Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਖੰਨਾ ਪੁਲਿਸ ਵੱਲੋਂ 25 ਪੇਟੀਆਂ ਸ਼ਰਾਬ ਅਤੇ ਗੱਡੀ ਸਮੇਤ 1 ਕਾਬੂ

Web Admin

Web Admin

5 Dariya News

ਖੰਨਾ , 18 Oct 2018

ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀ. ਧਰੁਵ ਦਹਿਆ ਨੇ ਦੱਸਿਆ ਕਿ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਖੰਨਾ ਪੁਲਿਸ ਵੱਲੋ ਭਾਡੇਵਾਲ ਪੁਲ ਥਾਣਾ ਪਾਇਲ ਵਿਖੇ ਨਾਕਾਬੰਦੀ ਦੌਰਾਨ ਸ਼ੱਕੀ ਵਹੀਕਲਾਂ/ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਤਾਂ ਪਿੰਡ ਭਾਡੇਵਾਲ ਵਾਲੀ ਸਾਈਡ ਤੋਂ ਇੱਕ ਕਾਰ ਨੰਬਰ ਪੀ.ਬੀ-65 -ਏ.ਏ. 2751 (ਮਾਰਕਾ ਸੈਂਟਰੋ) ਆਈ, ਜੋ ਪੁਲਿਸ ਪਾਰਟੀ ਨੂੰ ਦੇਖਕੇ ਇੱਕਦਮ ਰੋਕ ਲਈ। ਡਰਾਈਵਰ ਦੇ ਨਾਲ ਵਾਲੀ ਸੀਟ ਤੇ ਬੈਠਾ ਵਿਅਕਤੀ ਉੱਤਰਕੇ ਭੱਜ ਗਿਆ।ਪੁਲਿਸ ਪਾਰਟੀ ਨੇ ਗੱਡੀ ਕਾਬੂ ਕਰਕੇ ਡਰਾਈਵਰ ਤੋਂ ਉਸਦਾ ਨਾਮ ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਦੁਧੜ ਥਾਣਾ ਪਸਿਆਣਾ ਜਿਲਾ ਪਟਿਆਲਾ ਦੱਸਿਆ। ਗੱਡੀ ਦੀ ਤਲਾਸ਼ੀ ਲੈਣ ਸਮੇਂ ਗੱਡੀ ਵਿੱਚੋਂ 25 ਪੇਟੀਆਂ ਸ਼ਰਾਬ ਮਾਰਕਾ ਮਾਲਾ (ਸੇਲ ਫਾਰ ਹਰਿਆਣਾ ਸਟੇਟ) ਬ੍ਰਾਮਦ ਹੋਈਆ। ਪੁੱਛ-ਗਿੱਛ ਦੌਰਾਨ ਡਰਾਈਵਰ ਨੇ ਭੱਜਣ ਵਾਲੇ ਵਿਅਕਤੀ ਦਾ ਨਾਮ ਬਿੱਟੂ ਪੁੱਤਰ ਕਰਨੈਲ ਸਿੰਘ ਵਾਸੀ ਲੰਗੜੋਈ ਥਾਣਾ ਪਸਿਆਣਾ ਜ਼ਿਲ੍ਹਾ ਪਟਿਆਲਾ ਦੱਸਿਆ। ਦੋਸ਼ੀਆਂ ਦੇ ਖਿਲਾਫ ਮੁੱਕਦਮਾ ਨੰਬਰ 147, ਮਿਤੀ 18.10.18 ਅ/ਧ 61/1/14 ਆਬਕਾਰੀ ਐਕਟ ਥਾਣਾ ਪਾਇਲ ਦਰਜ਼ ਰਜਿਸਟਰ ਕਰਕੇ ਦੋਸ਼ੀ ਗੁਰਪੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ, ਦੂਜੇ ਦੋਸ਼ੀ ਬਿੱਟੂ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD