Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਮੁੱਖ ਮੰਤਰੀ ਵੱਲੋਂ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ

ਪੀੜਤਾਂ ਨੂੰ ਰਾਹਤ ਛੇਤੀ ਮੁਹੱਈਆ ਕਰਵਾਉਣ ਦੇ ਹੁਕਮ, ਅਮਨ-ਕਾਨੂੰਨ ਬਰਕਰਾਰ ਰੱਖਣ ਵਾਸਤੇ ਲੋੜੀਂਦੇ ਕਦਮ ਚੁੱਕਣ ਲਈ ਆਖਿਆ

Web Admin

Web Admin

5 Dariya News

ਤਲ ਅਵੀਵ (ਇਜ਼ਰਾਈਲ) , 22 Oct 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਮੁਆਵਜ਼ਾ ਛੇਤੀ ਵੰਡਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ। ਸਕਾਈਪ ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੋਂ ਇਲਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਪੁਲੀਸ ਕਮਿਸ਼ਨਰ ਸੁਧਾਂਸ਼ੂ ਸ੍ਰੀਵਾਸਤਵਾ ਨੇ ਵੀ ਸ਼ੁੱਕਰਵਾਰ ਨੂੰ ਵਾਪਰੇ ਰੇਲ ਹਾਦਸੇ ਦੇ ਮੱਦੇਨਜ਼ਰ ਅੰਮ੍ਰਿਤਸਰ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਇਕ ਪੀੜਤ ਨੂੰ ਛੱਡ ਕੇ ਬਾਕੀ ਸਾਰੇ ਪੀੜਤਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ। ਸੁਰੇਸ਼ ਕੁਮਾਰ ਨੇ ਦੱਸਿਆ ਕਿ 58 ਮ੍ਰਿਤਕਾਂ ਵਿੱਚੋਂ 52 ਦਾ ਸਸਕਾਰ ਕਰ ਦਿੱਤਾ ਗਿਆ ਹੈ ਜਦਕਿ ਬਾਕੀਆਂ ਦਾ ਸਸਕਾਰ ਵੀ ਅੱਜ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਹਾਦਸੇ ਵਿੱਚ ਜ਼ਖਮੀ ਹੋਏ 58 ਵਿਅਕਤੀਆਂ ਨੂੰ ਹਸਪਤਾਲਾਂ ਵਿੱਚ ਬਿਹਤਰੀਨ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਹਾਦਸੇ ਨਾਲ ਕੁੱਲ 116 ਪਰਿਵਾਰ ਪ੍ਰਭਾਵਿਤ ਹੋਏ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਲਈ ਉਨ੍ਹਾਂ ਵੱਲੋਂ ਐਲਾਨਿਆ ਗਿਆ ਮੁਆਵਜ਼ਾ ਵਾਰਸਾਂ ਨੂੰ ਦੇਣ ਦੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਸਲਾਹ ਮੁਤਾਬਕ ਗੈਰ-ਸਰਕਾਰੀ ਸੰਸਥਾਵਾਂ ਅਤੇ ਮਾਲ ਤੇ ਸਮਾਜ ਭਲਾਈ ਵਿਭਾਗਾਂ ਦੇ ਅਧਿਕਾਰੀਆਂ 'ਤੇ ਅਧਾਰਿਤ ਹੰਗਾਮੀ ਸਹਾਇਤਾ ਗਰੁੱਪਾਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰੁੱਪਾਂ ਵੱਲੋਂ ਪੀੜਤ ਪਰਿਵਾਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਰਾਸ਼ਨ, ਕੰਬਲ, ਕੱਪੜੇ ਆਦਿ ਦੀ ਕਿਸੇ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੀੜਤਾਂ ਦੀ ਸਮਾਜਿਕ-ਆਰਥਿਕ ਸਥਿਤੀ ਦਾ ਬਿਓਰਾ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਇਨ੍ਹਾਂ ਦੇ ਮੁੜ ਵਸੇਬੇ ਦੇ ਕਾਰਜ ਨੂੰ ਪਹਿਲ ਦੇ ਆਧਾਰ 'ਤੇ ਅਮਲ ਵਿੱਚ ਲਿਆਂਦਾ ਜਾ ਸਕੇ। ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੋਂ ਇਸ ਕਾਰਜ ਨੂੰ ਯੋਜਨਾਬੱਧ ਢੰਗ ਨਾਲ ਚਲਾਇਆ ਜਾ ਰਿਹਾ ਹੈ ਤਾਂ ਜੋ ਲੋੜ ਮੁਤਾਬਕ ਨੌਕਰੀਆਂ, ਪੈਨਸ਼ਨ ਅਤੇ ਵਿਦਿਅਕ ਸਹਾਇਤਾ ਆਦਿ ਦਾ ਪਤਾ ਲਾਇਆ ਜਾ ਸਕੇ। ਦੋਵਾਂ ਅਧਿਕਾਰੀਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਥਿਤੀ ਸ਼ਾਂਤੀਪੂਰਨ ਹੈ ਅਤੇ ਰੇਲ ਸੇਵਾਵਾਂ ਆਮ ਵਾਂਗ ਬਹਾਲ ਹੋ ਗਈਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਣੀ ਚਾਹੀਦੀ ਹੈ ਅਤੇ ਜ਼ਰੂਰੀ ਵਸਤਾਂ ਪਹਿਲ ਦੇ ਆਧਾਰ 'ਤੇ ਮੁੱਹਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਦੇਰੀ ਨਹੀਂ ਹੋਣੀ ਚਾਹੀਦੀ। ਮੁੱਖ ਮੰਤਰੀ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਇਸ ਦੌਰਾਨ ਕੈਬਨਿਟ ਮੰਤਰੀਆਂ ਦੇ ਸੰਕਟ ਪ੍ਰਬੰਧਨ ਗਰੁੱਪ ਦੇ ਮੁਖੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਬਾਅਦ ਦੁਪਹਿਰ ਤਿੰਨ ਵਜੇ ਮਿਲਣ ਦਾ ਪ੍ਰੋਗਰਾਮ ਨਿਰਧਾਰਤ ਹੈ ਜਦਕਿ ਪੰਜਾਬ ਕਾਂਗਰਸ ਵੱਲੋਂ ਪਾਰਟੀ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਸ਼ਾਮ 5 ਵਜੇ ਇਲਾਕੇ 'ਚ ਮੋਮਬੱਤੀ ਮਾਰਚ ਕੱਢਿਆ ਜਾਵੇਗਾ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD