Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਦੋਆਬਾ ਗਰੁੱਪ ਵਿੱਚ ਹਰਵੀਰ ਕੌਰ ਅਤੇ ਅਨਮੋਲ ਦੇ ਸਿਰ ਤੇ ਸਜਿਆ ਮਿਸ ਅਤੇ ਮਿਸਟਰ ਫਰੈਸ਼ਰ ਦਾ ਤਾਜ

Web Admin

Web Admin

5 Dariya News (ਗੁਰਨਾਮ ਸਾਗਰ)

ਖਰੜ , 22 Oct 2018

ਦੋਆਬਾ ਗਰੁੱਪ ਆਫ ਕਾਲਜਿਜ਼ ਵਿਖੇ ਕਰਵਾਈ ਗਈ ਫਰੈਸ਼ਟਰ ਪਾਰਟੀ ਦੇ ਵਿੱਚ ਦੋਆਬਾ ਕਾਲਜ ਆਫ ਐਜੂਕੇਸ਼ਨ ਤੋਂ ਈ.ਟੀ.ਟੀ. ਦੀ ਵਿਦਿਆਰਥਣ ਹਰਵੀਰ ਕੌਰ ਅਤੇ ਦੋਆਬਾ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨੋਲਜੀ ਤੋਂ ਬੀ.ਟੈੱਕ (ਸੀ.ਐਸ.ਈ)  ਦੇ ਵਿਦਿਆਰਥੀ ਅਨਮੋਲ ਨੂੰ ਮਿਸ ਅਤੇ ਮਿਸਟਰ ਫਰੈਸ਼ਰ,2018 ਦੇ ਤਾਜ ਨਾਲ ਨਿਵਾਜਿਆ ਗਿਆ। ਕਰਵਾਈ ਗਈ ਇਸ ਫਰੈਸ਼ਰ ਪਾਰਟੀ ਦੇ ਵਿੱਚ ਪ੍ਰਤੀਯੋਗੀਆਂ ਨੂੰ ਮਾਡਲਿੰਗ ਅਤੇ ਪ੍ਰਸ਼ਨ ਦੌਰ, ਉਨ੍ਹਾਂ ਦੀ ਸ਼ਖ਼ਸੀਅਤ, ਰਵੱਈਆ, ਬੋਲਣ ਦੇ ਢੰਗ, ਮਨ ਦੀ ਹਾਜ਼ਰੀ,ਆਮ ਜਾਗਰੂਕਤਾ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ਤੇ ਚੁਣਿਆ ਗਿਆ ।ਇਸ ਮੌਕੇ ਸ. ਸਾਧੂ ਸਿੰਘ ਧਰਮਸੋਤ, ਕੈਬਨਿਟ ਮੰਤਰੀ, ਪੰਜਾਬ (ਜੰਗਲਾਤ ਮੰਤਰੀ, ਪ੍ਰੀਟਿੰਗ ਅਤੇ ਸਟੇਸ਼ਨਰੀ, ਵੈਲਫੇਅਰ ਆਫ ਐਸ.ਸੀ ਐਂਡ ਬੀ.ਸੀ ) ਮੁੱਖ ਮਹਿਮਾਨ ਦੇ ਤੋਰ ਸ਼ਾਮਿਲ ਹੋਏ।ਇਸ ਦੋਰਾਨ ਉਨ੍ਹਾਂ ਦੇ ਨਾਲ ਖਾਸ ਤੋਰ ਤੇ ਪ੍ਰਸ਼ਾਸਕ, ਅਮਰਜੀਤ ਸਿੰਘ ਵੀ ਮੌਜੂਦ ਸਨ। ਫਰੈਸ਼ਟਰ ਪਾਰਟੀ ਦੋਰਾਨ ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾਵਾਂ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਨਾਲ-ਨਾਲ ਅਕਾਦਮਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈਣ ਲਈ ਪ੍ਰੇਰਿਆ।  ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਸਕਾਲਰਸ਼ਿਪਾਂ ਨੂੰ ਜਲਦ ਹੀ ਯਕੀਨੀ ਬਣਾਏਗੀ।

ਇਸ ਦੋਰਾਨ ਡੀ.ਜੀ.ਸੀ ਦੇ ਚੇਅਰਮੈਨ ਐਮ.ਐਸ ਬਾਠ,ਪ੍ਰੈਜ਼ੀਡੈਂਟ ਡਾ. ਐਚ.ਐਸ ਬਾਠ, ਪ੍ਰਬੰਧਨ ਉਪ ਚੇਅਰਮੈਨ ਐਸ.ਐਸ ਸੰਘਾ, ਐਗਜ਼ੀਕਿਊਟਿਵ ਵਾਈਸ ਚੇਅਰਮੈਨ ਮਨਜੀਤ ਸਿੰਘ ਅਤੇ ਡੀ.ਜੀ.ਸੀ ਦੇ ਅਫਸਰ ਅਤੇ ਟਰੱਸਟੀਆਂ ਵੱਲੋਂ ਆਏ ਹੋਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡੀ.ਜੀ.ਸੀ ਦੇ ਕਾਰਜਕਾਰੀ ਉਪ ਚੇਅਰਮੈਨ ਮਨਜੀਤ ਸਿੰਘ ਨੇ ਆਪਣੇ ਸੁਆਗਤ ਭਾਸ਼ਣ ਵਿੱਚ ਵਿੱਦਿਆ, ਖੇਡਾਂ, ਸਾਹਿਤਕ ਅਤੇ ਸੱਭਿਆਚਾਰਕ ਖੇਤਰਾਂ ਵਿੱਚ ਡੀ.ਜੀ.ਸੀ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ।ਵਿਦਿਆਰਥੀਆਂ ਵੱਲੋਂ ਫਰੈਸ਼ਰ ਪਾਰਟੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸਾਰੀ ਪੇਸ਼ਕਾਰੀਆਂ ਨੂੰ ਵਧੀਆ ਕਲਾਕਾਰੀ ਅਤੇ ਸੋਹਣੇ ਢੰਗ ਨਾਲ ਪੇਸ਼ ਕੀਤਾ ਗਿਆ । ਇਸ ਪਾਰਟੀ ਦੋਰਾਨ ਡਾਂਸ,ਡਰਾਮਾ, ਸਕਿਟ, ਗਾਣੇ ਆਦਿ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਝੂਮਣ ਤੇ ਮਜਬੂਰ ਕਰ ਦਿੱਤਾ। ਜਦੋਂ ਕਿ ਗਿੱਧਾ, ਭੰਗੜਾ ਅਤੇ ਮਾਡਲਿੰਗ ਮੁਕਾਬਲੇ ਇਸ ਪ੍ਰੋਗਰਾਮ ਦੇ ਮੁੱਖ ਭਾਗ ਸਨ। ਇਨਾਮ ਵੰਡ ਸਮਾਰੋਹ ਦੇ ਨਾਲ ਇਸ ਪ੍ਰੋਗਰਾਮ ਨੂੰ ਸਮਾਪਤ ਕੀਤਾ ਗਿਆ, ਜਿਸ ਵਿੱਚ ਅਕਾਦਮਿਕ, ਖੇਡਾਂ, ਪਾਠਕ੍ਰਮ ਅਤੇ ਸੱਭਿਆਚਾਰਕ ਸਰਗਰਮੀਆਂ ਵਿੱਚ ਵਿਦਿਆਰਥੀਆਂ ਦੀਆਂ  ਪ੍ਰਾਪਤੀਆਂ ਲਈ ਉਨ੍ਹਾਂ ਨੂੰ ਟਰੌਫੀਆਂ ਅਤੇ ਨਕਦ ਇਨਾਮ ਦਿੱਤੇ ਗਏ। ਇਸ ਪ੍ਰੋਗਰਾਮ ਦੇ ਵਿੱਚ 2000 ਤੋਂ ਵੀ ਵੱਧ ਵਿਦਿਆਰਥੀ, ਡੀ.ਜੀ.ਸੀ ਕਾਲਜ ਦੇ ਅਧਿਕਾਰੀ ਅਤੇ ਫੈਕਲਟੀ ਮੈਂਬਰ ਹਾਜ਼ਰ ਸਨ।

 

Tags: Sadhu Singh Dharamsot , Doaba Group of Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD