਿਧੀਆਂ ਨੂੰ ਵਟਸਪ ਗਰੁੱਪ ਤੇ ਪਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। 

ਉਨ੍ਹਾਂ ਦੱਸਿਆ ਕਿ ਹੁਣ ਬਡੀ ਗਰੁੱਪਾਂ ਨੂੰ ਨੌਜਵਾਨਾਂ ਵਿਚ ਨਸ਼ਿਆਂ ਦੇ ਖਾਤਮੇ ਲਈ ਗਜ਼ਟਿਡ ਅਫਸਰ ਲੈਕਚਰ ਦਿਆ ਕਰਨਗੇ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਮੂਹ ਡੈਪੋਜ਼ ਮੁੜ ਤੋਂ ਹਰ ਪਿੰਡ ਅਤੇ ਵਾਰਡ ਨੂੰ ਕਵਰ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ੍ਰਸ੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹੇ ਵਿਚ ਡੈਪੋ ਅਤੇ ਬਡੀ ਪ੍ਰੋਗਾਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕਰੇਗਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਹੇਠਲੇ ਪੱਧਰ ਤੱਕ ਪਹੁੰਚ ਕੀਤੀ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹੇ ਵਿਚ ਡੈਪੋ ਅਤੇ ਬਡੀ ਪ੍ਰੋਗਰਾਮ ਦੀ ਪੇਸ਼ਕਾਰੀ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਕੀਤੀਆਂ ਗਈਆਂ ਗਤੀ ਵਿਧੀਆਂ ਲਈ ਵਿਸਥਾਰਿਤ ਰਿਪੋਰਟ ਪੇਸ਼ ਕੀਤੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਤੋਂ ਇਲਾਵਾ 06 ਓਟ ਸੈਂਟਰ ਵੀ ਖੋਲ੍ਹੇ ਗਏ ਹਨ ਅਤੇ ਕੁਰਾਲੀ ਵਿਖੇ ਇੱਕ ਹੋਰ ਓਟ ਸੈਂਟਰ ਖੋਲ੍ਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੈਕਟਰ-66 ਵਿਖੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਚ ਨਸ਼ਿਆਂ ਦੇ ਮਰੀਜ਼ ਦਾ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਓਟ ਕਲੀਨਿਕਾਂ ਰਾਹੀਂ ਨਸ਼ਿਆਂ ਦੇ ਆਦੀ ਮਰੀਜ਼ਾਂ ਦਾ ਇਲਾਜ਼ ਮੁਫਤ ਕੀਤਾ ਜਾਂਦਾ ਹੈ ਅਤੇ ਉਸ ਨੂੰ ਦਾਖਿਲ ਹੋਣ ਦੀ ਲੋੜ ਨਹੀਂ ਪੈਂਦੀ।  ਉਨ੍ਹਾਂ ਹੋਰ ਦੱਸਿਆ ਕਿ ਬਡੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 222 ਸਰਕਾਰੀ ਸਕੂਲਾਂ ਤੇ 300 ਪ੍ਰਾਈਵੇਟ ਸਕੂਲਾਂ ਵਿਚ ਨੋਡਲ ਅਫਸਰ ਤੇ ਬਡੀ ਗਰੁੱਪ ਬਣਾਏ ਗਏ ਹਨ। ਜ਼ਿਲ੍ਹੇ ਵਿਚ 3094 ਸੀਨੀਅਰ ਬਡੀ ਅਤੇ 16 ਹਜ਼ਾਰ 845 ਬਡੀ ਗਰੁੱਪ ਹਨ । ਜਿਨ੍ਹਾਂ ਵਿਚ 88 ਹਜ਼ਾਰ 168 ਬਡੀ ਵਿਦਿਆਰਥੀ ਹਨ। ਇਸ ਤੋਂ ਇਲਾਵਾ 535 ਅਧਿਆਪਕ ਨੋਡਲ ਦੇ ਤੌਰ ਤੇ ਕੰਮ ਕਰ ਰਹੇ ਹਨ।ਮੀਟਿੰਗ ਵਿਚ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ,ਸੰਯੁਕਤ ਕਮਿਸ਼ਨਰ ਨਗਰ ਨਿਗਮ ਕਨੁ ਥਿੰਦ, ਐਸ.ਡੀ.ਐਮ ਡੇਰਾਬਸੀ ਪਰਮਜੀਤ ਸਿੰਘ, ਐਸ.ਡੀ.ਐਮ. ਖਰੜ ਵਿਨੋਦ ਕੁਮਾਰ ਬਾਂਸਲ, ਐਸ.ਡੀ.ਐਮ. ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ ਜਨਰਲ ਯਸ਼ਪਾਲ ਸ਼ਰਮਾ , ਡਿਪਟੀ ਡੀ.ਓ. ਰਵਿੰਦਰ ਕੌਰ, ਡੀ.ਐਸ.ਪੀ. ਰਮਨਦੀਪ ਸਿੰਘ , ਡੀ.ਐਸ.ਪੀ. ਸਿਟੀ-2 ਰਮਨਦੀਪ ਸਿੰਘ, ਡੀ ਐਸ.ਪੀ. ਸਿਟੀ-1 ਕਮਲਪ੍ਰੀਤ ਸਿੰਘ, ਡੀ.ਐਸ ਪੀ ਖਰੜ ਦੀਪ ਕਮਲ, ਓਕਾਰ ਸਿੰਘ ਸੀਨੀਅਰ ਬਡੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Anti Drug Mission , DC Mohali , SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD