Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਿਵਿਆਂਗ ਵੋਟਰਾਂ ਦੀ ਚੋਣ ਪ੍ਰਕ੍ਰਿਆ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਕੀਤੇ ਜਾਣਗੇ ਲੋੜੀਂਦੇ ਪ੍ਰਬੰਧ : ਸ਼ਿਵਦੁਲਾਰ ਸਿੰਘ ਢਿੱਲੋਂ

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਬਣਾਉਣ ਲਈ ਹੋਣਗੇ ਨੋਡਲ ਅਫਸਰ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 Oct 2018

Last updated on: Oct 19, 2018, 00:00 IST

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਵੋਟਰਾਂ ਦੀ ਚੋਣ ਪ੍ਰਕ੍ਰਿਆ ਵਿੱਚ 100 ਫੀਸਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਸਰਵੇ ਕਰਵਾਇਆ ਜਾਵੇਗਾ ਜਿਸ ਅਧੀਨ ਪੋਲਿੰਗ ਸਟੇਸ਼ਨ ਵਾਈਜ਼ ਦਿਵਿਆਂਗ ਵੋਟਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ ਤਾਂ ਜੋ ਦਿਵਿਆਂਗ ਵੋਟਰਾਂ ਦੀ ਲੋੜ ਅਨੁਸਾਰ ਪੋਲਿੰਗ ਸਟੇਸ਼ਨਾਂ ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰਕਮਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਵਿਆਂਗ ਦਿਵਿਆਗਾਂ ਨੂੰ ਵੋਟਾਂ ਬਣਾਉਣ ਤੇ ਵੋਟਾਂ ਪਾਉਣ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ ਚੋਣ ਕਮਿਸ਼ਨ ਵੱਲੋਂ ਗਠਿਤ ਕੀਤੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਰਵੇ ਦੌਰਾਨ ਦਿਵਿਆਂਗ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਚੋਣ ਪ੍ਰਕ੍ਰਿਆ ਵਿੱਚ ਭਾਗ ਲੈਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਦਿਵਿਆਂਗ ਵੋਟਰਾਂ ਨੂੰ ਸਹੂਲਤਾਂ ਦੇਣ ਲਈ ਸਬ ਡਵੀਜ਼ਨ ਪੱਧਰ 'ਤੇ ਵੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਦਿਵਿਆਂਗ ਵੋਟਰਾਂ ਦੀ ਸ਼ਨਾਖਤ ਲਈ ਪਿੰਡ ਪੱਧਰ 'ਤੇ ਵੀ ਕੈਂਪ ਲਗਾਏ ਜਾਣਗੇ ਅਤੇ ਵਿਦਿਅਕ ਸੰਸਥਾਵਾਂ ਵਿੱਚ ਭਵਿੱਖ ਦੇ ਵੋਟਰਾਂ ਤੇ ਨਵੇਂ ਵੋਟਰਾਂ ਦੇ ਬਣੇ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਨੂੰ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੱਬਾਂ ਰਾਹੀਂ ਦਿਵਿਆਂਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚ ਨਾਮ ਦਰਜ਼ ਕਰਵਾਉਣ ਲਈ ਜਾਗਰੂਕ ਕਰਨ ਵਾਸਤੇ ਸੈਮੀਨਾਰ ਕਰਵਾਏ ਜਾਣਗੇ ਅਤੇ ਬੂਥ ਅਵੇਅਰਨੈਸ ਗਰੁੱਪਾਂ ਰਾਹੀਂ ਦਿਵਿਆਂਗ ਵਿਅਕਤੀਆਂ ਦੀ ਚੋਣ ਪ੍ਰਕ੍ਰਿਆ ਵਿੱਚ ਸ਼ਮੂਲੀਅਤ ਵਧਾਉਣ ਲਈ ਉਨ੍ਹਾਂ ਨੂੰ ਜਾਗਰੂਕ ਕਰਨ ਵਾਸਤੇ ਸਿਖਲਾਈ ਦਿੱਤੀ ਜਾਵੇਗੀ। 

ਸ. ਢਿੱਲੋਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਬਣੇ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਰਾਹੀਂ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾਣ ਅਤੇ ਹਰੇਕ ਪੋਲਿੰਗ ਸਟੇਸ਼ਨ ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਅਨੁਸਾਰ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਜੋ ਕਿ ਬਲਾਕ ਪੱਧਰ 'ਤੇ ਜਾਗਰੂਕਤਾ ਸੈਮੀਨਾਰ ਕਰਵਾ ਕੇ ਦਿਵਿਆਂਗ ਵਿਅਕਤੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨਗੇ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੀਆਂ ਪਿੰਡ ਪੱਧਰ ਤੇ ਸੂਚੀਆਂ ਬਣਾ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਭੇਜੀਆਂ ਜਾਣ ਤਾਂ ਜੋ ਪੋਲਿੰਗ ਸਟੇਸ਼ਨਾਂ 'ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਅਮਲੋਹ ਤੇ ਬਸੀ ਪਠਾਣਾਂ ਵਿਖੇ ਬੂਥ ਲੈਵਲ ਅਫਸਰਾਂ ਵੱਲੋਂ ਘਰਘਰ ਜਾ ਕੇ ਦਿਵਿਆਂਗ ਵਿਅਕਤੀਆਂ ਦੀਆਂ ਸੂਚੀਆਂ ਬਣਾਈਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਸਬ ਡਵੀਜ਼ਨਾਂ ਵਿੱਚ ਵੀ ਇਹ ਕੰਮ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ।ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ. ਲਾਭ ਸਿੰਘ, ਸਹਾਇਕ ਸਿਵਲ ਸਰਜਨ ਡਾ. ਕ੍ਰਿਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ. ਅਵਤਾਰ ਸਿੰਘ ਅਤੇ ਕੰਨਫੈਡਰੇਸ਼ਨ ਫਾਰ ਚੈਲੇਂਜਡ ਸ਼੍ਰੀ ਮਨਮੋਹਨ ਜਰਗਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਸ਼ਾਮਲ ਹੋਏ।

 

Tags: DC Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD