Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਨਵਜੋਤ ਸਿੰਘ ਸਿੱਧੂ ਨੇ ਲਿਖਿਆ ਰੇਲ ਮੰਤਰੀ ਨੂੰ ਪੱਤਰ, ਰੇਲ ਪਟੜੀਆਂ 'ਤੇ ਵਾਪਰਦੇ ਹਾਦਸੇ ਰੋਕਣ ਲਈ ਕਦਮ ਚੁੱਕਣ ਦੀ ਕੀਤੀ ਮੰਗ

ਹੁਣ ਤੱਕ ਹਾਦਸੇ ਦੇ 41 ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਵੰਡੇ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਰੀ ਤੌਰ 'ਤੇ ਕੀਤੀ ਮਲਮ ਪੱਟੀ ਦੀ ਸਿੱਧੂ ਵੱਲੋਂ ਸਰਾਹਨਾ

5 Dariya News

ਅੰਮ੍ਰਿਤਸਰ , 25 Oct 2018

Last updated on: Oct 25, 2018, 00:00 IST

ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲ ਪਟੜੀਆਂ 'ਤੇ ਅਕਸਰ ਵਾਪਰਦੇ ਰੇਲ ਹਾਦਸੇ ਰੋਕਣ ਲਈ ਪੱਕੇ ਪ੍ਰਬੰਧ ਕਰਨ ਵਾਸਤੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖਿਆ ਹੈ। ਅੱਜ ਸਰਕਟ ਹਾਊਸ ਵਿਖੇ ਹਾਦਸੇ ਦੌਰਾਨ ਜਾਨ ਗੁਆ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਚੈਕ ਵੰਡਣ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਸਿੱਧੂ ਨੇ ਦੱਸਿਆ ਕਿ ਬੀਤੇ 2 ਸਾਲਾਂ ਵਿਚ ਕੇਵਲ ਉਤਰੀ ਭਾਰਤ ਵਿਚ ਹੀ ਰੇਲ ਪਟੜੀਆਂ 'ਤੇ ਵਾਪਰਦੇ ਹਾਦਸਿਆਂ ਕਾਰਨ 50 ਹਜ਼ਾਰ ਮੌਤਾਂ ਹੋ ਚੁੱਕੀਆਂ ਹਨ, ਜਿਸ ਲਈ ਜ਼ਰੂਰੀ ਹੈ ਕਿ ਰੇਲ ਮੰਤਰਲਾ ਇੰਨਾ ਮੌਤਾਂ ਨੂੰ ਰੋਕਣ ਲਈ ਪ੍ਰਬੰਧ ਕਰੇ।ਸ. ਸਿੱਧੂ ਨੇ ਦੱਸਿਆ ਕਿ ਰੇਲ ਮੰਤਰੀ ਨੂੰ ਭੇਜੇ ਪੱਤਰ ਵਿਚ ਉਨਾਂ ਮੰਗ ਕੀਤੀ ਹੈ ਕਿ ਰੇਲ ਪਟੜੀਆਂ 'ਤੇ ਖਾਸ ਕਰਕੇ ਸੰਘਣੀ ਆਬਾਦੀ ਵਾਲੇ ਖੇਤਰਾਂ ਵਿਚ ਮੁੰਬਈ-ਪੂਨਾ ਹਾਈਵੇ ਦੀ ਤਰਾਂ ਫੈਂਸਿੰਗ ਕੀਤੀ ਜਾਵੇ, ਤਾਂ ਜੋ ਕੋਈ ਅਣਭੋਲ ਵਿਅਕਤੀ ਜਾਂ ਜਾਨਵਰ ਰੇਲ ਦੀ ਲਪੇਟ ਵਿਚ ਨਾ ਆ ਸਕੇ। ਲਿਖੇ ਪੱਤਰ ਵਿਚ ਉਨਾਂ ਸੀ ਸੀ ਟੀ ਵੀ ਕੈਮਰੇ ਲਗਾਉਣ, ਪਟੜੀ 'ਤੇ ਨਿਰੰਤਰ ਗਸ਼ਤ ਕਰਨ ਅਤੇ ਅਲਾਰਮ ਆਦਿ ਲਗਾਉਣ ਦਾ ਸੁਝਾਅ ਦਿੱਤੇ ਹਨ। ਸ. ਸਿੱਧੂ ਨੇ ਲਿਖਿਆ ਹੈ ਕਿ ਜੇਕਰ ਇਸ ਵਾਸਤੇ ਰਾਜ ਸਰਕਾਰ ਦਾ ਕੋਈ ਸਹਿਯੋਗ ਚਾਹੀਦੀ ਹੋਵੇ ਤਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਇਸ ਮੁੱਦੇ 'ਤੇ ਗੱਲਬਾਤ ਕਰਨਗੇ। ਅੱਜ ਤਿੰਨ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦਿੰਦੇ ਸ. ਸਿੱਧੂ ਨੇ ਦੱਸਿਆ ਕਿ ਹੁਣ ਤੱਕ 41 ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾ ਚੁੱਕੀ ਹੈ ਅਤੇ ਬਾਕੀਆਂ ਨੂੰ ਵੀ ਛੇਤੀ ਦੇ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਹ ਤਾਂ ਮਦਦ ਦੀ ਇਕ ਸ਼ੁਰੂਆਤ ਹੈ, ਇਸ ਤੋਂ ਅੱਗੇ ਹੋਰ ਬਹੁਤ ਕੁੱਝ ਕਰਨਾ ਇੰਨਾ ਪਰਿਵਾਰਾਂ ਲਈ ਬਾਕੀ ਹੈ, ਜਿਸ ਲਈ ਸਾਡੀ ਸਰਕਾਰ ਦ੍ਰਿੜ ਹੈ ਅਤੇ ਅਸੀਂ ਹਰ ਪੀੜਤ ਘਰ ਦਾ ਚੁੱਲਾ ਬਲਦਾ ਰੱਖਾਂਗੇ।ਕੈਬਨਿਟ ਮੰਤਰੀ ਨੇ ਫੌਰੀ ਤੌਰ 'ਤੇ ਵੰਡੀ ਜਾ ਰਹੀ ਸਹਾਇਤਾ ਰਾਸ਼ੀ ਲਈ ਜਿਲ੍ਹਾ ਪ੍ਰਸ਼ਾਸਨ ਦੀ ਸਰਾਹਨਾ ਕਰਦੇ ਕਿਹਾ ਕਿ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਟੀਮ ਨੇ ਦਿਨ-ਰਾਤ ਕਰਕੇ 4-5 ਮਹੀਨਿਆਂ ਵਿਚ ਹੋਣ ਵਾਲਾ ਕੰਮ 3 ਦਿਨਾਂ ਵਿਚ ਕਰ ਦਿੱਤਾ ਹੈ। ਉਨਾਂ ਕਿਹਾ ਕਿ ਜਿਸ ਤਰਾਂ ਜ਼ਖਮੀ ਮਰੀਜਾਂ ਨੂੰ ਜਿਲ੍ਹਾ ਪ੍ਰਸ਼ਾਸਨ ਨੇ ਸਾਂਭਿਆ ਹੈ, ਉਹ ਵੀ ਆਪਣੇ ਆਪ ਵਿਚ ਇਕ ਮਿਸਾਲ ਹੈ ਕਿ ਕਿਸੇ ਨੂੰ ਦਵਾਈ, ਖੂਨ, ਡਾਕਟਰ, ਪੈਸੇ ਆਦਿ ਦੀ ਤੋਟ ਮਹਿਸੂਸ ਹੀ ਨਹੀਂ ਹੋਈ। ਸ. ਸਿੱਧੂ ਨੇ ਰੇਲ ਹਾਦਸੇ 'ਤੇ ਰਾਜਨੀਤੀ ਕਰਨ ਵਾਲਿਆਂ ਨੂੰ ਸਲਾਹ ਦਿੱਤੀ ਕਿ ਉਹ ਘਟੀਆ ਪੱਧਰ ਦੀ ਸਿਆਸਤ ਛੱਡ ਕੇ ਉਸਾਰੂ ਪਹੁੰਚ ਅਪਨਾਉਣ ਤੇ ਪੀੜਤ ਪਰਿਵਾਰਾਂ ਲਈ ਢਾਰਸ ਬਣਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD