Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪਰਾਲੀ ਨਾ ਸਾੜਨ ਦੀ ਮੁਹਿੰਮ 'ਚ ਮੋਹਰੀ ਬਣ ਰਹੇ ਹਨ ਜ਼ਿਲ੍ਹਾ ਸੰਗਰੂਰ ਦੇ ਕਿਸਾਨ : ਘਨਸ਼ਿਆਮ ਥੋਰੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ 100 ਅਗਾਂਹਵਧੂ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ

Web Admin

Web Admin

5 Dariya News

ਸੰਗਰੂਰ , 18 Oct 2018

Last updated on: Oct 18, 2018, 00:00 IST

ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਨਿਰੋਗ ਜਿੰਦਗੀ ਜਿਊਣ ਅਤੇ ਸਾਫ ਸੁਥਰਾ ਮਾਹੌਲ ਦੇਣ ਤੇ ਮੰਤਵ ਨਾਲ ਵਿੱਢੀ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਜ਼ਿਲ੍ਹੇ ਅੰਦਰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤੀ ਕਰਨ ਵਾਲੇ ਜ਼ਿਲ੍ਹੇ ਦੇ 100 ਅਗਾਂਹਵਧੂ ਕਿਸਾਨਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਅਗਾਂਹਵਧੂ ਕਿਸਾਨਾਂ ਨੂੰ ਰਾਜ ਸਰਕਾਰ ਵੱਲੋਂ ਸਬਸਿਡੀ 'ਤੇ ਮੁਹੱਈਆ ਕਰਵਾਏ ਜਾ ਰਹੇ ਖੇਤੀ ਸੰਦਾਂ ਨੂੰ ਵਰਤੋਂ ਵਿੱਚ ਲਿਆਉਣ ਦੀ ਤਕਨੀਕ ਬਾਰੇ ਹੋਰਨਾਂ ਕਿਸਾਨਾਂ ਨੂੰ ਵੀ ਜਾਗਰੂਕ ਕਰਨ ਦੀ ਅਪੀਲ ਕੀਤੀ। ਸ੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਕਿਸਾਨ ਨੂੰ ਆਪਣੇ ਆਲੇ-ਦੁਆਲੇ ਨੂੰ ਗੰਧਲਾ ਨਾ ਹੋਣ ਦੇਣ ਅਤੇ ਆਪਣੇ ਬੱਚਿਆ ਦੀ ਚੰਗੀ ਸਿਹਤ ਲਈ ਪਰਾਲੀ ਨੂੰ ਅੱਗ ਨਾ ਲਾਉਣ ਦਾ ਪ੍ਰਣ ਲੈਣ ਦੀ ਲੋੜ ਹੈ। ਸ੍ਰੀ ਥੋਰੀ ਨੇ ਕਿਹਾ ਕਿ ਹਰੇਕ ਕੰਮ ਅੰਦਰ ਕੁਝ ਔਕੜਾਂ ਦਾ ਆਉਣਾ ਸੰਭਵ ਹੈ, ਪਰੰਤੂ ਹਿੰਮਤ ਅਤੇ ਮਿਹਨਤ ਨਾਲ ਕਿਸੇ ਵੀ ਟੀਚੇ ਨੂੰ ਪੂਰਾ ਕਰਨਾ ਮੁਸ਼ਕਿਲ ਕੰਮ ਨਹੀ ਹੈ। ਉਨ੍ਹਾਂ ਕਿਹਾ ਕਿ ਔਕੜਾ ਦਾ ਖਿੜੇ ਮੱਥੇ ਸਾਹਮਣਾ ਕਰਨ ਨਾਲ ਯਕੀਨੀ ਤੌਰ 'ਤੇ ਸਫ਼ਲਤਾ ਮਿਲਦੀ ਹੈ।

ਇਸ ਤੋਂ ਪਹਿਲਾ ਵੱਖ-ਵੱਖ ਅਗਾਂਹਵਧੂ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨਾਲ ਆਧੁਨਿਕ ਖੇਤੀ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਮੌਜੂਦਾ ਸਮੇਂ ਝੋਨੇ ਦੀ ਪਰਾਲੀ ਅਤੇ ਭਵਿੱਖ ਵਿੱਚ ਕਣਕ ਦੇ ਸੀਜ਼ਨ ਦੌਰਾਨ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਹੋਰਨਾਂ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਭਰੋਸਾ ਦਿੱਤਾ। ਪਿੰਡ ਭੱਦਲਵੱਡ ਦੇ ਕਿਸਾਨ ਹਰਵਿੰਦਰ ਸਿੰਘ ਅਤੇ ਉੱਪਲੀ ਦੇ ਕਿਸਾਨ ਦਰਸ਼ਨ ਸਿੰਘ, ਯਾਦਵਿੰਦਰ ਸਿੰਘ ਰਾਜੋਮਾਜਰਾ, ਸੁਰਜੀਤ ਸਿੰਘ ਕਾਲਾਬੁੱਲਾ, ਜਗਦੀਪ ਸਿੰਘ ਕਨੌਈ, ਸੋਹਨ ਸਿੰਘ ਭੰਗੂ ਸੁਨਾਮ ਅਤੇ ਹੋਰਨਾਂ ਕਿਸਾਨਾਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਝਾੜ ਵੀ ਵਧੀਆ ਮਿਲਦਾ ਹੈ ਅਤੇ ਮਨੁੱਖੀ ਜਾਨਾਂ, ਵਾਤਾਵਰਣ  ਅਤੇ ਨਿਰੋਗ ਜਿੰਦਗੀ ਲਈ ਸਿੱਧੀ ਬਿਜਾਈ ਲਾਹੇਵੰਦ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਕਿਸਾਨ ਭਰਾਵਾਂ ਨੂੰ ਅੱਗ ਨਾ ਲਗਾ ਕੇ ਖੇਤੀ ਦੇ ਲਾਭ ਬਾਰੇ ਵੱਧ ਤੋਂ ਵੱਧ ਸ਼ੋਸਲ ਮੀਡੀਆ 'ਤੇ ਪ੍ਰਚਾਰ ਕਰਨ ਦੀ ਅਪੀਲ ਕੀਤੀ, ਤਾਂ ਕਿ ਦੂਜੇ ਕਿਸਾਨ ਵੀ ਪ੍ਰੇਰਿਤ ਹੋ ਕੇ ਵਾਤਾਵਰਣ ਪ੍ਰੇਮੀ ਬਣਨ ਲਈ ਅੱਗੇ ਆਉਣ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆ, ਸਿਖਲਾਈ ਕੈਂਪਾਂ ਵਿੱਚ ਵੱਧ ਤੋਂ ਵੱਧ ਸਮੂਲੀਅਤ ਕੀਤੀ ਜਾਵੇ, ਤਾਂ ਕਿ ਸਮੇਂ ਸਮੇਂ ਸਰਕਾਰ ਦੀਆਂ ਯੋਜਨਾਵਾਂ, ਆਧੁਨਿਕ ਮਸ਼ੀਨਰੀ ਬਾਰੇ ਜਾਣਕਾਰੀ ਮਿਲ ਸਕੇ। ਡਾ. ਜਸਵਿੰਦਰ ਸਿੰਘ ਗਰੇਵਾਲ ਖੇਤੀਬਾੜੀ ਅਫ਼ਸਰ ਬਲਾਕ ਧੂਰੀ ਅਤੇ ਸ਼ੇਰਪੁਰ ਨੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਮੁਤਾਬਿਕ ਕੀਟਨਾਸ਼ਕ ਵਰਤਣ ਦੀ ਸਲਾਹ ਦਿੱਤੀ।

 

Tags: Tandarust Punjab , DC Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD