ਦਿ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਦੇ ਕਰਮਚਾਰੀਆਂ ਨੇ ਕੇਰਲਾ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ 1,68,951 ਰੁਪਏ ਦਾ ਚੈਕ ਭੇਟ ਕੀਤਾ। ਕਰਮਚਾਰੀ ਸੰਗਠਨ ਦੇ ਪ੍ਰਧਾਨ ਰਜਨੀਸ਼ ਕੁਮਾਰ ਕੌਸ਼ਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਮੁਸਾਫਿਰ ਨੇ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਮਨਪ੍ਰੀਤ ਸਿੰਘ ਬਰਾੜ ਤੇ ਜ਼ਿਲ੍ਹਾ ਮੈਨੇਜਰ ਗੁਰਬਖਸ਼ ਕੌਰ ਨੇ ਇਹ ਸਹਾਇਤਾ ਰਾਸ਼ੀ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਭੇਟ ਕੀਤਾ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕੋਅਪਰੇਟਿਵ ਬੈਂਕ ਕਰਮਚਾਰੀਆਂ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਾਨਵਤਾ ਦੀ ਸੇਵਾ ਲਈ ਕੀਤਾ ਗਿਆ ਬਹੁਤ ਵੱਡਾ ਨੇਕ ਕੰਮ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕਾਰਜ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਇਸ ਸਹਾਇਤਾ ਰਾਸ਼ੀ ਨੂੰ ਪੀੜਤਾਂ ਦੀ ਮਦਦ ਲਈ ਭੇਜ ਦਿੱਤਾ ਜਾਵੇਗਾ। ਇਸ ਮੌਕੇ ਬਰਾਂਚ ਮੈਨੇਜਰ ਸ੍ਰੀ ਦਿਨੇਸ਼ ਮਿੱਤਲ, ਸ੍ਰੀ ਪਵਨ ਕੁਮਾਰ, ਸ੍ਰੀ ਰਜਨੀਸ਼ ਕੁਮਾਰ, ਸਹਾਇਕ ਮੈਨੇਜਰ ਸੋਮ ਨਾਥ, ਸ੍ਰੀ ਗੁਰਤੇਗ ਸਿੰਘ ਤੋਂ ਇਲਾਵਾ ਹੋਰ ਕਰਮਚਾਰੀ ਵੀ ਮੌਜੂਦ ਸਨ।