Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਝੋਨੇ ਦੀ ਪਰਾਲੀ ਖੇਤ ਵਿੱਚੋਂ ਹਟਾਏੇ ਬਗੈਰ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਜਾਵੇ : ਡਾ ਹਰਿੰਦਰ ਸਿੰਘ ਬੈਂਸ

ਕਣਕ ਦੀ ਬਿਜਾਈ ਲਈ ਸਿਫਾਰਸ਼ਸ਼ੁਦਾ ਕਿਸਮਾਂ ਦਾ ਬੀਜ ਸਬਸਿਡੀ ਤੇ ਲੈਣ ਲਈ ਬਿਨੈਪੱਤਰ 25 ਅਕਤੁਬਰ ਤੱਕ ਜਮਾਂ ਕਰਵਾਏ ਜਾਣ : ਡਾ ਅਮਰੀਕ ਸਿੰਘ

Web Admin

Web Admin

5 Dariya News

ਪਠਾਨਕੋਟ , 22 Oct 2018

Last updated on: Oct 22, 2018, 00:00 IST

ਮਾਨਯੋਗ ਨੈਸ਼ਨਲ ਗ੍ਰੀਨ ਟਿ੍ਰਬਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਨੂੰ ਖੇਤਾਂ ਵਿੱਚੋਂ ਹਟਾਏ ਬਗੈਰ ਕਣਕ ਦੀ ਬਿਜਾਈ ਕਰਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਬਾਰਠ ਸਾਹਿਬ ਵਿੱਚ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਲਗਾਏ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ  ਸਿੰਘ  ਬਲਾਕ  ਖੇਤੀਬਾੜੀ ਅਫਸਰ ਨੇ ਕੀਤੀ ਅਤੇ ਡਾ. ਹਰਿਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਹੈੱਡ ਕੁਆਟਰ) ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ।ਸ੍ਰੀ ਅੰਸ਼ੁਮਨ ਸ਼ਰਮਾ  ਖੇਤੀਬਾੜੀ ਉਪ ਨਿਰੀਖਕ ਦੇ ਪ੍ਰਬੰਧਾ ਹੇਠ ਲਗਾਏ ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਡਾ ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁਖਜਿੰਦਰ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ, ਸਿਹਤ ਵਿਭਾਗ ਤੋਂ ਅਵਿਨਾਸ਼ ਸ਼ਰਮਾ, ਪ੍ਰਭਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।  ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਤਕਰੀਬਨ 27500 ਹੈਕਟੇਅਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕਾਸਤ ਕੀਤੀ ਜਾਂਦੀ ਹੈ ਜਿਸ ਤੋਂ ਤਕਰੀਬਨ ਇੱਕ ਲੱਖ ਪੈਂਤੀ ਹਜ਼ਾਰ ਟਨ ਪਰਾਲੀ ਪੈਦਾ ਹੁੰਦੀ ਹੈ । ਉਨ੍ਹਾਂ ਕਿਹਾ ਕਿ ਜ਼ਿਲੇ ਪਠਾਨਕੋਟ ਵਿੱਚ ਪਸ਼ੂ ਪਾਲਕਾਂ ਦੀ ਗਿਣਤੀ ਵਧੇਰੇ ਹੋਣ ਕਰਕੇ ਪੈਦਾ ਹੂੰਦੀ ਪਰਾਲੀ ਦਾ ਵੱਡਾ ਹਿੱਸਾ ਪਸ਼ੂ ਪਾਲਕਾਂ ਵੱਲੋਂ ਕਿਸਾਨਾਂ ਤੋਂ ਖ੍ਰੀਦ ਕੇ ਸਾਂਭ ਲਿਆ ਜਾਂਦਾ ਹੈ,ਜਿਸ ਨਾਲ ਜਿਥੇ ਕਿਸਾਨਾਂ ਨੂੰ ਆਰਥਿਕ ਲਾਭ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਚਾਰੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਪਰਾਲੀ ਨੂੰ ਖੇਤ ਵਿੱਚ ਵਾਹ ਕਣਕ ਦੀ ਬਿਜਾਈ ਕਰਦੇ ਹਨ ਜਿਸ ਨਾਲ ਜਿਥੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਉਥੇ ਵਾਤਾਵਰਣ ਵੀ ਪ੍ਰਦੂਸ਼ਣ ਹੋਣ ਤੋਂ ਬਚਿਆ ਰਹਿੰਦਾ ਹੈ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ  ਇਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ 2 ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਸ ਤਰਾਂ ਪਿਛਲੇ ਸਾਲਾਂ ਦੌਰਾਨ ਪਠਾਨਕੋਟ ਜ਼ਿਲੇ ਨੂੰ ਧੂੰਆ ਮੁਕਤ ਰੱਖਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲਾ ਪ੍ਰਸ਼ਾਸ਼ਣ ਨੂੰ ਸਹਿਯੋਗ ਦਿੱਤਾ ਸੀ ਉਸੇ ਤਰਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਵਿੱਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪੀ. ਏ. ਯੂ. ਵੱਲੋਂ ਸਿਫਾਰਸ਼ ਸ਼ੁਦਾ ਕਿਸਮਾਂ ਦਾ ਬੀਜ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਤੇ ਬੀਜ ਲੈਣ ਲਈ ਕਿਸਾਨ 25 ਅਕਤੂਬਰ ਤੱਕ ਬਨੇਪੱਤਰ ਸੰਬੰਧਤ ਖੇਤੀ ਬਾੜੀ ਦਫਤਰਾਂ ਵਿੱਚ ਜਮਾਂ ਕਰਵਾਉਣ। ਉਨਾਂ ਕਿਹਾ ਕਿ 2.5 ਏਕੜ ਮਾਲਕੀ ਵਾਲੇ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇ ਅਤੇ ਜੇਕਰ ਸਬਸਿਡੀ ਵਧਦ ਿਹੈ ਤਾਂ ਢਾਈ ਤੋਂ ਪੰਜ ਏਕੜ ਮਾਲਕੀ ਵਾਲੇ ਕਿਸਾਨਾਂ ਨੂੰ ਵਿਚਾਰਿਆ ਜਾਵੇਗਾ। ਡਾ. ਮਨਦੀਪ ਕੌਰ ਨੇ ਕਣਕ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੀ ਬਿਜਾਈ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ Àਤੇ ਬੀਜ ਨੂੰ ਬੀਜਣ ਤੋਂ ਤੋਂ ਪਹਿਲਾਂ ਉੱਲੀਨਾਸ਼ਕ ਰਸਾਇਣਾਂ ਨਾਲ ਜ਼ਰੂਰ ਸੋਧ ਲੈਣਾ ਚਾਹੀਦਾ ਹੈ। 

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD