Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਹਸਪਤਾਲਾਂ ਦੀਆਂ ਸਿਹਤ ਸੇਵਾਵਾਂ ਵਿੱਚ ਹੋਏ ਵੱਡੇ ਸੁਧਾਰ : ਬ੍ਰਹਮ ਮਹਿੰਦਰਾ

ਮਿਆਰੀ ਸਿਹਤ ਸਹੂਲਤਾਂ ਮਿਲਣ ਕਰਕੇ ਸਰਕਾਰੀ ਹਸਪਤਾਲਾਂ ਤੋਂ ਇਲਾਜ ਕਰਵਾਉਣ ਵਾਲੇ ਮਰੀਜਾਂ ਵਿੱਚ ਹੋਇਆ ਵਾਧਾ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Oct 2018

Last updated on: Oct 26, 2018, 00:00 IST

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਹਸਪਤਾਲਾਂ, ਪ੍ਰਾਇਮਰੀ ਹੈਲਥ ਸੈਂਟਰਾਂ ਤੇ ਡਿਸਪੈਂਸਰੀਆਂ ਵਿੱਚ ਵੱਡੀ ਪੱਧਰ 'ਤੇ ਲਿਆਂਦੇ ਸੁਧਾਰਾਂ ਕਾਰਨ ਅੱਜ ਆਮ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਹੋ ਰਹੀਆਂ ਹਨ, ਜਿਸ ਨਾਲ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. ਤੇ ਇਨਡੋਰ ਰਾਹੀਂ ਇਲਾਜ ਕਰਵਾਉਣ ਵਾਲੇ ਮਰੀਜਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਵਿਚਾਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਆਡੀਟੋਰੀਅਮ ਵਿਖੇ ਸਿਹਤ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਕਾਇਆ ਕਲਪ ਅਵਾਰਡ ਸਮਾਗਮ ਦੌਰਾਨ ਪੰਜਾਬ ਦੇ ਕਾਇਆ ਕਲਪ ਪ੍ਰੋਗਰਾਮ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਵਾਲੇ 18 ਪ੍ਰਾਇਮਰੀ ਹੈਲਥ ਸੈਂਟਰਾਂ ਅਤੇ 2 ਸ਼ਹਿਰੀ ਖੇਤਰ ਦੇ  ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਅਵਾਰਡ ਵੰਡਣ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸਿਹਤ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਅੰਮ੍ਰਿਤਸਰ ਵਿਖੇ ਹੋਏ ਭਿਆਨਕ ਰੇਲ ਹਾਦਸੇ ਵਿੱਚ ਜਖ਼ਮੀ ਹੋਏ ਪੀੜ੍ਹਤਾਂ ਨੂੰ ਉਥੋਂ ਦੇ ਸਰਕਾਰੀ ਹਸਪਤਾਲਾਂ ਵਿੱਚ ਤਾਇਨਾਤ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਦਿਨ ਰਾਤ ਇੱਕ ਕਰਕੇ ਜੋ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਹਨ, ਉਸ ਲਈ ਉਹ ਸਾਰੇ ਸ਼ਲਾਘਾ ਦੇ ਪਾਤਰ ਹਨ। ਉਨ੍ਹਾਂ ਸਿਹਤ ਵਿਭਾਗ ਦੇ ਡਾਕਟਰਾਂ ਨੂੰ ਸੱਦਾ ਦਿੱਤਾ ਕਿ ਉਹ ਸੇਵਾ ਦੀ ਭਾਵਨਾਂ ਨਾਲ ਗਰੀਬ ਅਤੇ ਲੋੜਵੰਦ ਮਰੀਜਾਂ ਨੂੰ ਉਚ ਪੱਧਰ ਦੀਆਂ ਵਧੀਆ ਤੋਂ ਵਧੀਆ ਸਿਹਤ ਸੇਵਾਵਾਂ ਦੇਣ ਨੂੰ ਤਰਜ਼ੀਹ ਦੇਣ ਜਿਸ ਨਾਲ ਹਰੇਕ ਨਾਗਰਿਕ ਨੂੰ ਚੰਗੀ ਸਿਹਤ ਮਿਲ ਸਕੇ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸਿਹਤ ਮੰਤਰੀ ਨੇ ਪੰਜਾਬ ਦੇ ਸਮੂਹ ਸਿਵਲ ਸਰਜਨਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਾਇਆ ਕਲਪ ਅਧੀਨ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜਾਂ ਨੂੰ ਸਵੱਛ ਵਾਤਾਵਰਣ ਉਪਲਬਧ ਕਰਵਾਉਣ ਵਾਲੇ ਨੁਕਤਿਆਂ ਨੂੰ ਬੋਰਡਾਂ 'ਤੇ ਲਿਖਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸਾਰੇ ਨੁਕਤਿਆਂ ਨੂੰ ਹਰ 15 ਦਿਨਾਂ ਬਾਅਦ ਘੋਖਿਆ ਜਾਵੇ ਤਾਂ ਕਿ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਉਨਾਂ ਨੇ ਕਿਹੜੇ ਕਿਹੜੇ ਨੁਕਤਿਆਂ ਵਿੱਚ ਪ੍ਰਾਪਤੀ ਹਾਸਲ ਕਰ ਲਈ ਹੈ। ਉਨ੍ਹਾਂ ਕਾਇਆ ਕਲਪ ਸਵੱਛਤਾ ਮੁਹਿੰਮ ਅਧੀਨ ਅਵਾਰਡ ਹਾਸਲ ਕਰਨ ਵਾਲੇ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਡਾਕਟਰਾਂ ਅਤੇ ਹੋਰ ਸਟਾਫ ਦੀ ਸ਼ਲਾਘਾ ਕਰਦਿਆਂ ਸਮੁੱਚੇ ਪੰਜਾਬ ਦੇ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਡਾਕਟਰ ਅਤੇ ਸਟਾਫ ਨੂੰ ਸੱਦਾ ਦਿੱਤਾ ਕਿ ਆਉਂਦੇ ਵਰ੍ਹੇ ਹੋਰ ਤਿੰਨ ਗੁਣਾਂ ਵਧੇਰੇ ਟੀਚੇ ਹਾਸਲ ਕਰਨ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋ ਸਕਣ।

ਸ਼੍ਰੀ ਬ੍ਰਹਮ ਮਹਿੰਦਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖਾਣ ਪੀਣ ਵਾਲੀਆਂ ਮਿਆਰੀ ਵਸਤਾਂ ਉਪਲਬਧ ਕਰਵਾਉਣ ਅਤੇ ਮਿਲਾਵਟਖੋਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸ਼ੁਰੂ ਕੀਤੇ ਗਏ ਅਭਿਆਨ ਦੇ ਬੜੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਬਹੁਤ ਹੱਦ ਤੱਕ ਮਿਲਾਵਟਖੋਰੀ ਨੂੰ ਠੱਲ ਪਾਉਣ ਵਿੱਚ ਸਫਲਤਾ ਹਾਸਲ ਹੋਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਯੂਨੀਵਰਸਲ ਹੈਲਥ ਇੰਸੋਰਸ ਫਾਰ ਆਲ ਨਾਂ ਹੇਠ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ ਜਿਸ ਅਧੀਨ ਕਰੀਬ 45 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਕਰਵਾਉਣ ਦੀ ਸੁਵਿਧਾ ਹਾਸਲ ਹੋਵੇਗੀ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਸਤੀਸ਼ ਚੰਦਰਾ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਡਾ. ਨਰੇਸ਼ ਕਾਂਸਲਾਂ, ਡਾਇਰੈਕਟਰ ਸਿਹਤ ਕਾਰਪੋਰੇਸ਼ਨ ਡਾ. ਮੀਨਾ ਹਰਦੀਪ ਸਿੰਘ ਅਤੇ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਵੀ ਕਾਇਆ ਕਲਪ ਸਵੱਛਤਾ ਅਭਿਆਨ ਬਾਰੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ. ਹਰਿੰਦਰ ਸਿੰਘ ਭਾਂਬਰੀ ਨੇ ਵੀ ਸੰਬੋਧਨ ਕੀਤਾ। ਕਾਇਆ ਕਲਪ ਅਧੀਨ ਅਵਾਰਡ ਹਾਸਲ ਕਰਨ ਵਾਲਿਆਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦਾ ਬਟਾਲਾ ਪ੍ਰਾਇਮਰੀ ਹੈਲਥ ਸੈਂਟਰ, ਬਰਨਾਲਾ ਦਾ ਟੱਲੇਵਾਲ, ਬਠਿੰਡਾ ਦਾ ਬੱਲੂਆਣਾ, ਫਰੀਦਕੋਟ ਦਾ ਪੰਜ ਗਰਾਈ ਕਲਾਂ, ਫਿਰੋਜਪੁਰ ਦਾ ਖਾਈ ਫੇਮੇ ਕੇ , ਫਾਜਿਲਕਾ ਦਾ ਚੱਕ ਜਾਨਸ਼ੇਰ, ਫ਼ਤਹਿਗੜ੍ਹ ਸਾਹਿਬ ਦਾ ਬਲਾੜੀ ਕਲਾਂ, ਗੁਰਦਾਸਪੁਰ ਦਾ ਦੋਰੰਗਲਾ, ਹੁਸ਼ਿਆਰਪੁਰ ਦਾ ਬਿਲਜੋਨ, ਜਲੰਧਰ ਦਾ ਰਾਏਪੁਰ ਰਸੂਲਪੁਰ, ਕਪੂਰਥਲਾ ਦਾ ਢਿਲਵਾਂ, ਲੁਧਿਆਣਾ ਦਾ ਘੱਬਦੀ, ਮੋਹਾਲੀ ਦਾ ਬੂਥਗੜ੍ਹ, ਮਾਨਸਾ ਦਾ ਉਭਾ, ਨਵਾਂ ਸ਼ਹਿਰ ਦਾ ਕਾਠਗੜ੍ਹ, ਪਟਿਆਲਾ ਦਾ ਸੌਜਾ, ਪਠਾਨਕੋਟ ਦਾ ਘਿਆਲਾ, ਤਰਨਤਾਰਨ ਦਾ ਗੋਇੰਦਵਾਲ ਸਾਹਿਬ, ਸ਼ਹਿਰੀ ਖੇਤਰ ਵਿੱਚ ਬਠਿੰਡਾ ਦਾ ਲਾਲ ਸਿੰਘ ਬਸਤੀ ਦਾ ਸ਼ਹਿਰੀ ਪ੍ਰਾਇਮਰੀ ਹੈਲਥ ਸੈਂਟਰ ਅਤੇ ਲੁਧਿਆਣਾ ਦੇ ਮਾਡਲ ਟਾਊਨ ਦਾ ਸ਼ਹਿਰੀ ਪ੍ਰਾਇਮਰੀ ਹੈਲਥ ਸੈਂਟਰ ਦੇ ਨਾਮ ਸ਼ਾਮਲ ਹਨ। ਇਸ ਮੌਕੇ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ, ਡਾ. ਪ੍ਰਸ਼ੋਤਮ, ਡਾ. ਹਰਿੰਦਰ ਕੌਰ ਤੋਂ ਇਲਾਵਾ ਪੰਜਾਬ ਭਰ ਤੋਂ ਸਮੂਹ ਸਿਵਲ ਸਰਜਨ ਤੇ ਸੀਨੀਅਰ ਮੈਡੀਕਲ ਅਫਸਰਾਂ ਨੇ ਸ਼ਮੂਲੀਅਤ ਕੀਤੀ।

 

Tags: Brahm Mohindra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD