Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰਮੁੱਖ ਸ਼ਹਿਰਾਂ ਵਿਚ ਸੀਵਰੇਜ ਦੇ ਪਾਣੀ ਨੂੰ ਸੋਧ ਕੇ ਮੁੜ ਵਰਤੋਂ ਯੋਗ ਬਣਾਉਣ ਲਈ ਇਜ਼ਰਾਈਲ ਦੇ ਸਹਿਯੋਗ ਦੀ ਮੰਗ

ਪੰਜਾਬ ਵਿਚ ਕਾਰੋਬਾਰ ਨੂੰ ਸੁਖਾਲਾ ਬਣਾਉਣ ਦਾ ਫਾਇਦਾ ਲੈਣ ਵਾਲੇ ਉਦਯੋਗਾਂ ਨੂੰ ਹਰ ਸਹਾਇਤਾ ਦੇਣ ਦਾ ਵਾਅਦਾ

Web Admin

Web Admin

5 Dariya News

ਜੈਰੁਸਲੇਮ/ਤਲ ਅਵੀਵ , 24 Oct 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੰਜ ਪ੍ਰਮੁੱਖ ਸ਼ਹਿਰਾਂ ਵਿਚ ਸੀਵਰੇਜ ਦੇ ਪਾਣੀ ਨੂੰ ਸੋਧ ਕੇ ਮੁੜ ਵਰਤੋਂ ਯੋਗ ਬਣਾਉਣ ਲਈ ਇਜ਼ਰਾਈਲ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦਾ ਉਦੇਸ਼ ਪ੍ਰਦੂਸ਼ਣ ਨੂੰ ਰੋਕਣਾ ਅਤੇ ਸਿੰਚਾਈ ਮਕਸਦਾਂ ਲਈ ਪਾਣੀ ਉਪਲਬੱਧ ਕਰਵਾਉਣਾ ਹੈ।ਮੁੱਖ ਮੰਤਰੀ ਨੇ ਪੰਜਾਬ ਵਿਚ ਪਾਣੀ ਦੀ ਸੰਭਾਲ ਨੂੰ ਬੜ੍ਹਾਵਾ ਦੇਣ ਅਤੇ ਪਾਣੀ ਦੇ ਪ੍ਰਬੰਧਨ ਦੇ ਮੁੱਦੇ 'ਤੇ ਇਜ਼ਰਾਈਲ ਦੇ ਊਰਜਾ ਤੇ ਜਲ ਸਰੋਤ ਮੰਤਰੀ ਡਾ. ਯੂਵਲ ਸਟੈਨਿਟਜ਼ ਨਾਲ ਵਿਸਤ੍ਰਤ ਵਿਚਾਰ ਵਟਾਂਦਰਾ ਕੀਤਾ।ਇਜ਼ਰਾਈਲ ਵਿਚ ਖੇਤੀ ਮਕਸਦਾਂ ਲਈ 95 ਫੀਸਦੀ ਸੀਵਰੇਜ ਦਾ ਪਾਣੀ ਸੋਧਣ ਦੇ ਤੱਥਾਂ ਤੋਂ ਮੁੱਖ ਮੰਤਰੀ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਾ ਪ੍ਰਬੰਧ ਉਹ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਕਰਨਾ ਚਾਹੁੰਦੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਪਾਣੀ ਦੇ ਮੋਰਚੇ ਉੱਤੇ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਇਜ਼ਰਾਈਲ ਦੇ ਮੰਤਰੀ ਨੂੰ ਜਾਣੂ ਕਰਵਾਇਆ ਕਿਉਂਕਿ ਇਨ੍ਹਾਂ ਸਮੱਸਿਆਵਾਂ ਦੇ ਨਤੀਜੇ ਵਜੋਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਹੈ ਅਤੇ ਜਲ ਸਰੋਤ ਪੰਜਾਬ ਲਈ ਲਗਾਤਾਰ ਚੁਣੌਤੀ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸੇ ਚੁਣੌਤੀ ਦੇ ਕਾਰਨ ਸਰਕਾਰ ਪਾਣੀ ਵਰਗੇ ਵਢਮੁੱਲੇ ਸਰੋਤ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ-ਕਣਕ ਦੇ ਚੱਕਰ ਵਿਚੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।ਡਾ. ਸਟੈਨਿਟਜ਼ ਨੇ ਦੱਸਿਆ ਕਿ ਇਜ਼ਰਾਈਲ ਇਸ ਸਬੰਧ ਵਿਚ ਉਨ੍ਹਾਂ ਦੀ ਹਰ ਮਦਦ ਕਰ ਕੇ ਖੁਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੇ ਨਾਲ ਨੇੜੇ ਦੇ ਇਤਿਹਾਸਕ, ਸੱਭਿਆਚਾਰਕ ਅਤੇ ਵਪਾਰਕ ਸਬੰਧਾਂ ਦੇ ਕਾਰਨ ਉਨ੍ਹਾਂ ਨੂੰ ਇਸ ਸਬੰਧ ਵਿਚ ਹੋਰ ਵੀ ਖੁਸ਼ੀ ਹੋਵੇਗੀ। ਮੰਤਰੀ ਨੇ ਕੁਲ ਲੋੜ ਅਤੇ ਉਪਲਬੱਧਤਾ ਦੇ ਅਨੁਮਾਨ ਰਾਹੀਂ ਢੁੱਕਵੇਂ ਪਾਣੀ ਪ੍ਰਬੰਧਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਜ਼ਰਾਈਲ ਲਗਾਤਾਰ ਪੰਜਵੇਂ ਸਾਲ ਸੋਕੇ ਦਾ ਸਾਹਮਣਾ ਕਰ ਰਿਹਾ ਹੈ ਪਰ ਇਹ ਵੱਖ ਵੱਖ ਤਰੀਕਿਆਂ ਰਾਹੀਂ ਆਪਣੀਆਂ ਪਾਣੀ ਦੀਆਂ ਜ਼ਰੂਰਤਾਂ ਦਾ ਪ੍ਰਬੰਧ ਕਰ ਰਿਹਾ ਹੈ। ਇਸ ਵੱਲੋਂ ਆਪਣੀਆਂ  80 ਫੀਸਦੀ ਘਰੇਲੂ ਜ਼ਰੂਰਤਾਂ ਲਈ ਖਾਰੇ ਪਾਣੀ ਦੀ ਦੋਹਰੀ ਸੁਧਾਈ ਕਰਕੇ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਸਬੰਧ ਵਿਚ ਲੋਕਾਂ ਨੂੰ ਜਾਗਰੁਕ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਦੋਵਾਂ ਧਿਰਾਂ ਵਿਚ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਮੰਤਰੀ ਨੂੰ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਦਿੱਤਾ। 

ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੁਰਾਣੇ ਸ਼ਹਿਰ ਜੈਰੁਸਲੇਮ ਦੇ ਵੱਖ ਵੱਖ ਸਥਾਨਾਂ 'ਤੇ ਗਏ। ਉਨ੍ਹਾਂ ਨੇ ਇੰਡੀਅਨ ਹੋਸਪਾਈਸ ਦਾ ਵੀ ਦੌਰਾ ਕੀਤਾ। ਇਹ ਯਾਦਗਾਰ 800 ਸਾਲਾ ਪੁਰਾਣੀ ਹੈ। ਇਸ ਦੀ ਭਾਰਤੀ ਮੁਸਲਮਾਨਾਂ ਵਿਚ ਬਹੁਤ ਜ਼ਿਆਦਾ ਮਾਣਤਾ ਹੈ। ਇਹ ਯਾਦਗਾਰ ਹਜ਼ਰਤ ਫਰੀਦ ਉਦ-ਦੀਨ ਗੰਜ ਸ਼ਕਰ ਜਾਂ ਬਾਬਾ ਫਰੀਦ ਦਾ ਪਵਿੱਤਰ ਸਥਾਨ ਹੈ। ਹੋਸਪਾਈਸ ਦਾ ਤੋਹਫਾ ਸਥਾਨਕ ਲੋਕਾਂ ਵੱਲੋਂ ਸੂਫੀ ਸੰਤ ਨੂੰ ਦਿੱਤਾ ਗਿਆ ਸੀ। ਇਹ ਸੂਫੀ ਸੰਤ ਪੰਜਾਬ ਦੇ ਫਰੀਦਕੋਟ ਤੋਂ ਸਨ ਅਤੇ ਵਿਸ਼ਵਾਸ ਕੀਤਾ ਜਾਂਦਾ ਹੈ ਕਿ ਉਹ ਕੁਝ ਸਮੇਂ ਲਈ ਜੈਰੁਸਲੇਮ ਵਿਖੇ ਠਹਿਰੇ ਸਨ। ਮੁੱਖ ਮੰਤਰੀ ਦੇ ਨਾਲ ਇਜ਼ਰਾਈਲ ਵਿਚ ਭਾਰਤੀ ਰਾਜਦੂਤ ਪਵਨ ਕਪੂਰ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਵਧੀਕ ਸਕੱਤਰ ਵਿਸਵਜੀਤ ਖੰਨਾ ਅਤੇ ਡੀ.ਆਈ.ਜੀ ਇਨਟੈਲੀਜੈਂਸ ਦਿਨਕਰ ਗੁਪਤਾ ਵੀ ਸਨ। ਇਸ ਤੋਂ ਪਹਿਲਾਂ ਇਜ਼ਰਾਈਲੀ ਨਿਵੇਸ਼ ਅਤੇ ਵਪਾਰ ਨੂੰ ਆਕਰਸ਼ਿਤ ਕਰਨ ਦੀਆਂ ਆਪਣੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਸੂਬੇ ਭਰ ਦੇ ਵੱਖ ਵੱਖ ਸੈਕਟਰਾਂ ਵਿਚ ਨਿਵੇਸ਼ ਕਰਨ ਨੂੰ ਤਿਆਰ ਇਜ਼ਰਾਈਲੀ ਕੰਪਨੀਆਂ ਨੂੰ ਆਪਣੀ ਸਰਕਾਰ ਵੱਲੋਂ ਹਰ ਸਹਾਇਤਾ ਦੇਣ ਦਾ ਵਾਅਦਾ ਕੀਤਾ।'ਪੰਜਾਬ ਵਿਚ ਨਿਵੇਸ਼ ਦੇ ਮੌਕੇ' ਸਬੰਧੀ ਇੱਕ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਪਾਰ ਨੂੰ ਬੜ੍ਹਾਵਾ ਦੇਣ ਵਾਸਤੇ ਇਸ ਨੂੰ ਸੁਖਾਲਾ ਬਣਾਇਆ ਹੈ। ਸੂਬਾ ਸਰਕਾਰ ਵੱਲੋਂ ਸਸਤੀ ਬਿਜਲੀ ਦੇਣ ਤੋਂ ਇਲਾਵਾ ਇੱਕ ਖਿੜਕੀ ਪ੍ਰਵਾਨਗੀ ਮੁਹੱਈਆ ਕਰਵਾਈ ਜਾ ਰਹੀ ਹੈ। ਸੂਬੇ ਵਿਚ ਸੰਚਾਰ ਅਤੇ ਟਰਾਂਸਪੋਰਟ ਦਾ ਬਹੁਤ ਜ਼ਿਆਦਾ ਵਧੀਆ ਪ੍ਰਬੰਧ ਹੈ। ਇਹ ਸੈਮੀਨਾਰ ਇਜ਼ਰਾਈਲ-ਏਸ਼ੀਅਨ ਚੈਂਬਰ ਆਫ ਕਮਰਸ ਦੇ ਸਹਿਯੋਗ ਨਾਲ ਭਾਰਤੀ ਦੂਤਾਵਾਸ ਵੱਲੋਂ ਤਲ ਅਵੀਵ ਵਿਖੇ ਆਯੋਜਿਤ ਕਰਵਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਚਾਰ ਹਵਾਈ ਅੱਡੇ ਹੋਣ ਤੋਂ ਇਲਾਵਾ ਪੰਜਾਬ ਮੱਧ ਪੂਰਵ ਲਈ ਇੱਕ ਪ੍ਰਮੁੱਖ ਲਾਂਘਾ ਹੈ। ਉਨ੍ਹਾਂ ਨੇ ਸੈਮੀਨਾਰ ਦੌਰਾਨ ਉੱਘੇ ਉਦਯੋਗਪਤੀਆਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸਾਹਮਣੇ ਇੱਕ ਵਿਸਤ੍ਰਤ ਪੇਸ਼ਕਾਰੀ ਵੀ ਕੀਤੀ ਜਿਸ ਵਿਚ ਦੁਨੀਆਂ ਦੇ ਪ੍ਰਮੁੱਖ ਉਦਯੋਗਪਤੀਆਂ ਲਈ ਪੰਜਾਬ ਵਪਾਰ ਦਾ ਇੱਕ ਵਧੀਆ ਸਥਾਨ ਹੋਣ ਦਾ ਪ੍ਰਗਟਾਵਾ ਕੀਤਾ ਗਿਆ। 

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿਚ ਬਹੁਤ ਵਧੀਆ ਯੂਨੀਵਰਸਿਟੀਆਂ ਹਨ ਜੋ ਸਿੱਖਿਅਤ, ਹੁਨਰਮੰਦ ਅਤੇ ਸਖ਼ਤ ਮਿਹਨਤੀ ਮਾਨਵੀ ਸ਼ਕਤੀ ਮੁਹੱਈਆ ਕਰਵਾ ਰਹੀਆਂ ਹਨ ਜੋ ਕਿ ਵਪਾਰ ਨੂੰ ਬੜ੍ਹਾਵਾ ਦੇਣ ਅਤੇ ਇਸ ਨੂੰ ਸਥਾਪਤ ਕਰਨ ਲਈ ਜ਼ਰੂਰੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, ''ਜਦੋਂ ਤੁਸੀਂ ਪੰਜਾਬ ਆਉਗੇ, ਅਸੀਂ ਤੁਹਾਡਾ ਬਾਹਾਂ ਉਲਾਰ ਕੇ ਸਵਾਗਤ ਕਰਾਂਗੇ ਅਤੇ ਤੁਹਾਡੇ ਵਪਾਰਕ ਉਦਮਾਂ ਵਿਚ ਤੁਹਾਡੀ ਮਦਦ ਕਰਾਂਗੇ''। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਮੌਕਾ ਪੰਜਾਬ ਅਤੇ ਇਜ਼ਰਾਈਲ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਾਰਗਰ ਹੋਵੇਗਾ।ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੋਲਰ ਪਾਵਰ ਪ੍ਰਾਜੈਕਟਾਂ ਵਿਚ ਵੱਡੇ ਫਾਈਦੇ ਦੇਣ ਲਈ ਧਿਆਨ ਕੇਂਦਰਤ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਖੇਤਾਂ ਵਿਚ ਸੋਲਰ ਮੋਟਰ ਪੰਪ ਸਥਾਪਤ ਕਰਨ ਦੀ ਤਵੱਕੋ ਰਖਦੀ ਹੈ ਅਤੇ ਸੂਬਾ ਸਰਕਾਰ ਨੇ ਨਵੀਂਆਂ ਇਮਾਰਤਾਂ ਵਾਸਤੇ ਪਹਿਲਾਂ ਹੀ ਸੋਲਰ ਸਿਸਟਮ ਨੂੰ ਜ਼ਰੂਰੀ ਬਣਾ ਦਿੱਤਾ ਹੈ। ਪਿਛਲੇ 40 ਸਾਲਾਂ ਤੋਂ ਭਾਰਤ ਨੂੰ ਅਨਾਜ ਸੁਰੱਖਿਆ ਵਿਚ ਆਤਮ ਨਿਰਭਰ ਬਣਾਉਣ ਲਈ ਪੰਜਾਬ ਦੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦਾ ਪੱਧਰ ਹੇਠਾਂ ਜਾਣ ਨਾਲ ਸੂਬੇ ਦੀ ਖੇਤੀਬਾੜੀ ਨੂੰ ਹੁਣ ਚੁਣੌਤੀਆਂ ਦਰਪੇਸ਼ ਹਨ। ਉਨ੍ਹਾਂ ਨੇ ਸੂਬੇ ਵਿਚ ਫਸਲੀ ਵਿਭਿੰਨਤਾ 'ਤੇ ਜ਼ੋਰ ਦਿੱਤਾ ਅਤੇ ਸੂਬੇ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਣ ਦੀ ਗੱਲ ਦੁਹਰਾਈ। ਉਨ੍ਹਾਂ ਕਿਹਾ ਕਿ ਇਜ਼ਰਾਈਲ ਦੀ ਤੁਪਾ ਸਿੰਚਾਈ ਤਕਨਾਲੋਜੀ ਬਹੁਤ ਵਧੀਆ ਹੈ ਅਤੇ ਪੰਜਾਬ ਇਸ ਨੂੰ ਅਪਣਾ ਸਕਦਾ ਹੈ। ਮੁੱਖ ਮੰਤਰੀ ਨੇ ਪੰਜਾਬ ਵਿਚ ਸਨਅਤੀਕਰਨ ਦੇ ਮੁੱਦੇ ਨੂੰ ਜ਼ੋਰ ਸ਼ੋਰ ਨਾਲ ਰੱਖਿਆ ਜਿਸ ਨੂੰ 1947 ਦੇ ਬਟਵਾਰੇ ਦੌਰਾਨ ਵੱਡੀ ਢਾਹ ਲੱਗੀ ਅਤੇ ਇਸ ਤੋਂ ਬਾਅਦ 1966 ਵਿਚ ਵੀ ਇਸ ਨੂੰ ਇਸ ਖੇਤਰ ਵਿਚ ਨੁਕਸਾਨ ਉਠਾਣਾ ਪਿਆ। ਉਨ੍ਹਾਂ ਕਿਹਾ ਕਿ ਉਦਮੀ ਭਾਵਨਾ ਅਤੇ ਮਜ਼ਬੂਤੀ ਦੇ ਕਾਰਨ ਪੰਜਾਬੀ ਇਜ਼ਰਾਈਲ ਅਤੇ ਹੋਰ ਦੇਸ਼ਾਂ ਦੇ ਨਿਵੇਸ਼ ਦੇ ਸਮਰਥਨ ਨਾਲ ਸੂਬੇ ਦੀ ਤਕਦੀਰ ਬਦਲ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ 1971 ਵਿਚ ਕੀਤੇ ਇਜ਼ਰਾਈਲ ਦੇ ਆਪਣੇ ਦੌਰੇ ਨੂੰ ਵੀ ਯਾਦ ਕੀਤਾ ਜਦੋਂ ਉਹ ਇਜ਼ਰਾਈਲ ਦੇ ਲੋਕਾਂ ਦੀਆਂ ਭਾਵਨਾ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਸਨ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਹ ਭਾਵਨਾ ਆਉਂਦਿਆਂ ਮਹੀਨਿਆਂ ਦੌਰਾਨ ਪੰਜਾਬ ਨਾਲ ਸਹਿਯੋਗ ਅਤੇ ਭਾਈਵਾਲੀ ਵਿਚ ਵਾਧੇ ਨਾਲ ਰੂਪਮਾਨ ਹੋਵੇਗੀ। ਇਸ ਸੈਮੀਨਾਰ ਵਿਚ ਹਾਜ਼ਰ ਇਜ਼ਰਾਈਲ ਦੇ ਉਘੇ ਉਦਯੋਗਪਤੀਆਂ ਵਿਚ ਸੋਲਵ ਸੋਲਰ ਐਨਰਜੀ ਦੇ ਸੀ.ਈ.ਓ ਡਰੋਰ ਗਰੀਨ, ਇਜ਼ਰਾਈਲ-ਭਾਰਤ ਚੈਂਬਰ ਆਫ ਕਮਰਸ ਦੇ ਚੇਅਰਮੈਨ ਅਨਤ ਬਰਨਸਟੀਨ-ਰੀਚ, ਵੀਬਾਯੇ ਦੇ ਸੀ.ਈ.ਓ ਐਮਿਲ ਗੁਬਰਮੈਨ, ਬਾਈਓਫੀਡ ਦੇ ਸੀ.ਈ.ਓ ਨਿਮਰੋਦ ਇਜ਼ਰਾਈਲੀ, ਏ.ਐਮ.ਐਸ ਟੈਕਨੋਲੋਜੀਜ਼ ਦੇ ਸੀ.ਈ.ਓ ਗਿਲ ਮੀਰੋਵਿਚ, ਮੈਨੇਜਰ ਆਰਥਿਕ ਮੰਤਰਾਲੇ, ਇਜ਼ਰਾਈਲ ਸਰਕਾਰ ਸਾਗੀ ਇੱਚਰ ਅਤੇ ਨਾਨਦਾਨਜੈਨ ਦੇ ਡਾਇਰੈਕਟਰ ਅਮਨੋਨ ਓਫੇਨ ਸ਼ਾਮਲ ਸਨ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD