Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਰਜਨਟੀਨਾ ਯੂਥ ਉਲੰਪਿਕ ਵਿੱਚ 8ਵੇਂ ਸਥਾਨ 'ਤੇ ਰਹੇ ਸਤਨਾਮ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਕਿਸ਼ਤੀ ਚਾਲਕ ਸਤਨਾਮ ਸਿੰਘ ਦੇ ਜੱਦੀ ਪਿੰਡ ਫੱਤਾ ਮਾਲੋਕਾ 'ਚ ਖੇਡ ਮੈਦਾਨ ਬਣਾਉਣ ਦੀ ਮੰਗ ਪਹਿਲੇ ਦੇ ਆਧਾਰ 'ਤੇ ਪੂਰੀ ਕਰਾਂਗੇ: ਅਪਨੀਤ ਰਿਆਤ

Web Admin

Web Admin

5 Dariya News

ਮਾਨਸਾ , 26 Oct 2018

Last updated on: Oct 26, 2018, 00:00 IST

ਅਰਜਨਟੀਨਾ ਦੀ ਰਾਜਧਾਨੀ ਬਿਊਨਸ ਆਇਰਸ ਵਿਖੇ ਇਸੇ ਮਹੀਨੇ ਹੋਈਆਂ ਤੀਸਰੀਆਂ ਯੂਥ ਉਲੰਪਿਕਸ ਖੇਡਾਂ ਦੇ ਰੋਇੰਗ ਮੁਕਾਬਲਿਆਂ ਵਿੱਚ 8ਵੇਂ ਸਥਾਨ 'ਤੇ ਰਹੇ ਮਾਨਸਾ ਦੇ ਪਿੰਡ ਫੱਤਾ ਮਾਲੋਕਾ ਦੇ ਖਿਡਾਰੀ ਸਤਨਾਮ ਸਿੰਘ ਦਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੱਖੇ ਗਏ ਸੰਖੇਪ ਸਮਾਗਮ ਦੌਰਾਨ ਉਨ੍ਹਾਂ ਕਿਸ਼ਤੀ ਚਾਲਕ ਸਤਨਾਮ ਸਿੰਘ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਨਾਲ ਨਿਵਾਜ਼ਿਆ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸ਼ਤੀ ਚਾਲਕ ਸਵਰਨ ਸਿੰਘ ਵਿਰਕ ਤੇ ਸੁਖਮੀਤ ਸਿੰਘ ਅਤੇ ਕਬੱਡੀ ਖਿਡਾਰੀ ਮਨਪ੍ਰੀਤ ਕੌਰ ਦੇ ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਉਪਰੰਤ ਸਤਨਾਮ ਸਿੰਘ ਦਾ ਯੂਥ ਉਲੰਪਿਕ ਵਿੱਚ ਚੰਗਾ ਪ੍ਰਦਰਸ਼ਨ ਕਰਕੇ 8ਵੇਂ ਸਥਾਨ 'ਤੇ ਆਉਣਾ ਉਸ ਦੇ ਸਿਰੜ ਅਤੇ ਸਖ਼ਤ ਮਿਹਨਤ ਦੀ ਸਾਅਦੀ ਭਰਦਾ ਹੈ। ਉਨ੍ਹਾਂ ਜਿਥੇ ਭਵਿੱਖ ਵਿੱਚ ਸਤਨਾਮ ਸਿੰਘ ਵੱਲੋਂ ਹੋਰ ਬਿਹਤਰ ਖੇਡ ਵਿਖਾਉਣ ਦੀ ਆਸ ਜਤਾਈ, ਉਥੇ ਸਤਨਾਮ ਸਿੰਘ ਵੱਲੋਂ ਉਸ ਦੇ ਪਿੰਡ ਫੱਤਾ ਮਾਲੋਕਾ ਵਿਖੇ ਖੇਡ ਮੈਦਾਨ ਬਣਾਉਣ ਦੀ ਮੰਗ ਨੂੰ ਵੀ ਪੂਰੀ ਕਰਨ ਦਾ ਭਰੋਸਾ ਦਿਵਾਇਆ। ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦੇ ਪਿੰਡ ਦੇ ਨੌਜਵਾਨਾਂ ਦਾ ਹੈਂਡਬਾਲ ਖੇਡ ਪ੍ਰਤੀ ਬਹੁਤ ਉਤਸ਼ਾਹ ਹੈ। ਇਸ 'ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨਰੇਗਾ ਸਕੀਮ ਤਹਿਤ ਇਹ ਖੇਡ ਮੈਦਾਨ ਪਹਿਲ ਦੇ ਆਧਾਰ 'ਤੇ ਤਿਆਰ ਕਰਵਾਇਆ ਜਾਵੇਗਾ। ਦੱਸ ਦਈਏ ਕਿ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੀ ਰੋਪੜ ਰੋਇੰਗ ਅਕੈਡਮੀ ਦਾ 18 ਵਰ੍ਹਿਆਂ ਦਾ ਉੱਭਰਦਾ ਖਿਡਾਰੀ ਸਤਨਾਮ ਸਿੰਘ ਯੂਥ ਉਲੰਪਿਕਸ ਵਿੱਚ ਆਪਣੇ ਉਤਰ ਪ੍ਰਦੇਸ਼ ਦੇ ਸਾਥੀ ਖਿਡਾਰੀ ਅਸ਼ੀਸ਼ ਗੋਲੀਆਨ ਨਾਲ ਰੋਇੰਗ ਦੇ ਮੈਨਜ਼ ਪੇਅਰ ਮੁਕਾਬਲਿਆਂ ਵਿੱਚ ਖੇਡ ਕੇ ਆਇਆ ਹੈ। ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੱਧੂ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਹਰਪਿੰਦਰ ਸਿੰਘ, ਮਨਜੀਤ ਮੰਨਾ ਅਤੇ ਫੁਟਬਾਲ ਕੋਚ ਸੰਗਰਾਮਜੀਤ ਸਿੰਘ ਹਾਜ਼ਰ ਸਨ।

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD