Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਨੇ ਧਾਰਮਿਕ ਸਮਾਗਮ ਕਰਨ ਦੀ ਸਹੂਲਤ ਲਈ ਕੈਪਟਨ ਅਮਰਿੰਦਰ ਸਿੰਘ ਦੀ ਮਦਦ ਮੰਗੀ

ਮੁੱਖ ਮੰਤਰੀ ਵੱਲੋਂ ਦੁੱਧ ਦੇ ਉਤਪਾਦਨ ਤੇ ਗੁਣਵੱਤਾ ਵਾਸਤੇ ਵਰਤੀਆਂ ਜਾਂਦੀਆਂ ਆਧੁਨਿਕ ਤਕਨੀਕਾਂ ਦੇਖਣ ਲਈ ਡੇਅਰੀ ਫਾਰਮ ਦਾ ਦੌਰਾ

Web Admin

Web Admin

5 Dariya News

ਤਲ ਅਵੀਵ (ਇਜ਼ਰਾਈਲ) , 25 Oct 2018

ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮ ਕਰਵਾਉਣ ਲਈ ਸਥਾਨਕ ਅਥਾਰਟੀਆਂ ਪਾਸੋਂ ਪ੍ਰਵਾਨਗੀ ਲੈਣ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਜ਼ਮੀਨ ਹਾਸਲ ਕਰਨ ਵਾਸਤੇ ਉਨਾਂ ਦੀ ਮਦਦ ਮੰਗੀ।ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਬਾਰੇ ਇਜ਼ਰਾਈਲ ਵਿੱਚ ਭਾਰਤੀ ਰਾਜਦੂਤ ਪਵਨ ਕਪੂਰ ਨੂੰ ਉਨਾਂ ਦੀ ਮਦਦ ਲਈ ਕਹਿਣਗੇ। ਕੈਪਟਨ ਅਮਰਿੰਦਰ ਸਿੰਘ ਨੇ ਵਫ਼ਦ ਨੂੰ ਵੀ ਰਾਜਦੂਤ ਨਾਲ ਮਿਲਣ ਦੀ ਸਲਾਹ ਦਿੱਤੀ।ਮੁੱਖ ਮੰਤਰੀ ਨੇ ਵਫ਼ਦ ਨੂੰ ਕਿਹਾ ਕਿ ਉਨਾਂ ਨੂੰ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਨਾਂ ਮੁੱਦਿਆਂ ’ਤੇ ਸਥਾਨਕ ਪ੍ਰਸ਼ਾਸਨ ਦੇ ਬਹੁਤ ਸਖ਼ਤ ਦਿਸ਼ਾ-ਨਿਰਦੇਸ਼ ਹਨ। ਉਨਾਂ ਕਿਹਾ,‘‘ਇਸ ਬਾਰੇ ਦੂਤਘਰ ਦੇਖੇਗਾ ਕਿ ਕੀ ਕੀਤਾ ਜਾ ਸਕਦਾ ਹੈ।’’ਵਫ਼ਦ ਨੇ ਗੈਰ-ਕਾਨੂੰਨੀ ਏਜੰਟਾਂ ਵੱਲੋਂ ਇਜ਼ਰਾਈਲ ਦੌਰੇ ਲਈ ਵੀਜ਼ਾ ਮੰਗਣ ਵਾਲੇ ਪੰਜਾਬੀ ਨੌਜਵਾਨਾਂ ਨਾਲ ਠੱਗੀਆਂ ਮਾਰਨ ਦਾ ਮਾਮਲਾ ਵੀ ਉਠਾਇਆ। ਇਸ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਨੇ ਅਜਿਹੇ ਏਜੰਟਾਂ ਵਿਰੁੱਧ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ ਅਤੇ ਸੂਬੇ ਵਿੱਚ ਇਸ ਦੇ ਪਾਸਾਰ ਨੂੰ ਠੱਲ ਪਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਮੁੱਖ ਮੰਤਰੀ ਨੇ ਦੱਸਿਆ ਕਿ ਉਹ ਇਸ ਮਸਲੇ ਪ੍ਰਤੀ ਚਿਤੰਤ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਇਨਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ ਗਏ ਹਨ।

ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨੇ ਪਹਿਲੇ ਵਿਸ਼ਵ ਯੁੱਧ ਵਿੱਚ ਭਾਰਤੀ ਸੈਨਿਕਾਂ ਖਾਸ ਕਰਕੇ ਸਿੱਖਾਂ ਦੇ ਯੋਗਦਾਨ ਬਾਰੇ ਗੱਲਬਾਤ ਕੀਤੀ ਜਿਨਾਂ ਵਿੱਚੋਂ ਬਹੁਤ ਸਾਰੇ ਸੈਨਿਕਾਂ ਨੇ ਦੁਸ਼ਮਣ ਦੇ ਹਮਲਿਆਂ ਤੋਂ ਇਜ਼ਰਾਈਲ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਾਸ਼ਟਰਮੰਡਲ ਯਾਦਗਾਰ ਦੀ ਫੇਰੀ ਨੂੰ ਵੀ ਚੇਤੇ ਕੀਤਾ ਜਿੱਥੇ ਉਨਾਂ ਨੇ ਸ਼ਹੀਦ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ।ਆਪਣੀ ਇਜ਼ਰਾਈਲ ਫੇਰੀ ਦੇ ਆਖਰੀ ਦਿਨ ਮੌਕੇ ਮੁੱਖ ਮੰਤਰੀ ਨੇ ਹੌਫ ਹਾਸ਼ਰੋਨ ਵਿਖੇ ਅਫਿਕਿਮ ਡੇਅਰੀ ਫਾਰਮ ਦਾ ਵੀ ਦੌਰਾ ਕੀਤਾ ਜਿੱਥੇ ਉਨਾਂ ਨੇ ਡੇਅਰੀ ਫਾਰਮਿੰਗ ਦੀ ਗੁਣਵੱਤਾ ਵਧਾਉਣ ਲਈ ਵਰਤੀਆਂ ਜਾ ਰਹੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨਾਂ ਨੇ ਅਧਿਕਾਰੀਆਂ ਨਾਲ ਚਾਰੇ ਦੀਆਂ ਵੱਖ-ਵੱਖ ਕਿਸਮਾਂ ਦੇ ਨਾਲ-ਨਾਲ ਫਾਰਮ ਦੇ ਪਸ਼ੂਆਂ ਦੀ ਸੰਭਾਲ ਤੇ ਸਾਫ-ਸਫਾਈ ਬਾਰੇ ਵੀ ਵਿਚਾਰ-ਚਰਚਾ ਕੀਤੀ। ਉਨਾਂ ਨੂੰ ਦੱਸਿਆ ਗਿਆ ਕਿ ਇਕ ਗਾਂ ਦੇ ਰੋਜ਼ਾਨਾ 10-15 ਲੀਟਰ ਦੁੱਧ ਦੇਣ ਦੀ ਬਜਾਏ ਇਸ ਫਾਰਮ ਵਿੱਚ ਇਕ ਗਾਂ 40 ਲੀਟਰ ਦੁੱਧ ਦਿੰਦੀ ਹੈ। ਇਸ ਦੁੱਧ ਦੀ ਫੈਟ ਫੀਸਦੀ ਵੀ ਜ਼ਿਆਦਾ ਹੈ ਜੋ ਪੰਜਾਬ ਵਿੱਚ 2.5 ਫੀਸਦੀ ਦੇ ਮੁਕਾਬਲੇ 4 ਫੀਸਦੀ ਹੈ। ਇਜ਼ਰਾਈਲ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਫਾਈ, ਸੰਭਾਲ ਅਤੇ ਪੌਸ਼ਟਿਕ ਖੁਰਾਕ ਦੇ ਨਾਲ-ਨਾਲ ਪੀਣ ਵਾਲੇ ਸਾਫ ਪਾਣੀ ਸਦਕਾ ਦੁੱਧ ਦੀ ਪੈਦਾਵਾਰ ਵੱਧ ਹੁੰਦੀ ਹੈ। ਉਨਾਂ ਦੱਸਿਆ ਕਿ ਹਰੇਕ ਗਾਂ ਨੂੰ ਪ੍ਰਤੀ ਦਿਨ 120 ਲਿਟਰ ਪਾਣੀ ਦਿੱਤਾ ਜਾਂਦਾ ਹੈ। ਇਸੇ ਤਰਾਂ ਸੂਰਜੀ ਉਰਜਾ ਨਾਲ ਚੱਲਣ ਵਾਲੇ ਪੱਖਿਆਂ ਦੇ ਨਾਲ-ਨਾਲ ਫੁਹਾਰਾਨੁਮਾ ਪੱਖਿਆਂ ਰਾਹੀਂ ਸਾਰੇ ਸ਼ੈੱਡਾਂ ਦੀ ਆਬੋ-ਹਵਾ ਨੂੰ ਕਾਬੂ ’ਚ ਰੱਖਿਆ ਜਾਂਦਾ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD