ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵਲੋਂ “ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਗਾਈਏ” ਦੇ ਉਦੇਸ਼ ਨਾਲ ਖੇੜੀ ਫਾਰਮ ਉੱਤੇ ਇਕ ਰੋਜ਼ਾ ਕਿਸਾਨ ਮੇਲਾ ਲਗਾਇਆ ਗਿਆ। ਜਿਸ ਵਿੱਚ 2000 ਤੋ ਵੱਧ ਕਿਸਾਨ ਵੀਰਾਂ ਅਤੇ ਭੈਣਾਂ ਨੇ ਸ਼ਮੂਲੀਅਤ ਕੀਤੀ। ਇਸ ਕਿਸਾਨ ਮੇਲੇ ਵਿੱਚ ਘਨਸ਼ਿਆਮ ਥੋਰੀ, ਆਈ.ਏ.ਐਸ., ਡਿਪਟੀ ਕਮਿਸ਼ਨਰ, ਸੰਗਰੂਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਮੇਲੇ ਦੌਰਾਨ ਸੰਬੋਧਨ ਕਰਦਿਆਂ ਥੋਰੀ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਣ ਉੱਤੇ ਪੈਂਦੇ ਮਾੜੇ ਪ੍ਰਭਾਵ ਪ੍ਰਤੀ ਧਿਆਨ ਦਿਵਾਉਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇੱਕ ਏਕੜ ਦੀ ਪਰਾਲੀ ਸਾੜਨ ਨਾਲ 1600 ਕਿਲੋ ਜੈਵਿਕ ਕਾਰਬਨ ਤੋਂ ਇਲਾਵਾ 22 ਕਿਲੋਗ੍ਰਾਮ ਨਾਈਟ੍ਰੋਜਨ, ੯.੨ ਕਿਲੋਗ੍ਰਾਮ ਫ਼ਾਸਫੋਰਸ, 100 ਕਿਲੋਗ੍ਰਾਮ ਪੋਟਾਸ਼ੀਅਮ ਅਤੇ ੪.੮ ਗ੍ਰਾਮ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਸ ਦੇ ਧੂੰਏਂ ਵਿਚੋਂ ਨਿਕਲਦੀਆਂ ਜ਼ਹਿਰੀਲੀਆਂ ਗੈਸਾਂ ਵਾਤਾਵਰਣ ਨੂੰ ਖਰਾਬ ਕਰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਦੀ ਸੰਭਾਲ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਕੇਂਦਰਾਂ ਨਾਲ ਸਪੰਰਕ ਸਥਾਪਤ ਕਰ ਕੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ। ਡਾ ਰਾਜਬੀਰ ਸਿੰਘ, ਡਾਇਰੈਕਟਰ, ਅਟਾਰੀ, ਆਈ ਜ਼ੋਨ 1, ਲੁਧਿਆਣਾ ਨੇ ਦੱਸਿਆ ਕਿ ਕੇ.ਵੀ.ਕੇ. ਖੇੜੀ ਵਲੋਂ ਸੰਗਰੂਰ ਜਿਲ੍ਹੇ ਵਿੱਚ ਪਰਾਲੀ ਦੇ ਪ੍ਰਬੰਧਨ ਸਬੰਧੀ ਜਾਣਕਾਰੀ ਦੇਣ ਲਈ ਪਿੰਡਾਂ ਲਗਾਤਾਰ ਜਾ ਕੇ ਕੈਂਪ ਅਤੇ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਰਾਂ ਕਿਸਾਨਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਖੇਤੀਬਾੜੀ ਵਿਗਿਆਨੀਆਂ ਨਾਲ ਤਾਲਮੇਲ ਕਰ ਕੇ ਪਰਾਲੀ ਪ੍ਰਬੰਧਨ ਦੀਆਂ ਇਨ੍ਹਾਂ ਤਕਨੀਕਾਂ ਨੂੰ ਆਪਣੇ ਖੇਤਾਂ ਵਿੱਚ ਜ਼ਰੂਰ ਅਪਣਾਉਣ ਤਾਂ ਜੋ ਸੰਗਰੂਰ ਜਿਲ੍ਹੇ ਨੂੰ ਪਰਾਲੀ ਸਾੜਨ ਦੇ ਧੱਬੇ ਤੋਂ ਬਚਾਇਆ ਜਾ ਸਕੇ।ਡਾ ਅਸੋਕ ਕੁਮਾਰ ਵਧੀਕ ਨਿਰਦੇਸ਼ਕ ਖੋਜ਼, ਪੀ ਏ ਯੂ, ਲੁਧਿਆਣਾ ਨੇ ਕਿਸਾਨਾਂ ਨੂੰ ਖੇਤੀ ਵਿਭਿਨੰਤਾ, ਐਗਰੋ ਅਤੇ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ ਦੀਦਾਰ ਸਿੰਘ ਭੱਟੀ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੀ ਏ ਯੂ, ਲੁਧਿਆਣਾ ਨੇ ਪਰਾਲੀ ਨੂੰ ਜਮੀਨ ਵਿੱਚ ਹੀ ਰਲਾ ਕੇ ਜ਼ਮੀਨ ਦੀ ਗੁੱਣਵਤਾ ਵਧਾਉਣ ਦੀ ਅਪੀਲ ਕੀਤੀ।
ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ, ਕੇ.ਵੀ.ਕੇ. ਖੇੜੀ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਪਰਾਲੀ ਪ੍ਰਬੰਧਨ ਲਈ ਚਲਾਈ ਜਾ ਰਹੀ ਇਸ ਮੁਹਿੰਮ ਦੇ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਵੇਰਵਾ ਪੇਸ਼ ਕੀਤਾ। ਉਨ੍ਹਾਂ ਕਿਸਾਨਾਂ ਨੂੰ ਕਿਸਾਨ ਮੇਲੇ ਦਾ ਸੁਨੇਹਾ ਘਰ ਘਰ ਪਹੁੰਚਾਉਣ ਦੀ ਅਪੀਲ ਵੀ ਕੀਤੀ। ਡਾ. ਬੂਟਾ ਸਿੰਘ ਰੋਮਾਣਾ, ਮੁੱਖੀ, ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਦੇ ਫਾਇਦਿਆਂ ਦਾ ਜ਼ਿਕਰ ਕੀਤਾ ਅਤੇ ਪੋਸ਼ਟਿਕ ਘਰੇਲੂ ਬਗੀਚੀ ਅਤੇ ਤੇਲ ਬੀਜਾਂ ਦੀ ਕਾਸ਼ਤ ਤੇ ਜ਼ੋਰ ਦਿੱਤਾ। ਡਾ ਬਲਦੇਵ ਸਿੰਘ, ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਨੇ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਖਰੀਦਣ ਲਈ ਦਿੱਤੀ ਜਾਂਦੀ ਸਬਸਿਡੀ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨ ਕਸਮਟ ਹਾਈਰਿੰਗ ਸੈਂਟਰਾਂ ਅਤੇ ਸਹਿਕਾਰੀ ਸਭਾਵਾਂ ਤੋਂ ਮਸ਼ੀਨਾਂ ਕਿਰਾਏ ਤੇ ਲੈ ਕੇ ਪਰਾਲੀ ਦੀ ਸੰਭਾਲ ਕਰ ਸਕਦੇ ਹਨ।ਤਕਨੀਕੀ ਸੈਸ਼ਨ ਦੌਰਾਨ ਡਾ ਮਹੇਸ਼ ਕੁਮਾਰ ਨਾਰੰਗ ਨੇ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਵਰਤੀ ਜਾਂਦੀ ਮਸ਼ੀਨਰੀ, ਡਾ ਸੁਰਜੀਤ ਸਿੰਘ ਮਨਹਾਸ ਨੇ ਹਾੜ੍ਹੀ ਦੀਆਂ ਫਸਲਾਂ ਦੀਆਂ ਸੁੱਧਰੀਆਂ ਕਿਸਮਾਂ ਅਤੇ ਨਦੀਨ ਪ੍ਰਬੰਧ ਬਾਰੇ, ਡਾ ਗੁਰਜਿੰਦਰ ਪਾਲ ਸਿੰਘ ਸੋਢੀ ਨੇ ਹਾੜ੍ਹੀ ਦੀਆਂ ਫਸਲਾਂ ਵਿੱਚ ਖਾਦਾਂ ਦੀ ਸੁੱਚਜੀ ਵਰਤੋਂ ਬਾਰੇ ਅਤੇ ਡਾ ਅਮਰਜੀਤ ਸਿੰਘ ਨੇ ਹਾੜ੍ਹੀ ਦੀਆਂ ਫਸਲਾਂ ਦੇ ਬੀਜਾਂ ਦੀ ਸੋਧ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਿਸਾਨ ਮੇਲੇ ਦੌਰਾਨ ਮੁੱਖ ਮਹਿਮਾਨ ਵੱਲੋਂ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਾਉਣ ਵਾਲੇ 7 ਕਿਸਾਨਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ, ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ, ਖੇਤੀ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਅਤੇ ਕੰਪਨੀਆਂ, ਸੈਲਫ ਹੈਲਪ ਗਰੁੱਪਾਂ, ਉੱਦਮੀ ਕਿਸਾਨਾਂ ਅਤੇ ਖੇਤੀਬਾੜੀ ਬਨਾਉਣ ਵਾਲੀਆਂ ਫਰਮਾਂ ਵੱਲੋਂ ਪ੍ਰਦਰਸ਼ਨੀ ਸਟਾਲ ਲਗਾਏ ਗਏੇ। ਇਸ ਮੌਕੇ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਜਿਵੇਂ ਕਿ ਸੁਪਰ ਐਸ਼ ਐਮ ਵਾਲੀ ਕੰਬਾਇਨ, ਪੀ ਏ ਯੂ ਹੈਪੀ ਸੀਡਰ, ਮਲਚਰ ਅਤੇ ਪਲਟਾਵੇਂ ਹਲ ਮੌਕੇ ਉਤੇ ਹੀ ਚਲਾ ਕੇ ਦਿਖਾਈਆਂ ਗਈਆਂ ਅਤੇ ਇਨ੍ਹਾਂ ਸਬੰਧੀ ਕਿਸਾਨਾਂ ਦੇ ਹਰ ਤਰ੍ਹਾਂ ਦੇ ਸੰਦੂਰ ਕੀਤੇ ਗਏ। ਇਨ੍ਹਾਂ ਮਸ਼ੀਨਾਂ ਦੀ ਕਾਰਜ਼ਸ਼ੀਲਤਾ ਨੂੰ ਆਪਣੇ ਅੱਖੀਂ ਵੇਖ ਕੇ ਕਿਸਾਨ ਕਾਫੀ ਪ੍ਰਭਾਵਿਤ ਅਤੇ ਸੰਤੁਸ਼ਟ ਹੋਏ ਅਤੇ ਉਨ੍ਹਾਂ ਨੇ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰ ਕੇ ਪਰਾਲੀ ਨੂੰ ਆਪਣੇ ਖੇਤ ਵਿੱਚ ਸੰਭਾਲਣ ਲਈ ਪੂਰੀ ਤਰ੍ਹਾਂ ਹਾਮੀ ਭਰੀ। ਕਿਸਾਨਾਂ ਦੀ ਸਹੂਲਤ ਲਈ ਮੇਲੇ ਵਿੱਚ ਹਾੜ੍ਹੀ ਦੀਆਂ ਫਸਲਾਂ ਦੇ ਸੁਧਰੇ ਬੀਜਾਂ, ਸਰਦੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ, ਜੈਵਿਕ ਖਾਦਾਂ ਦੇ ਟੀਕੇ ਅਤੇ ਖੇਤੀ ਸਾਹਿਤ ਦੀ ਵਿਕਰੀ ਵੀ ਕੀਤੀ ਗਈ। ਮੋਬਾਇਲ ਵੈਨ ਉਪਰ ਪਰਾਲੀ ਪ੍ਰਬੰਧਨ ਸਬੰਧੀ ਚੱਲ ਰਹੀ