Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਗੁਦਾਮ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਜ਼ਿਲ੍ਹੇ 'ਚ 1.67 ਲੱਖ ਮੀਟਰਕ ਟਨ ਝੋਨੇ ਦੀ ਫ਼ਸਲ ਦੀ ਖ਼ਰੀਦ ਤੇ ਕਿਸਾਨਾਂ ਨੂੰ 93 ਫ਼ੀਸਦੀ ਅਦਾਇਗੀ ਕੀਤੀ : ਅਪਨੀਤ ਰਿਆਤ

Web Admin

Web Admin

5 Dariya News

ਮਾਨਸਾ , 25 Oct 2018

Last updated on: Oct 25, 2018, 00:00 IST

ਪੰਜਾਬ ਰਾਜ ਕੰਟੇਨਰ ਤੇ ਗੁਦਾਮ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਡਾ. ਅਭਿਨਵ ਤ੍ਰਿਖਾ ਨੇ ਅੱਜ ਜ਼ਿਲ੍ਹਾ ਮਾਨਸਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਬੱਚਤ ਭਵਨ ਵਿਖੇ ਡਾ. ਤ੍ਰਿਖਾ ਨੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਚਲ ਰਹੀ ਝੋਨੇ ਦੀ ਖ਼ਰੀਦ, ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ, ਬਾਰਦਾਨੇ ਦੀ ਉਪਲਬਧਤਾ, ਚੁਕਾਈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸ੍ਰੀ ਤ੍ਰਿਖਾ ਨੂੰ ਦੱਸਿਆ ਕਿ ਜ਼ਿਲ੍ਹੇ ਦੀਆਂ 115 ਮੰਡੀਆਂ ਵਿੱਚੋਂ ਹੁਣ ਤੱਕ 1 ਲੱਖ 79 ਹਜ਼ਾਰ 939 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਦੁਆਰਾ 1 ਲੱਖ 66 ਹਜ਼ਾਰ 901 ਮੀਟਰਕ ਟਨ ਫ਼ਸਲ ਖ਼ਰੀਦੀ ਜਾ ਚੁਕੀ ਹੈ ਅਤੇ 1 ਲੱਖ 13 ਹਜ਼ਾਰ 227 ਮੀਟਰਕ ਟਨ ਫ਼ਸਲ ਦੀ ਚੁਕਾਈ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਅਦਾਇਗੀਯੋਗ ਕੁੱਲ ਰਕਮ 189.52 ਕਰੋੜ ਵਿੱਚੋਂ 173.48 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ, ਜੋ ਕੁੱਲ ਰਕਮ ਦਾ 93 ਫ਼ੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਵੀ ਪਿਛਲੇ ਵਰ੍ਹੇ ਜਿੰਨੀ ਫ਼ਸਲ ਮੰਡੀਆਂ ਵਿੱਚ ਆਉਣ ਦਾ ਅਨੁਮਾਨ ਹੈ। ਡਾ. ਤ੍ਰਿਖਾ ਨੇ ਜ਼ਿਲ੍ਹਾ ਮਾਨਸਾ ਵਿੱਚ ਝੋਨੇ ਦੀ ਖ਼ਰੀਦ ਪ੍ਰੀਕਿਰਿਆ ਅਤੇ ਫ਼ਸਲ ਦੀ ਚੁਕਾਈ ਉਪਰ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਸੁਖ-ਸਹੂਲਤਾਂ ਦੇਣ ਦੇ ਨਾਲ-ਨਾਲ ਹੁਣ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਸੰਭਾਲ ਲਈ 750 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਪੱਕੇ ਸ਼ੈੱਡ ਬਣਾਏ ਜਾਣਗੇ।

ਮਾਨਸਾ, ਠੂਠਿਆਂਵਾਲੀ ਅਤੇ ਭੈਣੀ ਬਾਘਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਡਾ. ਅਭਿਨਵ ਤ੍ਰਿਖਾ ਨੇ ਫ਼ਸਲ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਦਾ ਸਮੇਂ ਸਿਰ ਵਧੀਆ ਮੁੱਲ ਲੈਣ ਲਈ ਫ਼ਸਲ ਸੁਕਾ ਕੇ ਜਾਂ ਤੈਅਸ਼ੁਦਾ ਨਮੀ ਵਾਲੀ ਫ਼ਸਲ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਨਾਲ ਐਸ.ਡੀ.ਐਮ. ਮਾਨਸਾ ਸ੍ਰੀ ਅਭਿਜੀਤ ਕਪਲਿਸ਼ ਅਤੇ ਪੰਜਾਬ ਰਾਜ ਕੰਟੇਨਰ ਤੇ ਗੁਦਾਮ ਨਿਗਮ ਦੇ ਏ.ਐਮ.ਡੀ. ਹਰਸੋਹਿੰਦਰ ਪਾਲ ਸਿੰਘ ਬਰਾੜ ਵੀ ਮੌਜੂਦ ਸਨ। ਸ੍ਰੀ ਤ੍ਰਿਖਾ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਉਚੇਚੇ ਤੌਰ 'ਤੇ ਮੰਡੀਆਂ ਵਿੱਚ ਸਫ਼ਾਈ ਰੱਖਣ ਅਤੇ ਫ਼ਸਲ ਦੀਆਂ ਢੇਰੀਆਂ ਉਪਰ ਕਿਸਾਨਾਂ ਦੇ ਨਾਵਾਂ, ਪਤੇ ਅਤੇ ਫ਼ਸਲ ਦੀ ਨਮੀ ਸਬੰਧੀ ਜਾਣਕਾਰੀ ਦਿੰਦੀਆਂ ਤਖ਼ਤੀਆਂ ਲਾਉਣ ਦੇ ਨਿਰਦੇਸ਼ ਵੀ ਦਿੱਤੇ।ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਫ਼ਸਲ ਦੀ ਖ਼ਰੀਦ, ਅਦਾਇਗੀ ਅਤੇ ਚੁਕਾਈ ਵਿੱਚ ਕਿਸੇ ਤਰ੍ਹਾਂ ਦੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਆੜ੍ਹਤੀਏ ਨੂੰ ਕਿਸਾਨਾਂ ਨਾਲ ਠੱਗੀ ਨਾ ਮਾਰਨ ਦਿੱਤੀ ਜਾਵੇ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਬਲਦੇਵ ਰਾਜ ਵਰਮਾ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਯਸ਼ ਪਾਲ, ਜ਼ਿਲ੍ਹਾ ਮੈਨੇਜਰ ਪਨਸਪ ਸ੍ਰੀ ਅਮਿਤ ਲੁਥਰਾ, ਜ਼ਿਲ੍ਹਾ ਮੈਨੇਜਰ ਪੰਜਾਬ ਐਗਰੋ ਸ੍ਰੀ ਵੀ.ਪੀ. ਸਿੰਘ ਅਤੇ ਜ਼ਿਲ੍ਹਾ ਮੈਨੇਜਰ ਗੁਦਾਮ ਨਿਗਮ ਸ੍ਰੀ ਸੁਰਿੰਦਰ ਕੁਮਾਰ, ਸਕੱਤਰ ਮਾਰਕੀਟ ਕਮੇਟੀ ਸ੍ਰੀ ਮਨਮੋਹਣ ਸਿੰਘ ਸਮੇਤ ਭਾਰਤੀ ਖ਼ੁਰਾਕ ਨਿਗਮ ਤੇ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD