Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਪਠਾਨਕੋਟ ਪੁਲਿਸ ਨੇ 205 ਕਿਲੋ ਭੁੱਕੀ ਨਾਲ ਦੋ ਅਰੋਪੀਆਂ ਨੂੰ ਕੀਤਾ ਕਾਬੂ

ਟਰੱਕ ਵਿੱਚ ਸੇਬ ਦੀਆਂ ਪੇਟੀਆਂ ਦੇ ਥੱਲੇ ਲੁਕਾਈ ਗਈ ਸੀ ਭੁੱਕੀ, ਸ੍ਰੀਨਗਰ ਤੋਂ ਦਸੂਰਾ ਲਿਆਂਦੀ ਜਾ ਰਹੀ ਸੀ ਭੁੱਕੀ

Web Admin

Web Admin

5 Dariya News

ਪਠਾਨਕੋਟ , 18 Oct 2018

Last updated on: Oct 18, 2018, 00:00 IST

ਜਿਲ੍ਹਾ ਪਠਾਨਕੋਟ ਪੁਲਿਸ ਨੇ ਇੱਕ ਟਰੱਕ ਵਿੱਚ ਸ੍ਰੀਨਗਰ ਤੋਂ ਪੰਜਾਬ ਲਿਆਂਦੀ ਜਾ ਰਹੀ ਕਰੀਬ 205 ਕਿਲੋਗ੍ਰਾਮ ਭੁੱਕੀ ਦੇ ਨਾਲ ਮਾਧੋਪੁਰ ਤੋਂ ਦੋ ਅਰੋਪੀਆਂ ਨੂੰ ਕਾਬੂ  ਕਰਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਇਹ ਜਾਣਕਾਰੀ ਸ੍ਰੀ ਵਿਵੇਕਸੀਲ ਸੋਨੀ ਐਸ.ਐਸ.ਪੀ. ਪਠਾਨਕੋਟ ਨੇ ਅਪਣੇ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਦੇ ਦੋਰਾਨ ਦਿੱਤੀ। ਇਸ ਮੋਕੇ ਤੇ ਸਰਵਸ੍ਰੀ ਕੁਲਦੀਪ ਸਿੰਘ ਡੀ.ਐਸ.ਪੀ., ਆਸਵੰਤ ਸਿੰਘ ਡੀ.ਐਸ.ਪੀ. , ਬਲਵਿੰਦਰ ਕੁਮਾਰ ਸੀ.ਏ.ਆਈ.ਇੰਨਚਾਰਜ  ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।ਵਿਵੇਕਸੀਲ ਸੋਨੀ ਐਸ.ਐਸ.ਪੀ. ਪਠਾਨਕੋਟ ਨੇ ਦੱਸਿਆ ਕਿ ਮਾਧੋਪੁਰ ਦੇ ਨਜਦੀਕ ਜਿਲ੍ਹਾ ਪਠਾਨਕੋਟ ਪੁਲਿਸ  ਵੱਲੋਂ ਨਾਕਾ ਲਗਾਇਆ ਗਿਆ ਸੀ , ਜਿਸ ਦੋਰਾਨ ਟਰੱਕ ਨੰਬਰ ਪੀ.ਬੀ.-65 ਪੀ. 9306 ਜਿਸ ਨੂੰ ਸੁਖਵਿੰਦਰ ਸਿੰਘ ਪੁੱਤਰ ਸਮਸੇਰ ਸਿੰਘ ਨਿਵਾਸੀ ਪਿੰਡ ਗਹੋਰ-ਮੁਲਾਪੁਰ (ਲੁਧਿਆਣਾ) ਚਲਾ ਰਿਹਾ ਸੀ ਅਤੇ ਇਸ ਨਾਲ ਦਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਪਿੰਡ ਭੀਖੋਵਾਲ ਦਸੂਰਾ ਵੀ ਸੀ। ਉਨ੍ਹਾਂ ਦੱਸਿਆ ਟਰੱਕ ਰੋਕ ਕੇ ਚੈਕਿੰਗ ਦੋਰਾਨ ਸੇਬ ਦੀਆਂ ਪੇਟੀਆਂ ਦੇ ਹੇਠਾ ਭੁੱਕੀ ਲੁਕਾਈ ਹੋਈ ਸੀ ਜੋ 205 ਕਿਲੋਗ੍ਰਾਮ ਹੈ। ਉਨ੍ਹਾਂ ਦੱਸਿਆ ਕਿ ਅਰੋਪੀਆਂ ਨੇ ਪੁੱਛ ਗਿੱਛ ਦੋਰਾਨ ਦੱਸਿਆ ਕਿ ਟਰੱਕ ਸੁਖਵਿੰਦਰ ਸਿੰਘ ਦਾ ਹੈ ਅਤੇ ਉਹ ਪਹਿਲੀ ਵਾਰ ਭੁੱਕੀ ਲੈ ਕੇ ਆਏ ਹਨ, ਉਨ੍ਹਾਂ ਕਿਹਾ ਕਿ ਇਹ ਕੰਮ ਵੀ ਉਹ ਅਪਣੇ ਲਈ ਹੀ ਕਰਦੇ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਇਹ ਮਾਲ ਸ੍ਰੀਨਗਰ ਤੋਂ ਦਸੂਹਾ ਜਾਣਾ ਸੀ ਉਸ ਤੋਂ ਬਾਅਦ ਫੜੇ ਗਏ ਦੋ ਅਰੋਪੀਆਂ ਦੇ ਦੱਸੇ ਅਨੁਸਾਰ ਇਹ ਮਾਲ ਅੱਗੇ ਸਪਲਾਈ ਕੀਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ ਦੋਨੋ ਫੜੇ ਗਏ ਅਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। 

 

Tags: Crime News Punjab , SSP Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD