Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਰਮੀ ਪਬਲਿਕ ਸਕੂਲ ਮਾਮੂਨ ਮਿਲਟਰੀ ਸਟੇਸ਼ਨ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ

Web Admin

Web Admin

5 Dariya News

ਪਠਾਨਕੋਟ , 18 Oct 2018

Last updated on: Oct 18, 2018, 00:00 IST

ਆਰਮੀ ਪਬਲਿਕ ਸਕੂਲ ਮਾਮੂਨ ਮਿਲਟਰੀ ਸਟੇਸ਼ਨ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇੱਕ ਸਮੂਹ ਨੇ ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨਾਲ ਉਨ੍ਹਾਂ ਦੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਸਥਿਤ ਦਫਤਰ ਵਿਖੇ ਇੱਕ ਮੁਲਾਕਾਤ ਕੀਤੀ। ਇਸ ਮੀਟਿੰਗ ਦੋਰਾਨ ਭਾਰਤ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਦੀ ਮਹਾਨ ਪਹਿਲ ਸਵੱਛਚਤਾ ਤੇ ਚਰਚਾ ਕੀਤੀ ਗਈ। ਇਸ ਮੋਕੇ ਤੇ ਆਰਮੀ ਪਬਲਿਕ ਸਕੂਲ ਮਾਮੂਨ ਮਿਲਟਰੀ ਸਟੇਸ਼ਨ ਦੇ ਵਿਦਿਆਰਥੀਆਂ ਵੱਲੋਂ ਤਿਆਰ ਹਸਤ ਨਿਰਮਿਤ ਥੈਲਿਆਂ ਅਤੇ ਜੂਟ ਦੇ ਥੈਲਿਆਂ ਨੂੰ ਪੇਸ਼ ਕੀਤਾ ਗਿਆ। ਜਿਸ ਦੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਲੋਕਾਂ ਨੂੰ ਪਲਾਸਟਿਕ ਦੇ ਥੈਲਿਆਂ ਦੀ ਥਾਂ 'ਤੇ ਹੱਥ ਨਾਲ ਤਿਆਰ ਕੀਤੇ ਜੂਟ ਤੇ ਕਪੜੇ 'ਤੇ ਥੈਲਿਆਂ ਦੀ ਵਰਤੋਂ ਕਰਨ ਲਈ ਵੀ ਅਪੀਲ ਕੀਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਆਰਮੀ ਪਬਲਿਕ ਸਕੂਲ ਮਾਮੂਨ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 18 ਜਾਂ 18 ਸਾਲ ਤੋਂ ਵੱਧ ਦੀ ਹੋ ਗਈ ਹੈ, ਉਹ ਆਪਣੀ ਵੋਟ ਜ਼ਰੂਰ ਰਜਿਸਟਰ ਕਰਵਾਉਣ।

 ਇਸ ਮੌਕੇ 'ਤੇ ਆਰਮੀ ਪਬਲਿਕ ਸਕੂਲ ਮਾਮੂਨ ਮਿਲਟਰੀ ਸਟੇਸ਼ਨ ਦੇ ਅਧਿਆਪਕਾਂ ਨੇ ਦੱਸਿਆ ਕਿ ਭਾਰਤ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਦੀ ਮਹਾਨ ਪਹਿਲ ਸਵੱਛ ਭਾਰਤ ਅਭਿਆਨ ਦੇ ਤਹਿਤ ਆਰਮੀ ਪਬਲਿਕ ਸਕੂਲ ਮਾਮੂਨ ਕੈਂਟ ਵਿਖੇ 12 ਅਕਤੂਬਰ ਨੂੰ ਸਕੂਲ ਦੇ ਪ੍ਰਿੰਸੀਪਲ ਰੀਨਾ ਪਾਂਟਾ ਦੀ ਦੇਖ-ਰੇਖ ਹੇਠ ਸਵੱਛ ਅਭਿਆਨ ਦਾ ਆਯੋਜਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮੌਕੇ 'ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪਲਾਸਟਿਕ ਦੇ ਥੈਲਿਆਂ ਦੇ ਪ੍ਰਯੋਗ ਦਾ ਪੂਰਜੋਰ ਵਿਰੋਧ ਕਰਕੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਹਸਤ ਨਿਰਮਿਤ ਥੈਲਿਆਂ ਅਤੇ ਜੂਟ ਦੇ ਥੈਲਿਆਂ ਨੂੰ ਮਾਮੂਨ ਕੈਂਟ ਦੇ ਸਾਰੇ ਦੁਕਾਨਦਾਰਾਂ ਅਤੇ ਵੱਖ-ਵੱਖ ਖੇਤਰਾਂ ਦੇ ਘਰਾਂ ਵਿੱਚ ਵੰਡ ਕੇ ਪਲਾਸਟਿਕ ਦੇ ਥੈਲਿਆਂ ਦਾ ਪ੍ਰਯੋਗ ਨਾ ਕਰਨ ਲਈ ਜਾਗਰੁਕ ਕੀਤਾ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਆਪਣਾ ਵੱਡਮੁਲਾ ਯੋਗਦਾਨ ਦੇਣ ਲਈ ਉਤਸਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਆਰਮੀ ਪਬਲਿਕ ਸਕੂਲ ਦੇ ਬੱਚੇ ਬਹੁਤ ਹੀ ਹੁਸ਼ਿਆਰ ਹਨ ਅਤੇ ਬੱਚਿਆਂ ਨੇ ਨੈਸ਼ਨਲ ਲੈਵਲ ਦੀਆਂ ਵੱਖ-ਵੱਖ ਖੇਡਾਂ ਵਿੱਚ ਮਲ੍ਹਾ ਮਾਰੀਆਂ ਹਨ। ਉਨ੍ਹਾਂ ਦੱਸਿਆ ਕਿ ਆਰਮੀ ਪਬਲਿਕ ਸਕੂਲ ਮਾਮੂਨ ਕੈਂਟ ਦੇ ਵਿਦਿਆਰਥੀ ਵਿੱਕੀ ਦੇਕਾ ਨੇ 2eauty and the 4awn ਕਿਤਾਬ ਲਿਖੀ ਹੈ, ਜਿਸ ਨੂੰ ਕਾਫ਼ੀ ਪੰਸਦ ਕੀਤਾ ਜਾ ਰਿਹਾ ਹੈ। ਇਸ ਮੌਕੇ 'ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਸਮੀਤਾ ਸ਼ਰਮਾ, ਬੁਆ ਲਕਸ਼ਮੀ, ਸਿਮਰਨ ਨੈਸ਼ਨਲ ਲੈਵਲ ਕਰਾਟੇ ਚੈਂਪੀਅਨ, ਖੁਸ਼ੀ ਕੁਮਾਰੀ, ਰਾਹੁਲ ਚੌਧਰੀ, ਅਲਕਾ ਸਿੰਘ ਆਦਿ ਹਾਜ਼ਰ ਸਨ।

 

Tags: DC Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD