Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਈ ਵੀ ਦਿਵਆਂਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ - ਸਲਵਿੰਦਰ ਸਿੰਘ ਸਮਰਾ

ਸਮੂਹ ਸੀ.ਡੀ.ਪੀ.ਓਜ਼ ਨੂੰ ਦਿਵਆਂਗ ਵਿਅਕਤੀਆਂ ਦੀ ਰਜਿਸ਼ਟਰੇਸ਼ਨ ਕਰਨ ਲਈ ਨਿਯੁਕਤ ਕੀਤਾ ਸਹਾਇਕ ਨੋਡਲ ਅਫ਼ਸਰ

Web Admin

Web Admin

5 Dariya News

ਅੰਮ੍ਰਿਤਸਰ , 17 Oct 2018

Last updated on: Oct 17, 2018, 00:00 IST

ਅੱਜ ਸਥਾਨਕ ਬਚਤ ਭਵਨ ਵਿਖੇ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਪ੍ਰਧਾਨਗੀ ਹੇਂਠ ਦਿਵਆਂਗ ਵਿਅਕਤੀਆਂ ਦੀ ਵੋਟਰ ਰਜਿਸਟਰੇਸ਼ਨ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਰਾਕੇਸ਼ ਕੁਮਾਰ ਚੋਣਾਂ ਤਹਿਸੀਲਦਾਰ, ਪਲਵ ਸ੍ਰੇਸ਼ਟਾ ਜਿਲ੍ਹਾ ਭਲਾਈ ਅਫ਼ਸਰ, ਨਰਿੰਦਰਜੀਤ ਸਿੰਘ ਪੰਨੂੰ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਰਜਿੰਦਰ ਕੁਮਾਰ  ਤਹਿਸੀਲਦਾਰ ਕਾਨੂੰਨਗੋ, ਡਾ. ਐਨ.ਪੀ. ਸਿੰਘ ਮੈਡੀਕਲ ਅਫ਼ਸਰ ਸਿਵਲ ਸਰਜਨ ਦਫ਼ਤਰ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸੀ.ਡੀ.ਪੀ.ਓਜ਼ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ: ਸਮਰਾ ਨੇ ਕਿਹਾ ਕਿ 1 ਜਨਵਰੀ 2019 ਦੀ ਯੋਗਤਾ ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਕੀਤੀ ਜਾਣੀ ਹੈ।  ਸ: ਸਮਰਾ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਦਿਵਆਂਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਇਸ ਲਈ ਸਮੂਹ ਸੀਡੀਪੀਓਜ਼ ਨੂੰ ਉਨ੍ਹਾਂ ਦੇ ਪੈਂਦੇ ਖੇਤਰਾਂ ਵਿਚ ਦਿਵਆਂਗ ਵਿਅਕਤੀਆਂ ਦੀ ਰਜਿਸਟਰੇਸ਼ਨ ਕਰਨ ਲਈ ਸਹਾਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਸ: ਸਮਰਾ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ 31 ਅਕਤੂਬਰ ਤੱਕ ਮੁਕੰਮਲ ਕਰਨੀ ਹੈ ਅਤੇ ਸਮੂਹ ਸੀਡੀਪੀਓਜ਼ ਨੂੰ ਸਰਟੀਫਿਕੇਟ ਦਿੱਤਾ ਜਾਵੇ ਕਿ ਉਨ੍ਹਾਂ ਦੇ ਬਲਾਕ ਵਿਚ ਕੋਈ ਵੀ ਦਿਵਆਂਗ ਵਿਅਕਤੀ ਅਜਿਹਾ ਨਹੀਂ ਹੈ ਜਿਸਦੀ ਵੋਟ ਨਹੀਂ ਬਣੀ ਜਾਂ ਉਸਦੇ ਵਲੋਂ ਫਾਰਮ ਨਾ ਭਰਿਆ ਗਿਆ ਹੋਵੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਕੇਸ਼ ਕੁਮਾਰ ਚੋਣ ਤਹਿਸੀਲਦਾਰ ਨੇ ਕਿਹਾ ਕਿ ਦਿਵਆਂਗ ਵਿਅਕਤੀਆਂ ਦੀ ਵੋਟਰ ਰਜਿਸਟਰੇਸ਼ਨ ਲਈ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਰਾਹੀਂ ਵੀ ਪ੍ਰਚਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ।  ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ 18 ਸਾਲ ਤੋਂ ਵੱਧ ਨਾਗਰਿਕਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਲਈ ਜਿਲ੍ਹਾ ਅੰਮ੍ਰਿਤਸਰ ਵਿਚ ਆਉਂਦੇ ਸਕੂਲ ਮੁੱਖੀਆਂ ਨੂੰ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਤਾਂ ਉਹ ਵੈਬਸਾਇਟ www.nvsp.in 'ਤੇ ਫਾਰਮ ਨੰ: 6 ਆਨਲਾਇਨ ਕਰਕੇ ਵੋਟ ਬਣਾ ਸਕਦੇ ਹਨ। ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲ ਲੈਵਲ, ਬਲਾਕ ਲੈਵਲ, ਜਿਲ੍ਹਾ ਲੈਵਲ ਤੇ ਭਾਸ਼ਣ, ਲੇਖ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਵੀ ਆਯੋਜਿਤ ਕਰਵਾਏ ਜਾ ਰਹੇ ਹਨ ਅਤੇ ਪਹਿਲੇ ਤਿੰਨ ਪੋਜ਼ੀਸ਼ਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵੋਟਰ ਦਿਵਸ ਵਾਲੇ ਦਿਨ ਸਨਮਾਨਿਤ ਵੀ ਕੀਤਾ ਜਾਵੇਗਾ। 

 

Tags: Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD