Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੀੜਤ 21 ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਦਿੱਤੇ, ਸਰਕਾਰ ਹਰ ਪਰਿਵਾਰ ਦੇ ਮੁੜ ਵਸੇਬੇ ਲਈ ਵਚਨਬੱਧ : ਬ੍ਰਹਮ ਮਹਿੰਦਰਾ

ਪੀੜਤਾਂ ਦੇ ਵਾਰਸਾਂ ਵਿੱਚ ਵੰਡੀ ਗਈ ਹੈ ਮੁਆਵਜ਼ਾ ਰਾਸ਼ੀ : ਸੁਖਬਿੰਦਰ ਸਿੰਘ ਸਰਕਾਰੀਆ

Web Admin

Web Admin

5 Dariya News

ਅੰਮ੍ਰਿਤਸਰ , 22 Oct 2018

Last updated on: Oct 22, 2018, 00:00 IST

ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ, ਜਿਸ ਵਿੱਚ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣੇ ਹਨ, ਦੇ ਪਹਿਲੇ ਗੇੜ ਵਿਚ ਅੱਜ 21 ਪਰਿਵਾਰਾਂ ਨੂੰ ਇਕ ਕਰੋੜ ਪੰਜ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈਕ ਭੇਟ ਕਰ ਦਿੱਤੇ ਗਏ। ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਮ੍ਰਿਤਕਾਂ ਦੇ ਵਾਰਸਾਂ ਨੂੰ ਗਮਗੀਨ ਮਾਹੌਲ ਵਿੱਚ ਚੈਕ ਭੇਟ ਕਰਨ ਦੀ ਰਸਮ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ, ਵਿਧਾਇਕ ਸ੍ਰੀ ਸੁਨੀਲ ਦੱਤੀ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਨਿਭਾਈ। ਇਸ ਮੌਕੇ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਚਾਹੇ ਆਪਣੇ ਸਰਕਾਰੀ ਦੌਰੇ 'ਤੇ ਵਿਦੇਸ਼ ਹਨ, ਪਰ ਉਹ ਰੋਜ਼ ਕਈ-ਕਈ ਵਾਰ ਫੋਨ ਕਰਕੇ ਜ਼ਖ਼ਮੀਆਂ ਦੇ ਇਲਾਜ ਤੇ ਪਰਿਵਾਰਾਂ ਦੇ ਮੁੜ ਵਸੇਬੇ ਦੀ ਖਬਰ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲਾਂ ਵਿੱਚ ਭਰਤੀ ਕਰਵਾਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਮ੍ਰਿਤਕ ਮੈਂਬਰਾਂ ਦੇ ਪਰਿਵਾਰਾਂ ਦੀ ਸਾਰ ਲੈਣ ਦਾ ਕੰਮ ਸ਼ੁਰੂ ਕੀਤਾ ਹੈ ਅਤੇ ਲਗਾਤਾਰ ਦੋ ਦਿਨ ਇਸ ਕੰਮ ਵਿੱਚ ਲਾ ਕੇ ਅਧਿਕਾਰੀਆਂ ਵੱਲੋਂ 21 ਪੀੜਤਾਂ ਦੇ ਵਾਰਸਾਂ ਦੀ ਕਾਨੂੰਨੀ ਤੌਰ 'ਤੇ ਸ਼ਨਾਖਤ ਕੀਤੀ ਗਈ ਸੀ, ਸੋ ਅਸੀਂ ਅੱਜ ਇਨ੍ਹਾਂ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ ਦਿੱਤੇ ਹਨ ਅਤੇ ਦੂਜੇ ਰਹਿੰਦੇ ਮੈਂਬਰਾਂ ਦੇ ਵਾਰਸਾਂ ਦੀ ਸ਼ਨਾਖਤ ਅਗਲੇ ਇਕ-ਦੋ ਦਿਨਾਂ ਵਿੱਚ ਕਰ ਕੇ ਉਨ੍ਹਾਂ ਨੂੰ ਵੀ ਚੈੱਕ ਦੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਦੁੱਖ ਵਿੱਚ ਹਰ ਵੇਲੇ ਨਾਲ ਖੜ੍ਹੀ ਹੈ ਅਤੇ ਮੈਂ ਮੁੱਖ ਮੰਤਰੀ ਦੇ ਹੁਕਮਾਂ 'ਤੇ ਅੰਮ੍ਰਿਤਸਰ ਰਹਿ ਕੇ ਇਸ ਕੰਮ ਨੂੰ ਵੇਖ ਰਿਹਾ ਹਾਂ। ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਵਾਰਸਾਂ ਦੀ ਗਿਣਤੀ ਦੇ ਹਿਸਾਬ ਨਾਲ ਪੈਸੇ ਦੀ ਵੰਡ ਬਰਾਬਰ ਹਿੱਸਿਆਂ ਵਿੱਚ ਕੀਤੀ ਗਈ ਹੈ ਤਾਂ ਜੋ ਸਾਰੇ ਨਿਰਭਰ ਮੈਂਬਰਾਂ ਨੂੰ ਮੁਆਵਜ਼ਾ ਰਾਸ਼ੀ ਮਿਲ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਛੇਤੀ ਬਾਕੀ ਪਰਿਵਾਰਾਂ ਨੂੰ ਵੀ ਮੁਆਵਾਜ਼ਾ ਰਾਸ਼ੀ ਭੇਟ ਕਰ ਦਿੱਤੀ ਜਾਵੇਗੀ। ਇਸ ਮੌਕੇ ਕਾਂਗਰਸ ਆਗੂ ਮਮਤਾ ਦੱਤਾ, ਐਸ ਡੀ ਐਮ ਸ੍ਰੀ ਵਿਕਾਸ ਹੀਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Navjot Singh Sidhu , Brahm Mohindra , Sukhbinder Singh Sarkaria , Sunil Jakhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD